Sant Baba Inderjeet Singh jee Rakba Wale

Nov 20,2021 Hukamnama Sahib

Hukamnama Sahib Nov 20,2021

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।

ਹੇ ਹਰੀ! ਹੇ ਸੁਆਮੀਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।

ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।

ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।

ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:
The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||,

Hukamnama Sahib Nov 19,2021

 

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥
ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ।

ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) , ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧।

ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨।

ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩।

ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।

O mind! You did not chant the prakash roop parmatma, not even this one deed (which was doable) could be done by you.

The wise men who listened to all the wisdom of Veda Puran Adiks and hoped for Karam Kaand (hope that life would be saved by Karam Kaand), all of them remained engrossed in (spiritual) death. Even the Pandit people got up and left without fulfilling their hopes (left the world).

Many people went to the forests and practiced yoga, penance, eating carrots and radishes; Jogis, Karam-Kandi, Jogis who say 'Alakh', Mondharis - all these were written in the account of Jam (meaning their means cannot save them from the fear of death).

A human being who has put (religious symbols) on his body, but love and devotion has not been born in his Hirda, who sings raga raganis but has become a mere hypocrite, such a human being has something from God. Not found.

The whole world is in awe of Kaal, the Bharmi Gianis are also written in the same account (they too are in awe of death). O Kabir! Say, those human beings who have understood to do love-devotion have become (from the fear of death) free.

Hukamnama Sahib Nov 18,2021

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ। ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll

Hukamnama Sahib Nov 17,2021

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।

ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂਬਚ ਜਾਂਦੇ ਹਨ।੭।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

SORAT’H, THIRD MEHL FIRST HOUSE, TI-TUKAS:
ONE UNIVERSAL CREATOR GOD. BY THE GRACE OF THE TRUE GURU:

You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 || O Dear Lord, this is Your Glory. You preserve the honor of Your devotees, O Lord Master; Your devotees seek Your Sanctuary. || Pause || The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. || 2 || The self-willed manmukhs have no faith; they are filled with greed and self-interest. They are not Gurmukh — they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words. || 3 || You are pervading through Your devotees, O Dear God; through Your devotees, You are known.All the people are enticed by Maya; they are Yours, Lord — You alone are the Architect of Destiny. Overcoming my egotism and quieting the desires within my mind, I have come to realize the Word of the Guru’s Shabad. || 4 || God automatically does the work of those who love the Name of the Lord. By Guru’s Grace, he ever dwells in their minds, and He resolves all their affairs. Whoever challenges them is destroyed; they have the Lord God as their Savior. || 5 || Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name. || 6 || Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru’s Sanctuary, one is saved. || 7 || Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak is forever a sacrifice to those who enshrine the Lord within their hearts. || 8 || 1 ||

Hukamnama Sahib Nov 16,2021

 

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE jGURU: 

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥

ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ।

ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ।

ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ) ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ।

ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ। ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ।10।


BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:

In the month of Maghar, those who sit with their Beloved Husband Lord are beautiful. How can their glory be measured? Their Lord and Master blends them with Himself. Their bodies and minds blossom forth in the Lord; they have the companionship of the Holy Saints. Those who lack the Company of the Holy, remain all alone. Their pain never departs, and they fall into the grip of the Messenger of Death. Those who have ravished and enjoyed their God, are seen to be continually exalted and uplifted. They wear the Necklace of the jewels, emeralds and rubies of the Lord’s Name. Nanak seeks the dust of the feet of those who take to the Sanctuary of the Lord’s Door. Those who worship and adore God in Maghar, do not suffer the cycle of reincarnation ever again.|| 10 ||


Audio Gurbani at Spotify