Sant Baba Inderjeet Singh jee Rakba Wale

Hukamnama Sahib Nov 11,2021

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Hukamnama Sahib Nov 10,2021


Hukamnama Sahib Nov 10,2021

SHALOK, FIRST MEHL:

There is no Truth in suffering, there is no Truth in comfort. There is no Truth in wandering like animals through the water. There is no Truth in shaving one’s head; there is no Truth is studying the scriptures or wandering in foreign lands. There is no Truth in trees, plants or stones, in mutilating oneself or suffering in pain. There is no Truth in binding elephants in chains; there is no Truth in grazing cows. He alone grants it, whose hands hold spritual perfection; he alone receives it, unto whom it is given. O Nanak, he alone is blessed with glorious greatness, whose heart is filled with the Word of the Shabad. God says, all hearts are mine, and I am in all hearts. Who can explain this to one who is confused? Who can confuse that being, unto whom I have shown the Way? And who can show the Path to that being whom I have confused since the beginning of time? || 1 || FIRST MEHL: He alone is a householder, who restrains his passions and begs for meditation, austerity and self-discipline. He gives donations to charity with his body; such a householder is as pure as the water of the Ganges. Says Eeshar, the Lord is the embodiment of Truth. The supreme essence of reality has no shape or form. || 2 || FIRST MEHL: He alone is a detached hermit, who burns away his self-conceit. He begs for suffering as his food. In the city of the heart, he begs for charity. Such a renunciate ascends to the City of God. Says Gorakh, God is the embodiment of Truth; the supreme essence of reality has no shape or form. || 3 || FIRST MEHL: He alone is an Udasi, a shaven-headed renunciate, who embraces renunciation. He sees the Immaculate Lord dwelling in both the upper and lower regions. He balances the sun and the moon energies. The body-wall of such an Udasi does not collapse. Says Gopi Chand, God is the embodiment of Truth; the supreme essence of reality has no shape or form. || 4 || FIRST MEHL: He alone is a Paakhandi, who cleanses his body of filth. The fire of his body illuminates God within. He does not waste his energy in wet dreams. Such a Paakhandi does not grow old or die. Says Charpat, God is the embodiment of Truth; the supreme essence of reality has no shape or form. || 5 || FIRST MEHL: He alone is a Bairaagi, who turns himself toward God. In the Tenth Gate, the sky of the mind, he erects his pillar. Night and day, he remains in deep inner meditation. Such a Bairaagi is just like the True Lord. Says Bhart’har, God is the embodiment of Truth; the supreme essence of reality has no shape or form. || 6 || FIRST MEHL: How is evil eradicated? How can the true way of life be found? What is the use of piercing the ears, or begging for food? Throughout existence and non-existence, there is only the Name of the One Lord. What is that Word, which holds the heart in its place? When you look alike upon sunshine and shade, says Nanak, then the Guru will speak to you. The students follow the six systems. They are neither worldly people, nor detached renunciates. One who remains absorbed in the Formless Lord — why should he go out begging? || 7 || PAUREE: That alone is said to be the Lord’s temple, where the Lord is known. In the human body, the Guru’s Word is found, when one understands that the Lord, the Supreme Soul, is in all. Don’t look for Him outside your self. The Creator, the Architect of Destiny, is within the home of your own heart. The self-willed manmukh does not appreciate the value of the Lord’s temple; they waste away and lose their lives. The One Lord is pervading in all; through the Word of the Guru’s Shabad, He can be found. || 12 ||


 ਸਲੋਕ ਮਃ ੧ ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥ ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥ ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥ ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥ ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥

ਅਰਥ: (ਤਪ ਆਦਿਕਾਂ ਨਾਲ) ਦੁਖੀ ਹੋਣ ਵਿਚ (ਸਿੱਧੀ ਤੇ ਵਡਿਆਈ ਦੀ ਪ੍ਰਾਪਤੀ) ਨਹੀਂ ਹੈ, ਸੁਖ-ਰਹਿਣਾ ਹੋਣ ਵਿਚ ਭੀ ਨਹੀਂ ਤੇ ਪਾਣੀ ਵਿਚ ਖਲੋਣ ਵਿਚ ਭੀ ਨਹੀਂ ਹੈ (ਨਹੀਂ ਤਾਂ ਬੇਅੰਤ) ਜੀਵ ਪਾਣੀ ਵਿਚ ਹੀ ਫਿਰਦੇ ਹਨ (ਉਹਨਾਂ ਨੂੰ ਸੁਤੇ ਹੀ ਸਿੱਧੀ ਮਿਲ ਜਾਂਦੀ) । ਸਿਰ ਦੇ ਕੇਸ ਮੁਨਾਣ ਵਿਚ (ਭਾਵ, ਰੁੰਡ-ਮੁੰਡ ਹੋ ਜਾਣ ਵਿਚ) ਸਿੱਧੀ ਨਹੀਂ ਹੈ; ਇਸ ਗੱਲ ਵਿਚ ਭੀ (ਜਨਮ-ਮਨੋਰਥ ਦੀ) ਸਿੱਧੀ ਨਹੀਂ ਕਿ ਵਿਦਵਾਨ ਬਣ ਕੇ (ਹੋਰ ਲੋਕਾਂ ਨੂੰ ਚਰਚਾ ਵਿਚ ਜਿੱਤਣ ਲਈ) ਦੇਸਾਂ ਦੇਸਾਂ ਵਿਚ ਫਿਰੀਏ। ਰੁੱਖਾਂ ਬਿਰਖਾਂ ਤੇ ਪੱਥਰਾਂ ਵਿਚ ਭੀ ਸਿੱਧੀ ਨਹੀਂ ਹੈ, ਇਹ ਆਪਣੇ ਆਪ ਨੂੰ ਕਟਾਂਦੇ ਹਨ ਤੇ (ਕਈ ਕਿਸਮ ਦੇ) ਦੁੱਖ ਸਹਾਰਦੇ ਹਨ (ਭਾਵ, ਰੁੱਖਾਂ ਬਿਰਖਾਂ ਪੱਥਰਾਂ ਵਾਂਗ ਜੜ੍ਹ ਹੋ ਕੇ ਆਪਣੇ ਉਤੇ ਕਈ ਕਸ਼ਟ ਸਹਾਰਿਆਂ ਭੀ ਜਨਮ-ਮਨੋਰਥ ਦੀ ਸਿੱਧੀ ਪ੍ਰਾਪਤ ਨਹੀਂ ਹੁੰਦੀ) । (ਸੰਗਲ ਲੱਕ ਨਾਲ ਬੰਨ੍ਹਣ ਵਿਚ ਭੀ) ਸਿੱਧੀ ਨਹੀਂ ਹੈ, ਹਾਥੀ ਸੰਗਲਾਂ ਨਾਲ ਬੱਧੇ ਪਏ ਹੁੰਦੇ ਹਨ; (ਕੰਦ-ਮੂਲ ਖਾਣ ਵਿਚ ਭੀ) ਸਿੱਧੀ ਨਹੀਂ ਹੈ, ਗਾਈਆਂ ਘਾਹ ਚੁਗਦੀਆਂ ਹੀ ਹਨ (ਭਾਵ, ਹਾਥੀਆਂ ਵਾਂਗ ਸੰਗਲ ਬੰਨ੍ਹਿਆਂ ਤੇ ਗਾਈਆਂ ਵਾਂਗ ਕੰਦ-ਮੂਲ ਖਾਧਿਆਂ ਸਿੱਧੀ ਦੀ ਪ੍ਰਾਪਤੀ ਨਹੀਂ ਹੈ) ।

ਜਿਸ ਪ੍ਰਭੂ ਦੇ ਹੱਥ ਵਿਚ ਸਫਲਤਾ ਹੈ ਜੇ ਉਹ ਆਪ ਦੇਵੇ ਤਾਂ ਜਿਸ ਨੂੰ ਦੇਂਦਾ ਹੈ ਉਸ ਨੂੰ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਵਡਿਆਈ ਉਸ ਜੀਵ ਨੂੰ ਮਿਲਦੀ ਹੈ ਜਿਸ ਦੇ ਹਿਰਦੇ ਵਿਚ (ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਸ਼ਬਦ ਹਰ ਵੇਲੇ ਮੌਜੂਦ ਹੈ।

(ਪ੍ਰਭੂ ਤਾਂ ਇਉਂ ਆਖਦਾ ਹੈ ਕਿ ਜੀਵਾਂ ਦੇ) ਸਾਰੇ ਸਰੀਰ ਮੇਰੇ (ਸਰੀਰ) ਹਨ, ਮੈਂ ਸਭਨਾਂ ਵਿਚ ਵੱਸਦਾ ਹਾਂ, ਜਿਸ ਜੀਵ ਨੂੰ ਮੈਂ ਕੁਰਾਹੇ ਪਾ ਦੇਂਦਾ ਹਾਂ ਉਸ ਨੂੰ ਕੌਣ ਸਮਝਾ ਸਕਦਾ ਹੈ? ਜਿਸ ਨੂੰ ਮੈਂ ਸੋਹਣਾ ਰਸਤਾ ਵਿਖਾ ਦੇਂਦਾ ਹਾਂ ਉਸ ਨੂੰ ਕੌਣ ਭੁਲਾ ਸਕਦਾ ਹੈ? ਜਿਸ ਨੂੰ ਮੈਂ (ਜ਼ਿੰਦਗੀ ਦੇ) ਸਫ਼ਰ ਦੇ ਸ਼ੁਰੂ ਵਿਚ ਹੀ ਭੁਲਾ ਦਿਆਂ ਉਸ ਨੂੰ ਰਸਤਾ ਕੌਣ ਵਿਖਾ ਸਕਦਾ ਹੈ?।1।

ਮਃ ੧ ॥ ਸੋ ਗਿਰਹੀ ਜੋ ਨਿਗ੍ਰਹੁ ਕਰੈ ॥ ਜਪੁ ਤਪੁ ਸੰਜਮੁ ਭੀਖਿਆ ਕਰੈ ॥ ਪੁੰਨ ਦਾਨ ਕਾ ਕਰੇ ਸਰੀਰੁ ॥ ਸੋ ਗਿਰਹੀ ਗੰਗਾ ਕਾ ਨੀਰੁ ॥ ਬੋਲੈ ਈਸਰੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੨॥ 

ਅਰਥ: (ਅਸਲ) ਗ੍ਰਿਹਸਤੀ ਉਹ ਹੈ ਜੋ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਦਾ ਹੈ, ਜੋ (ਪ੍ਰਭੂ ਪਾਸੋਂ) ਜਪ ਤਪ ਤੇ ਸੰਜਮ-ਰੂਪ ਖ਼ੈਰ ਮੰਗਦਾ ਹੈ; ਜੋ ਆਪਣਾ ਸਰੀਰ (ਭੀ) ਪੁੰਨ ਦਾਨ ਵਾਲਾ ਹੀ ਬਣਾ ਲੈਂਦਾ ਹੈ (ਭਾਵ, ਖ਼ਲਕਤ ਦੀ ਸੇਵਾ ਤੇ ਭਲਾਈ ਕਰਨ ਦਾ ਸੁਭਾਵ ਜਿਸ ਦੇ ਸਰੀਰ ਨਾਲ ਰਚ-ਮਿਚ ਜਾਂਦਾ ਹੈ) ; ਉਹ ਗ੍ਰਿਹਸਤੀ ਗੰਗਾ ਜਲ (ਵਰਗਾ ਪਵਿਤ੍ਰ) ਹੋ ਜਾਂਦਾ ਹੈ।

ਜੇ ਈਸ਼ਰ (ਜੋਗੀ ਭੀ ਅਸਲ ਗ੍ਰਿਹਸਤੀ ਵਾਲੀ ਇਹ ਜੁਗਤਿ ਵਰਤ ਕੇ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਪੇ ਤਾਂ ਇਹ ਭੀ ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ (ਭਾਵ, ਹੇ ਈਸ਼ਰ ਜੋਗੀ! ਜੇ ਤੂੰ ਭੀ ਉਪਰ-ਦੱਸੀ ਜੁਗਤਿ ਨਾਲ ਪ੍ਰਭੂ ਨੂੰ ਜਪੇਂ ਤਾਂ ਤੂੰ ਭੀ ਪਰਮ ਬ੍ਰਹਮ ਵਿਚ ਇਕ-ਮਿਕ ਹੋ ਜਾਏਂ; ਗ੍ਰਿਹਸਤ ਤਿਆਗਣ ਦੀ ਲੋੜ ਹੀ ਨਾਹ ਪਏਗੀ) ।2।

ਮਃ ੧ ॥ ਸੋ ਅਉਧੂਤੀ ਜੋ ਧੂਪੈ ਆਪੁ ॥ ਭਿਖਿਆ ਭੋਜਨੁ ਕਰੈ ਸੰਤਾਪੁ ॥ ਅਉਹਠ ਪਟਣ ਮਹਿ ਭੀਖਿਆ ਕਰੈ ॥ ਸੋ ਅਉਧੂਤੀ ਸਿਵ ਪੁਰਿ ਚੜੈ ॥ ਬੋਲੈ ਗੋਰਖੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੩॥ 

ਅਰਥ: (ਅਸਲ) ਅਵਧੂਤ ਉਹ ਹੈ ਜੋ ਆਪਾ-ਭਾਵ ਨੂੰ ਸਾੜ ਦੇਂਦਾ ਹੈ; ਜੋ ਖਿੱਝ ਨੂੰ ਮੰਗ ਮੰਗ ਕੇ ਲਿਆਂਦਾ ਹੋਇਆ ਭੋਜਨ ਬਣਾਂਦਾ ਹੈ (ਜੋ ਮੰਗ ਮੰਗ ਕੇ ਲਿਆਂਦੇ ਹੋਏ ਟੁਕੜੇ ਖਾਣ ਦੇ ਥਾਂ ਖਿੱਝ ਨੂੰ ਛਕ ਜਾਵੇ, ਮੁਕਾ ਦੇਵੇ) ; ਜੋ ਹਿਰਦੇ ਰੂਪ ਸ਼ਹਿਰ ਵਿਚ ਟਿਕ ਕੇ (ਪ੍ਰਭੂ ਤੋਂ) ਖ਼ੈਰ ਮੰਗਦਾ ਹੈ, ਉਹ ਅਵਧੂਤ ਕਲਿਆਣ-ਰੂਪ ਪ੍ਰਭੂ ਦੇ ਦੇਸ ਵਿਚ ਅੱਪੜ ਜਾਂਦਾ ਹੈ।

ਜੇ ਗੋਰਖ (ਜੋਗੀ ਭੀ ਇਸ ਅਵਧੂਤ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਗੋਰਖ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ।3।

ਮਃ ੧ ॥ ਸੋ ਉਦਾਸੀ ਜਿ ਪਾਲੇ ਉਦਾਸੁ ॥ ਅਰਧ ਉਰਧ ਕਰੇ ਨਿਰੰਜਨ ਵਾਸੁ ॥ ਚੰਦ ਸੂਰਜ ਕੀ ਪਾਏ ਗੰਢਿ ॥ ਤਿਸੁ ਉਦਾਸੀ ਕਾ ਪੜੈ ਨ ਕੰਧੁ ॥ ਬੋਲੈ ਗੋਪੀ ਚੰਦੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੪॥ 

ਅਰਥ: (ਅਸਲ) ਵਿਰਕਤ ਉਹ ਹੈ ਜੋ ਉਪਰਾਮਤਾ ਨੂੰ ਸਦਾ ਕਾਇਮ ਰੱਖਦਾ ਹੈ, ਹਰ ਥਾਂ ਮਾਇਆ-ਰਹਿਤ ਪ੍ਰਭੂ ਦਾ ਨਿਵਾਸ ਜਾਣਦਾ ਹੈ; (ਆਪਣੇ ਹਿਰਦੇ ਵਿਚ) ਸ਼ਾਂਤੀ ਤੇ ਗਿਆਨ ਦੋਹਾਂ ਨੂੰ ਇਕੱਠਾ ਕਰਦਾ ਹੈ; ਉਸ ਵਿਰਕਤ ਮਨੁੱਖ ਦਾ ਸਰੀਰ (ਵਿਕਾਰਾਂ ਵਿਚ) ਨਹੀਂ ਡਿੱਗਦਾ।

ਜੇ ਗੋਪੀ ਚੰਦ (ਭੀ ਇਸ ਉਦਾਸੀ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਗੋਪੀ ਚੰਦ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ।4।

ਮਃ ੧ ॥ ਸੋ ਪਾਖੰਡੀ ਜਿ ਕਾਇਆ ਪਖਾਲੇ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ ॥ ਸੁਪਨੈ ਬਿੰਦੁ ਨ ਦੇਈ ਝਰਣਾ ॥ ਤਿਸੁ ਪਾਖੰਡੀ ਜਰਾ ਨ ਮਰਣਾ ॥ ਬੋਲੈ ਚਰਪਟੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੫॥ 

ਅਰਥ: (ਅਸਲੀ) ਨਾਸਤਕ ਉਹ ਹੈ ਜੋ (ਪਰਮਾਤਮਾ ਦੀ ਹਸਤੀ ਨਾਹ ਮੰਨਣ ਦੇ ਥਾਂ) ਸਰੀਰ ਨੂੰ ਧੋਵੇ (ਭਾਵ, ਸਰੀਰ ਵਿਚੋਂ ਪਾਪਾਂ ਦੀ ਹਸਤੀ ਮਿਟਾ ਦੇਵੇ) , ਜੋ ਆਪਣੇ ਸਰੀਰ ਵਿਚ ਰੱਬੀ ਜੋਤਿ ਜਗਾਂਦਾ ਹੈ, ਸੁਫ਼ਨੇ ਵਿਚ ਭੀ ਵੀਰਜ ਨੂੰ ਡਿੱਗਣ ਨਹੀਂ ਦੇਂਦਾ (ਭਾਵ, ਸੁਫ਼ਨੇ ਵਿਚ ਭੀ ਆਪਣੇ ਆਪ ਨੂੰ ਕਾਮ-ਵੱਸ ਨਹੀਂ ਹੋਣ ਦੇਂਦਾ) ; ਉਸ ਨਾਸਤਕ ਨੂੰ (ਭਾਵ, ਉਸ ਮਨੁੱਖ ਨੂੰ ਜਿਸ ਨੇ ਆਪਣੇ ਅੰਦਰੋਂ ਪਾਪਾਂ ਦਾ ਨਾਸ ਕਰ ਦਿੱਤਾ ਹੈ) ਬੁਢੇਪਾ ਤੇ ਮੌਤ ਪੋਹ ਨਹੀਂ ਸਕਦੇ (ਭਾਵ, ਇਹਨਾਂ ਦਾ ਡਰ ਉਸ ਨੂੰ ਪੋਂਹਦਾ ਨਹੀਂ) ।

ਜੇ ਚਰਪਟ (ਭੀ ਇਸ ਨਾਸਤਕ ਦੀ ਜੁਗਤਿ ਵਰਤ ਕੇ) ਸਤਿ ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਚਰਪਟ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ।5।

ਮਃ ੧ ॥ ਸੋ ਬੈਰਾਗੀ ਜਿ ਉਲਟੇ ਬ੍ਰਹਮੁ ॥ ਗਗਨ ਮੰਡਲ ਮਹਿ ਰੋਪੈ ਥੰਮੁ ॥ ਅਹਿਨਿਸਿ ਅੰਤਰਿ ਰਹੈ ਧਿਆਨਿ ॥ ਤੇ ਬੈਰਾਗੀ ਸਤ ਸਮਾਨਿ ॥ ਬੋਲੈ ਭਰਥਰਿ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੬॥

ਅਰਥ: (ਅਸਲ) ਵੈਰਾਗੀ ਉਹ ਹੈ ਜੋ ਪ੍ਰਭੂ ਨੂੰ (ਆਪਣੇ ਹਿਰਦੇ ਵਲ) ਪਰਤਾਂਦਾ ਹੈ (ਭਾਵ, ਜੋ ਪ੍ਰਭੂ-ਪਤੀ ਨੂੰ ਆਪਣੀ ਹਿਰਦੇ-ਸੇਜ ਤੇ ਲਿਆ ਵਸਾਂਦਾ ਹੈ) , ਜੋ ਪ੍ਰਭੂ ਦਾ ਨਾਮ-ਰੂਪ ਥੰਮ੍ਹ ਦਸਮ ਦੁਆਰਾ (ਰੂਪ ਸ਼ਾਮੀਆਨੇ) ਵਿਚ ਖੜ੍ਹਾ ਕਰਦਾ ਹੈ (ਭਾਵ, ਜੋ ਮਨੁੱਖ ਪ੍ਰਭੂ ਦੇ ਨਾਮ ਨੂੰ ਇਸ ਤਰ੍ਹਾਂ ਆਪਣਾ ਸਹਾਰਾ ਬਣਾਂਦਾ ਹੈ ਕਿ ਉਸ ਦੀ ਸੁਰਤਿ ਸਦਾ ਉਤਾਂਹ ਪ੍ਰਭੂ-ਚਰਨਾਂ ਵਿਚ ਟਿਕੀ ਰਹਿੰਦੀ ਹੈ, ਹੇਠਾਂ ਮਾਇਕ ਪਦਾਰਥਾਂ ਵਿਚ ਨਹੀਂ ਡਿੱਗਦੀ) , ਜੋ ਦਿਨ ਰਾਤ ਆਪਣੇ ਅੰਦਰ ਹੀ (ਭਾਵ, ਹਿਰਦੇ ਵਿਚ ਹੀ) ਪ੍ਰਭੂ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ। ਅਜੇਹੇ ਬੈਰਾਗੀ ਪ੍ਰਭੂ ਦਾ ਰੂਪ ਹੋ ਜਾਂਦੇ ਹਨ।

ਜੇ ਭਰਥਰੀ (ਭੀ ਐਸੇ ਬੈਰਾਗੀ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਭਰਥਰੀ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ।6।

ਮਃ ੧ ॥ ਕਿਉ ਮਰੈ ਮੰਦਾ ਕਿਉ ਜੀਵੈ ਜੁਗਤਿ ॥ ਕੰਨ ਪੜਾਇ ਕਿਆ ਖਾਜੈ ਭੁਗਤਿ ॥ ਆਸਤਿ ਨਾਸਤਿ ਏਕੋ ਨਾਉ ॥ ਕਉਣੁ ਸੁ ਅਖਰੁ ਜਿਤੁ ਰਹੈ ਹਿਆਉ ॥ ਧੂਪ ਛਾਵ ਜੇ ਸਮ ਕਰਿ ਸਹੈ ॥ ਤਾ ਨਾਨਕੁ ਆਖੈ ਗੁਰੁ ਕੋ ਕਹੈ ॥ ਛਿਅ ਵਰਤਾਰੇ ਵਰਤਹਿ ਪੂਤ ॥ ਨਾ ਸੰਸਾਰੀ ਨਾ ਅਉਧੂਤ ॥ ਨਿਰੰਕਾਰਿ ਜੋ ਰਹੈ ਸਮਾਇ ॥ ਕਾਹੇ ਭੀਖਿਆ ਮੰਗਣਿ ਜਾਇ ॥੭॥ 

ਅਰਥ: ਕੰਨ ਪੜਵਾ ਕੇ ਚੂਰਮਾ ਖਾਣ ਦਾ ਕੋਈ (ਆਤਮਕ) ਲਾਭ ਨਹੀਂ (ਕਿਉਂਕਿ) ਇਸ ਜੁਗਤਿ ਨਾਲ ਨਾਹ (ਮਨ ਵਿਚੋਂ) ਵਿਕਾਰ ਦੂਰ ਹੁੰਦਾ ਹੈ ਨਾਹ ਹੀ (ਉੱਚਾ) ਜੀਵਨ ਮਿਲਦਾ ਹੈ।

(ਜੇ ਕੋਈ ਪੁੱਛੇ ਕਿ ਜੇ ਕੰਨ ਪੜਵਾਇਆਂ ਮਨ ਨਹੀਂ ਟਿਕਦਾ ਤਾਂ) ਉਹ ਕੇਹੜਾ ਅੱਖਰ ਹੈ ਜਿਸ ਵਿਚ ਹਿਰਦਾ ਜੁੜਿਆ ਰਹਿ ਸਕਦਾ ਹੈ (ਤੇ ਬੁਰਾਈ ਮਿਟ ਜਾਂਦੀ ਹੈ, ਤਾਂ ਇਸ ਦਾ ਉੱਤਰ ਇਹ ਹੈ ਕਿ ਉਹ) ਕੇਵਲ ਉਹੀ (ਪ੍ਰਭੂ ਦਾ) ਨਾਮ ਹੈ ਜੋ ਸੰਸਾਰ ਦੀ ਹੋਂਦ ਤੇ ਅਣਹੋਂਦ ਦੋਹਾਂ ਵੇਲੇ ਮੌਜੂਦ ਹੈ। ਜੇ ਕੋਈ ਮਨੁੱਖ (ਇਸ 'ਨਾਮ' ਦੀ ਬਰਕਤਿ ਨਾਲ) ਦੁੱਖ ਤੇ ਸੁਖ ਨੂੰ ਇਕ-ਸਮਾਨ ਸਹਾਰਦਾ ਹੈ ਤਾਂ, ਨਾਨਕ ਆਖਦਾ ਹੈ, ਉਹ ਮਨੁੱਖ ਹੀ (ਅਸਲ ਵਿਚ) ਗੁਰੂ ਨੂੰ ਚੇਤੇ ਰੱਖਦਾ ਹੈ (ਭਾਵ, ਗੁਰੂ ਦੇ ਬਚਨ-ਅਨੁਸਾਰ ਤੁਰਦਾ ਹੈ) ।

(ਨਾਥ ਦੇ) ਚੇਲੇ (ਭਾਵ, ਜੋਗੀ ਲੋਕ) (ਜੋ ਨਿਰੇ) ਛੇ ਭੇਖਾਂ ਵਿਚ ਹੀ ਰੁੱਝੇ ਹੋਏ ਹਨ, (ਅਸਲ ਵਿਚ) ਨਾਹ ਉਹ ਗ੍ਰਿਹਸਤੀ ਹਨ ਤੇ ਨਾਹ ਵਿਰਕਤ। ਜੋ ਮਨੁੱਖ ਇਕ ਨਿਰੰਕਾਰ ਵਿਚ ਜੁੜਿਆ ਰਹਿੰਦਾ ਹੈ ਉਹ ਕਿਉਂ ਕਿਤੇ ਖ਼ੈਰ ਮੰਗਣ ਜਾਏ? (ਭਾਵ, ਉਸ ਨੂੰ ਫ਼ਕੀਰ ਬਣਨ ਦੀ ਲੋੜ ਨਹੀਂ ਪੈਂਦੀ, ਹੱਥੀਂ ਕਿਰਤ-ਕਾਰ ਕਰਦਾ ਹੋਇਆ ਭੀ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦਾ ਹੈ) ।7।

ਪਉੜੀ ॥ ਹਰਿ ਮੰਦਰੁ ਸੋਈ ਆਖੀਐ ਜਿਥਹੁ ਹਰਿ ਜਾਤਾ ॥ ਮਾਨਸ ਦੇਹ ਗੁਰ ਬਚਨੀ ਪਾਇਆ ਸਭੁ ਆਤਮ ਰਾਮੁ ਪਛਾਤਾ ॥ ਬਾਹਰਿ ਮੂਲਿ ਨ ਖੋਜੀਐ ਘਰ ਮਾਹਿ ਬਿਧਾਤਾ ॥ ਮਨਮੁਖ ਹਰਿ ਮੰਦਰ ਕੀ ਸਾਰ ਨ ਜਾਣਨੀ ਤਿਨੀ ਜਨਮੁ ਗਵਾਤਾ ॥ ਸਭ ਮਹਿ ਇਕੁ ਵਰਤਦਾ ਗੁਰ ਸਬਦੀ ਪਾਇਆ ਜਾਈ ॥੧੨॥ 

ਅਰਥ: (ਉਂਞ ਤਾਂ ਸਾਰੇ ਸਰੀਰ "ਹਰਿ ਮੰਦਰੁ" ਭਾਵ, ਰੱਬ ਦੇ ਰਹਿਣ ਦੇ ਥਾਂ ਹਨ, ਪਰ ਅਸਲ ਵਿਚ) ਉਹੀ ਸਰੀਰ "ਹਰਿ ਮੰਦਰੁ" ਕਿਹਾ ਜਾਣਾ ਚਾਹੀਦਾ ਹੈ ਜਿਸ ਵਿਚ ਰੱਬ ਪਛਾਣਿਆ ਜਾਏ; (ਸੋ, ਮਨੁੱਖਾ ਸਰੀਰ 'ਹਰਿ ਮੰਦਰੁ' ਹੈ, ਕਿਉਂਕਿ) ਮਨੁੱਖਾ-ਸਰੀਰ ਵਿਚ ਗੁਰੂ ਦੇ ਹੁਕਮ ਤੇ ਤੁਰ ਕੇ ਰੱਬ ਲੱਭਦਾ ਹੈ, ਹਰ ਥਾਂ ਵਿਆਪਕ ਜੋਤਿ ਦਿੱਸਦੀ ਹੈ।

(ਸਰੀਰ ਤੋਂ) ਬਾਹਰ ਭਾਲਣ ਦੀ ਉੱਕਾ ਲੋੜ ਨਹੀਂ, (ਇਸ ਸਰੀਰ-) ਘਰ ਵਿਚ ਹੀ ਸਿਰਜਣਹਾਰ ਵੱਸ ਰਿਹਾ ਹੈ। ਪਰ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ (ਇਸ ਮਨੁੱਖਾ ਸਰੀਰ) "ਹਰਿ ਮੰਦਰੁ" ਦੀ ਕਦਰ ਨਹੀਂ ਜਾਣਦੇ, ਉਹ ਮਨੁੱਖਾ ਜਨਮ (ਮਨ ਦੇ ਪਿੱਛੇ ਤੁਰ ਕੇ ਹੀ) ਗੰਵਾ ਜਾਂਦੇ ਹਨ।

(ਉਂਞ ਤਾਂ) ਸਾਰਿਆਂ ਵਿਚ ਇਕ ਪ੍ਰਭੂ ਹੀ ਵਿਆਪਕ ਹੈ, ਪਰ ਲੱਭਦਾ ਹੈ ਗੁਰੂ ਦੇ ਸ਼ਬਦ ਦੀ ਰਾਹੀਂ।12


Hukamnama Sahib Nov 09,2021

 ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥ 

ਅਰਥ: ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ।

ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ। ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ।

ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ, ਸੁਖ, ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।1।


ਮਃ ੫ ॥ ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥ ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥ ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥ ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥ ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥ ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥

ਅਰਥ: ਹੇ ਨਾਨਕ! ਪੂਰਾ ਗੁਰੂ (ਤਾਂ ਇਹ) ਮਤਿ ਦੇਂਦਾ ਹੈ ਕਿ ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ; (ਪਰ ਉਂਞ) ਜਪ ਤਪ ਸੰਜਮ (ਆਦਿਕ ਕਰਮ-ਕਾਂਡ) ਪ੍ਰਭੂ ਦੀ ਰਜ਼ਾ ਵਿਚ ਹੀ ਹੋ ਰਹੇ ਹਨ, ਰਜ਼ਾ ਅਨੁਸਾਰ ਹੀ ਪ੍ਰਭੂ (ਇਸ ਕਰਮ ਕਾਂਡ ਵਿਚੋਂ ਜੀਵਾਂ ਨੂੰ) ਕੱਢ ਲੈਂਦਾ ਹੈ।

ਪ੍ਰਭੂ ਦੀ ਰਜ਼ਾ ਅਨੁਸਾਰ ਹੀ ਜੀਵ ਜੂਨਾਂ ਵਿਚ ਭਟਕਦਾ ਹੈ, ਰਜ਼ਾ ਵਿਚ ਹੀ ਪ੍ਰਭੂ (ਜੀਵ ਉਤੇ) ਬਖ਼ਸ਼ਸ਼ ਕਰਦਾ ਹੈ। ਉਸ ਦੀ ਰਜ਼ਾ ਵਿਚ ਹੀ (ਜੀਵ ਨੂੰ) ਦੁੱਖ ਸੁਖ ਭੋਗਣਾ ਪੈਂਦਾ ਹੈ, ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਜੀਵਾਂ ਉਤੇ) ਮੇਹਰ ਕਰਦਾ ਹੈ।

ਪ੍ਰਭੂ ਆਪਣੀ ਰਜ਼ਾ ਵਿਚ ਹੀ ਸਰੀਰ ਬਣਾ ਕੇ (ਉਸ ਵਿਚ) ਜਿੰਦ ਪਾ ਦੇਂਦਾ ਹੈ, ਰਜ਼ਾ ਵਿਚ ਹੀ ਜੀਵਾਂ ਨੂੰ ਭੋਗਾਂ ਵਲ ਪ੍ਰੇਰਦਾ ਹੈ ਤੇ ਰਜ਼ਾ ਅਨੁਸਾਰ ਹੀ ਭੋਗਾਂ ਵਲੋਂ ਰੋਕਦਾ ਹੈ।

ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਕਿਸੇ ਨੂੰ) ਨਰਕ ਵਿਚ ਤੇ (ਕਿਸੇ ਨੂੰ) ਸੁਰਗ ਵਿਚ ਪਾਂਦਾ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਦਾ ਨਾਸ ਹੋ ਜਾਂਦਾ ਹੈ। ਆਪਣੀ ਰਜ਼ਾ ਅਨੁਸਾਰ ਹੀ ਜਿਸ ਮਨੁੱਖ ਨੂੰ ਬੰਦਗੀ ਵਿਚ ਜੋੜਦਾ ਹੈ (ਉਹ ਮਨੁੱਖ ਬੰਦਗੀ ਕਰਦਾ ਹੈ, ਪਰ) ਹੇ ਨਾਨਕ! ਬੰਦਗੀ ਕਰਨ ਵਾਲੇ ਬੰਦੇ ਬਹੁਤ ਵਿਰਲੇ ਵਿਰਲੇ ਹਨ।2।

ਪਉੜੀ ॥ ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥ ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥ ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥ ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥ ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥ ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥ ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥ ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥ 

ਅਰਥ: ਪ੍ਰਭੂ ਦੇ ਸੱਚੇ ਨਾਮ ਦੀਆਂ ਸਿਫ਼ਤਾਂ (ਕਰ ਕੇ ਤੇ) ਸੁਣ ਸੁਣ ਕੇ ਮੇਰੇ ਅੰਦਰ ਜਿੰਦ ਪੈਂਦੀ ਹੈ (ਮੈਨੂੰ ਆਤਮਕ ਜੀਵਨ ਹਾਸਲ ਹੁੰਦਾ ਹੈ) , (ਪ੍ਰਭੂ ਦਾ ਨਾਮ) ਪਸ਼ੂ-ਸੁਭਾਵ, ਪ੍ਰੇਤ-ਸੁਭਾਵ ਤੇ ਗਿਆਨ-ਹੀਣਾਂ ਨੂੰ ਇਕ ਖਿਨ ਵਿਚ ਤਾਰ ਲੈਂਦਾ ਹੈ।

ਹੇ ਪ੍ਰਭੂ! ਦਿਨ ਰਾਤ ਸਦਾ ਹੀ ਤੇਰਾ ਨਾਮ ਜਪਣਾ ਚਾਹੀਦਾ ਹੈ, ਤੇਰੇ ਨਾਮ ਦੀ ਰਾਹੀਂ (ਮਾਇਆ ਦੀ) ਡਰਾਉਣੀ ਭੁੱਖ ਤ੍ਰੇਹ ਮਿਟ ਜਾਂਦੀ ਹੈ।

ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ ਉਸ ਦੇ ਮਨ ਵਿਚੋਂ (ਵਿਕਾਰ-) ਰੋਗ ਸਹਸਾ ਤੇ ਦੁੱਖ ਦੂਰ ਹੋ ਜਾਂਦਾ ਹੈ। ਪਰ ਇਹ ਨਾਮ-ਹੀਰਾ ਉਸ ਮਨੁੱਖ ਨੂੰ ਹੀ ਹਾਸਲ ਹੁੰਦਾ ਹੈ ਜਿਹੜਾ ਗੁਰੂ ਦੇ ਸ਼ਬਦ ਵਿਚ ਰਚ-ਮਿਚ ਜਾਂਦਾ ਹੈ।

ਹੇ ਖੰਡਾਂ ਬ੍ਰਹਮੰਡਾਂ ਦੇ ਬੇਅੰਤ ਜੀਵਾਂ ਨੂੰ ਤਾਰਨ ਵਾਲੇ ਪ੍ਰਭੂ! ਹੇ ਸਦਾ-ਥਿਰ ਰਹਿਣ ਵਾਲੇ ਮੇਰੇ ਪਿਆਰੇ! ਤੇਰੀ ਸੋਭਾ ਤੈਨੂੰ ਹੀ ਫਬਦੀ ਹੈ (ਆਪਣੀ ਵਡਿਆਈ ਤੂੰ ਆਪ ਹੀ ਜਾਣਦਾ ਹੈਂ) ।12।

SHALOK, FIFTH MEHL:

The Bani of the Guru’s Word is Ambrosial Nectar; its taste is sweet. The Name of the Lord is Ambrosial Nectar. Meditate in remembrance on the Lord in your mind, body and heart; twenty-four hours a day, sing His Glorious Praises. Listen to these Teachings, O Sikhs of the Guru. This is the true purpose of life. This priceless human life will be made fruitful; embrace love for the Lord in your mind. Celestial peace and absolute bliss come when one meditates on God — suffering is dispelled. O Nanak, chanting the Naam, the Name of the Lord, peace wells up, and one obtains a place in the Court of the Lord. || 1 || FIFTH MEHL: O Nanak, meditate on the Naam, the Name of the Lord; this is the Teaching imparted by the Perfect Guru. In the Lord’s Will, they practice meditation, austerity and self-discipline; in the Lord’s Will, they are released. In the Lord’s Will, they are made to wander in reincarnation; in the Lord’s Will, they are forgiven. In the Lord’s Will, pain and pleasure are experienced; in the Lord’s Will, actions are performed. In the Lord’s Will, clay is fashioned into form; in the Lord’s Will, His Light is infused into it. In the Lord’s Will, enjoyments are enjoyed; in the Lord’s Will, these enjoyments are denied. In the Lord’s Will, they are incarnated in heaven and hell; in the Lord’s Will, they fall to the ground. In the Lord’s Will, they are committed to His devotional worship and Praise; O Nanak, how rare are these! || 2 || PAUREE: Hearing, hearing of the glorious greatness of the True Name, I live. Even ignorant beasts and goblins can be saved, in an instant. Day and night, chant the Name, forever and ever. The most horrible thirst and hunger is satisfied through Your Name, O Lord. Disease, sorrow and pain run away, when the Name dwells within the mind. He alone attains his Beloved, who loves the Word of the Guru’s Shabad. The worlds and solar systems are saved by the Infinite Lord. Your glory is Yours alone, O my Beloved True Lord. || 12 ||



Hukamnama Sahib Nov 08,2021

 

HUKAMNAMA SAHIB

ਰਾਗੁ ਸੂਹੀ ਮਹਲਾ ੪ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ 

ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇਔਗੁਣ ਵੇਚ ਦਿਆਂ (ਦੂਰ ਕਰ ਦਿਆਂ। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ।

ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ, ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ) , ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ।੧।

ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ : ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਵਿਚੋਲਾ-ਗੁਰੂ ਆ ਕੇ ਮਿਲ ਪਿਆ (ਉਸ ਦੇ ਹਿਰਦੇ ਵਿਚ) ਸੇਵਾ ਸੰਤੋਖ ਪ੍ਰੇਮ ਆਦਿਕ ਗੁਣ ਪੈਦਾ ਕਰ ਕੇ, ਸਾਧਸੰਗਤਿ ਦਾ (ਉਸ ਨਾਲ) ਮੇਲ ਕਰ ਕੇ ਗੁਰੂ ਨੇ (ਉਸ ਨੂੰ) ਸਿਫ਼ਤਿ-ਸਾਲਾਹ ਦੀ ਬਾਣੀ ਗਾਵਣ ਦੀ ਪ੍ਰੇਰਨਾ ਕੀਤੀ।

ਜਦੋਂ ਜੀਵ-ਇਸਤ੍ਰੀ ਨੇ ਗੁਰੂ ਦੀ ਉਚਾਰੀ ਹੋਈ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗਾਣੀ ਸ਼ੁਰੂ ਕੀਤੀ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈਉਸ ਦੇ ਗਿਆਨ-ਇੰਦ੍ਰੇ (ਵਿਕਾਰਾਂ ਵਲ ਦੌੜਨ ਦੇ ਥਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਿਚ) ਮਿਲ ਬੈਠੇ, ਤੇ ਸੋਹਣੇ ਲੱਗਣ ਲੱਗ ਪਏ। ਉਸ ਦੇ ਅੰਦਰੋਂ ਕ੍ਰੋਧ ਦੂਰ ਹੋ ਗਿਆ, ਉਸ ਦੇ ਸਰੀਰ ਵਿਚ ਵੱਸਦੀ ਮਮਤਾ ਨੱਸ ਗਈ, ਉਸ ਦਾ ਪਖੰਡ ਦੂਰ ਹੋ ਗਿਆ, ਭਟਕਣਾ ਦੂਰ ਹੋ ਗਈ। (ਉਸ ਦੇ ਅੰਦਰੋਂ) ਹਉਮੈ ਦੀ ਪੀੜ ਚਲੀ ਗਈ, ਉਸ ਦਾ ਸਾਰਾ ਸਰੀਰ ਨਿਰੋਆ ਹੋ ਗਿਆ, ਤੇ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੇ ਗੁਣਾਂ ਦੇ ਮਾਲਕ ਡੂੰਘੇ ਜਿਗਰੇ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ।੨।

ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲੋਂ ਵਿਛੁੜੀ ਰਹਿੰਦੀ ਹੈ, (ਉਸ ਦੇ ਚਰਨਾਂ ਤੋਂ) ਦੂਰ ਰਹਿੰਦੀ ਹੈ, ਉਸ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦੀ, (ਤ੍ਰਿਸ਼ਨਾ ਦੀ ਅੱਗ ਵਿਚ) ਸੜੀ ਰਹਿੰਦੀ ਹੈ। ਉਸ ਦੇ ਅੰਦਰ ਝੂਠੀ ਮਮਤਾ ਬਣੀ ਰਹਿੰਦੀ ਹੈ, ਉਹ ਸਦਾ ਨਾਸਵੰਤ ਮਾਇਆ ਹੀ ਇਕੱਠੀ ਕਰਦੀ ਹੈ, ਮਾਇਆ ਉਸ ਨੂੰ ਸਦਾ ਗ੍ਰਸੀ ਰੱਖਦੀ ਹੈ। ਉਹ ਜੀਵ-ਇਸਤ੍ਰੀ (ਮਾਇਆ ਦੀ ਖ਼ਾਤਰ ਸਦਾ) ਝੂਠ ਠੱਗੀ (ਆਦਿਕ ਦੀ) ਕਾਰ ਕਰਦੀ ਹੈ, ਬੜਾ ਦੁੱਖ ਸਹਾਰਦੀ ਰਹਿੰਦੀ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ (ਜ਼ਿੰਦਗੀ ਦਾ ਸਹੀ) ਰਸਤਾ ਨਹੀਂ ਲੱਭਦਾ। ਉਹ ਮੂਰਖ ਜੀਵ-ਇਸਤ੍ਰੀ ਉਜਾੜ ਦੇ ਰਸਤੇ ਵਿਚ (ਜਿਥੇ ਕਾਮਾਦਿਕ ਲੁਟੇਰੇ ਲੁੱਟ ਲੈਂਦੇ ਹਨ) ਭਟਕਦੀ ਫਿਰਦੀ ਹੈ, ਤੇ ਹਰ ਵੇਲੇ ਧੱਕੇ ਖਾਂਦੀ ਹੈ।

ਹੇ ਨਾਨਕ! ਜਿਨ੍ਹਾਂ ਮਨੁੱਖਾਂ ਉਤੇ ਦਾਤਾਰ ਪ੍ਰਭੂ ਆਪ ਹੀ ਦਇਆ ਕਰਦਾ ਹੈ, ਉਹਨਾਂ ਨੂੰ ਸਮਰੱਥ ਗੁਰੂ ਮਿਲਾ ਦੇਂਦਾ ਹੈ, ਗੁਰੂ ਉਹਨਾਂ ਅਨੇਕਾਂ ਜਨਮਾਂ ਦੇ ਵਿਛੁੜੇ ਹੋਇਆਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕਾ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ।੩।

ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥  (ਜਿਵੇਂ ਜਦੋਂ ਲਾੜਾ) ਮੁਹੂਰਤ ਕਢਾ ਕੇ (ਜੰਞ ਲੈ ਕੇ) ਆਉਂਦਾ ਹੈ (ਤਾਂ,) ਇਸਤ੍ਰੀ ਆਪਣੇ ਹਿਰਦੇ ਵਿਚ ਖ਼ੁਸ਼ ਹੁੰਦੀ ਹੈ, ਪਾਂਧੇ ਪੰਡਿਤ ਪੱਤ੍ਰੀ ਲਿਆ ਕੇ ਬੈਠ ਕੇ (ਫੇਰੇ ਦੇਣ ਦਾ ਵੇਲਾ) ਵਿਚਾਰਦੇ ਹਨ। (ਪਾਂਧੇ ਪੰਡਿਤ) ਪੱਤ੍ਰੀ ਵਿਚਾਰਦੇ ਹਨ (ਉਧਰ) ਜਦੋਂ (ਵਿਆਹ ਵਾਲੀ ਕੰਨਿਆ) ਸੱਜਣ ਘਰ ਵਿਚ ਆਏ ਸੁਣਦੀ ਹੈ, ਤਾਂ ਉਸ ਦੇ ਮਨ ਵਿਚ ਖ਼ੁਸ਼ੀ ਦੀ ਲਹਿਰ ਚੱਲ ਪੈਂਦੀ ਹੈ, ਗੁਣਵਾਨ ਬੈਠ ਕੇ ਫ਼ੈਸਲਾ ਕਰਦੇ ਹਨ, ਤੇ, ਤੁਰਤ ਫੇਰੇ ਦੇ ਦੇਂਦੇ ਹਨ (ਤਿਵੇਂ, ਗੁਰੂ ਦੀ ਕਿਰਪਾ ਨਾਲ ਪ੍ਰਭੂ ਜੀਵ-ਇਸਤ੍ਰੀ ਦੇ ਅੰਦਰ ਪਰਗਟ ਹੁੰਦਾ ਹੈ, ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਤਮਕ ਆਨੰਦ ਦੀ ਲਹਿਰ ਚੱਲ ਪੈਂਦੀ ਹੈ। ਗੁਰਮੁਖ ਬਾਣੀ ਦੇ ਰਸੀਏ ਸਾਧ ਸੰਗਤਿ ਵਿਚ ਮਿਲ ਕੇ ਗੁਰੂ ਦੀ ਬਾਣੀ ਪੜ੍ਹਦੇ ਵਿਚਾਰਦੇ ਹਨ। ਜਿਉਂ ਜਿਉਂ ਗੁਰਬਾਣੀ ਵਿਚਾਰਦੇ ਹਨ, ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਸੱਜਣ-ਪ੍ਰਭੂ ਦਾ ਪਰਕਾਸ਼ ਹੁੰਦਾ ਹੈ, ਉਸ ਦੇ ਮਨ ਵਿਚ ਆਨੰਦ ਦੇ, ਮਾਨੋ, ਵਾਜੇ ਵੱਜਦੇ ਹਨ। ਗੁਰਮੁਖ ਸਤਸੰਗੀ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਕਰਾ ਦੇਂਦੇ ਹਨ) 

ਹੇ ਨਾਨਕ! ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਮਿਲ ਪੈਂਦਾ ਹੈ ਜੋ (ਸਾਧਾਰਨ ਉੱਦਮ ਨਾਲ) ਅਪਹੁੰਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀਜੋ ਸਦਾ ਨਵੇਂ ਪਿਆਰ ਵਾਲਾ ਹੈ, ਜੋ ਬਚਪਨ ਤੋਂ ਹੀ ਮਿੱਤਰ ਚਲਾ ਆਉਂਦਾ ਹੈ। ਜਿਸ ਜੀਵ-ਇਸਤ੍ਰੀ ਨੂੰ ਉਹ ਪ੍ਰਭੂ ਕਿਰਪਾ ਕਰ ਕੇ ਆਪਣੇ ਨਾਲ ਮਿਲਾਂਦਾ ਹੈ, ਉਹ ਮੁੜ ਕਦੇ ਉਸ ਤੋਂ ਨਹੀਂ ਵਿਛੁੜਦੀ।੪।੧।

RAAG SOOHEE, FOURTH MEHL, CHHANT, FIRST HOUSE:
ONE UNIVERSAL CREATOR GOD. BY THE GRACE OF THE TRUE GURU:

If only I could meet the True Guru, the Primal Being. Discarding my faults and sins, I would chant the Lord’s Glorious Praises. I meditate on the Naam, the Name of the Lord, Har, Har. Continuously, continually, I chant the Word of the Guru’s Bani. Gurbani always seems so sweet; I have eradicated the sinful residues from within. The disease of egotism is gone, fear has left, and I am absorbed in celestial peace. Through the Word of the Guru’s Shabad, the bed of my body has become cozy and beautiful, and I enjoy the essence of spiritual wisdom. Night and day, I continually enjoy peace and pleasure. O Nanak, this is my pre-ordained destiny. || 1 || The soul-bride is lovingly embellished with truth and contentment; her Father, the Guru, has come to engage her in marriage to her Husband Lord. Joining with the humble Saints, I sing Gurbani. Singing the Guru’s Bani, I have obtained the supreme status; meeting with the Saints, the self-elect, I am blessed and adorned. Anger and attachment have left my body and run away; I have eradicated hypocrisy and doubt. The pain of egotism is gone, and I have found peace; my body has become healthy and free of disease. By Guru’s Grace, O Nanak, I have realized God, the ocean of virtue. || 2 || The self-willed manmukh is separated, far away from God; she does not obtain the Mansion of His Presence, and she burns. Egotism and falsehood are deep within her; deluded by falsehood, she deals only in falsehood. Practicing fraud and falsehood, she suffers terrible pain; without the True Guru, she does not find the way. The foolish soul-bride wanders along dismal pathways; each and every moment, she is bumped and pushed. God, the Great Giver, shows His Mercy, and leads her to meet the True Guru, the Primal Being. Those beings who have been separated for countless incarnations, O Nanak, are reunited with the Lord, with intuitive ease. || 3 || Calculating the most auspicious moment, the Lord comes into the bride’s home; her heart is filled with ecstasy. The Pandits and astrologers have come, to sit and consult the almanacs. They have consulted the almanacs, and the bride’s mind vibrates with bliss, when she hears that her Friend is coming into the home of her heart. The virtuous and wise men sat down and decided to perform the marriage immediately. She has found her Husband, the Inaccessible, Unfathomable Primal Lord, who is forever young; He is her Best Friend from her earliest childhood. O Nanak, he has mercifully united the bride with Himself. She shall never be separated again. || 4 || 1 ||

Hukamnama Sahib Nov 07,2021

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ 

ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ੧।

ਹੇ ਭਾਈ! ਆਪਣੇ ਹੀਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।

ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।

(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।

ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

TILANG, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:

The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||

Audio Gurbani at Spotify