Sant Baba Inderjeet Singh jee Rakba Wale

If no action is taken against those who desecrate Guru Granth Sahib, then there will be a definite morcha - Sh. Simranjit Singh Mann.

 If no action is taken against those who desecrate Guru Granth Sahib, then there will be a definite morcha - Sh. Simranjit Singh Mann.

BARGADI, NOVEMBER 28: Shiromani Akali Dal (SAD) Amritsar President Simranjit Singh Mann said that Guru Granth Sahib Ji If the Punjab government does not take action against the perpetrators of the blasphemy, then a firm stand will be taken in collaboration with the Panthic parties to punish the killers of the Sikh community and the perpetrators of blasphemy against Guru Sahib.

Hukamnama Sahib Nov 28,2021

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ 

ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ। ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ।

ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ਵਾਸਤੇ) ਘੁੱਪ ਹਨੇਰਾ ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, (ਇਸ ਦੁਨੀਆ ਵਾਲਾ ਕੋਈ) ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ।

ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ੧।

ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ 

ਅਰਥ: ਹੇ ਭਾਈ! ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਮਨੁੱਖ ਦਾ ਇਹ) ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।੨।

ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ 

ਅਰਥ: ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਦੇ ਦੇਵੇ। ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ।

ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ

ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ। (ਪਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਸਮਝ ਬਖ਼ਸ਼ ਦੇਵੇ।੩।

ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥ 

ਅਰਥ: ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ। ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ। (ਜੇਹੜਾ ਮਨੁੱਖ ਉਹਨਾਂ ਦਾ ਦਰਸ਼ਨ ਕਰਦਾ ਹੈ, ਉਹ ਮਨੁੱਖ) ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈਉਹ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ (ਕਰਨ ਵਾਲਾ) ਹੈ, ਪਰ ਪ੍ਰਭੂ (ਸਿਆਣਪ ਚਤੁਰਾਈ ਦੀ ਰਾਹੀਂ) ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ। ਜਿਨ੍ਹਾਂ ਨੂੰ ਗੁਰੂ ਨੇ (ਪ੍ਰਭੂ ਦੀ) ਸੂਝ ਦਿੱਤੀ, ਉਹ, ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਹੋਏ ਪ੍ਰਭੂ ਦੀ ਭਗਤੀ ਕਰਦੇ ਰਹਿੰਦੇ ਹਨ। ਹੇ ਭਾਈ! ਜਿਨ੍ਹਾਂ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦਾ ਉੱਦਮ ਫੜ ਲਿਆ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ।੪।੪।

WADAHANS, THIRD MEHL:

This body is frail; old age is overtaking it. Those who are protected by the Guru are saved, while others die, to be reincarnated; they continue coming and going. Others die, to be reincarnated; they continue coming and going, and in the end, they depart with regret. Without the Name, there is no peace. According to one’s actions here, so are the rewards received; the self-willed manmukhs lose their honor. In the City of Death, there is pitch darkness and huge clouds of dust; neither sister nor brother is there. This body is frail; old age is overtaking it. || 1 || The body becomes golden, when one unites with the True Guru. Doubt and Maya have been removed from within me, and I am merged in the True Name. Merged in the True Name, I sing the Glorious Praises of the Lord; meeting my Beloved, I have found peace. I am in constant bliss, day and night; egotism has been dispelled from within me. I fall at the feet of those persons who enshrine the Naam within their consciousness. The body becomes golden, when one unites with the True Guru. || 2 || We truly praise the True Lord, when the True Guru imparts understanding. Without the True Guru, they are deluded by doubt; going to the world hereafter, what face will they show? What face will they show, when they go there? They will regret and repent for their sins — their actions will bring them only pain and suffering. Those who are imbued with the Naam are dyed in the deep crimson color of the Lord’s Love; they merge into the Being of their Husband Lord. I cannot conceive of any other as great as the Lord; unto whom should I go and speak? We truly praise the True Lord, when the True Guru imparts understanding. || 3 || I fall at the feet of those who praise the Truest of the True. Those humble beings are true and immaculately pure; meeting them, all filth is washed off. Meeting them, all filth is washed off; bathing in the Pool of Truth, one becomes truthful, with intuitive ease. The True Guru has given me the realization of the Naam, the Name of the immaculate, unfathomable, imperceptible Lord. Those who worship the Lord with devotion night and day are attuned to His Love; O Nanak, they are absorbed in the True Lord. I fall at the feet of those who meditate on the Truest of the True. || 4 || 4 |l

Nov 27,2021 Hukamnama Sahib

ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ 

ਅਰਥ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ੧।

ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ 

ਅਰਥ: ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ। ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ।

ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ।

ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥ 

ਅਰਥ: ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, 'ਨਾਮਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ। ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ।

ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ੬।

SHALOK, THIRD MEHL:

Consumed by desire, the world is burning and dying; burning and burning, it screams. But if it meets with the cooling and soothing True Guru, it does not burn any longer. O Nanak, without the Name, and without contemplating the Word of the Shabad, no one becomes fearless. || 1 || THIRD MEHL: Wearing ceremonial robes, the fire is not quenched, and the mind is filled with anxiety. Destroying the snake’s hole, the snake is not killed; it is just like doing deeds without a Guru. Serving the Giver, the True Guru, the Word of the Shabad comes to abide in the mind. The mind and body are cooled and soothed; peace ensues, and the fire of desire is quenched. The greatest comforts and lasting peace are obtained, when one eradicates selfishness from within. He alone becomes a detached Gurmukh, who lovingly focuses his awareness on the True Lord. Anxiety does not affect him at all; he is satisfied and satiated with the Name of the Lord. O Nanak, without the Naam, no one is saved; they are utterly ruined by egotism. || 2 || PAUREE: Those who meditate on the Name of the Lord, Har, Har, obtain all peace and comforts. Fruitful is the entire life of those, who feel hunger for the Name of the Lord in their minds. Those who worship and adore the Lord through the Guru’s Word, forget all their pain and suffering. Those Gursikhs are good Saints, who care for nothing other than the Lord. Blessed, blessed is their Guru, whose mouth tastes the Ambrosial Fruit of the Lord. || 6 ||

Hukamnama Sahib Nov 26,2021

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ 

ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।

ਹੇ ਭਾਈ! ਇਸਤ੍ਰੀਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।

ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।

ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

SORAT’H, NINTH MEHL:

In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||

Hukamnama Sahib Nov 25,2021

ਵਡਹੰਸੁ ਮਹਲਾ ੪ ਘੋੜੀਆ    ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥ 

ਅਰਥ: ਹੇ ਭਾਈ! ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ। ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ। ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ।

ਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ। ਹੇ ਦਾਸ ਨਾਨਕ! ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ।੧।ਹੇ ਭਾਈ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤਿ-ਸਾਲਾਹ ਦੀ) ਕਾਠੀ ਪਾਂਦਾ ਹਾਂ, (ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ।

(ਹੇ ਭਾਈ! ਕੋਈ ਵਿਰਲਾਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ। ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ।

ਹੇ ਨਾਨਕ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ।੨।ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ। ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਇਹ ਪਿਆਰ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ (ਮਾਨੋ) ਚਾਬੁਕ ਮਾਰਦਾ ਰਹਿੰਦਾ ਹੈ। ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ। ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ। ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ। ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ। ਹੇ ਦਾਸ ਨਾਨਕ! ਇਹ ਮਨੁੱਖਾ ਜੀਵਨਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ।੩।ਹੇ ਭਾਈ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫ਼ਰ ਨੂੰ ਸਫਲਤਾ ਨਾਲ ਤੈ ਕਰੇ, ਸੋ) ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ।

ਹੇ ਭਾਈ! ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, (ਇਹ ਘੋੜੀਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ।

ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ ਵਿਆਹ ਰਚਾ ਦਿੱਤਾ (ਜਿਸ ਜਿੰਦ-ਵਹੁਟੀ ਨੂੰ ਆਪਣੇ ਨਾਲ ਮਿਲਾਣ ਦਾ ਢੋ ਢੁਕਾ ਦਿੱਤਾ) , ਸਤ ਸੰਗੀਆਂ ਨਾਲ ਮਿਲ ਕੇ (ਮਾਨੋ, ਉਸ ਦੀਜੰਞ ਆ ਗਈ। ਹੇ ਦਾਸ ਨਾਨਕ! ਸੰਤ ਜਨਾਂ ਨੂੰ ਮਿਲ ਕੇ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲਿਆ, ਉਸ ਨੇ ਆਤਮਕ ਆਨੰਦ ਲੱਭ ਲਿਆ, ਉਸ ਦੇ ਅੰਦਰ ਆਤਮਕ ਸ਼ਾਦੀਆਨੇ ਵੱਜ ਪਏ।੪।੧।੫।

WADAHANS, FOURTH MEHL, GHOREES ~ THE WEDDING PROCESSION:
ONE UNIVERSAL CREATOR GOD. BY THE GRACE OF THE TRUE GURU:

This body-horse was created by the Lord. Blessed is human life, which is obtained by virtuous actions. Human life is obtained only by the most virtuous actions; this body is radiant and golden. The Gurmukh is imbued with the deep crimson color of the poppy; he is imbued with the new color of the Lord’s Name, Har, Har, Har. This body is so very beautiful; it chants the Name of the Lord, and it is adorned with the Name of the Lord, Har, Har. By great good fortune, the body is obtained; the Naam, the Name of the Lord, is its companion; O servant Nanak, the Lord has created it. || 1 || I place the saddle on the body-horse, the saddle of realization of the Good Lord. Riding this horse, I cross over the treacherous world-ocean. The treacherous world-ocean is rocked by countless waves, but the Gurmukh is carried across. Embarking upon the boat of the Lord, the very fortunate ones cross over; the Guru, the Boatman, carries them across, through the Word of the Shabad. Night and day, imbued with the Lord’s Love, singing the Glorious Praises of the Lord, the Lord’s lover loves the Lord. Servant Nanak has attained the state of Nirvaanaa, the state of ultimate goodness, the state of the Lord. || 2 || The Guru has implanted spiritual wisdom within me, as a bridle in my mouth. He has applied the whip of the Lord’s Love to my body. Applying the whip of the Lord’s Love to the body, the Gurmukh conquers the mind, and wins the battle of life. He trains his untrained mind with the Word of the Shabad, and drinks in the rejuvenating essence of the Lord’s Nectar. Listen with your ears to the Word, spoken by the Guru, and attune your body-horse to the Lord’s Love. Servant Nanak has crossed over on the path, the treacherous path. || 3 || The body-horse was created by the Lord. Blessed, blessed is that body-horse which meditates on the Lord God. Blessed and acclaimed is that body-horse which meditates on the Lord God; it is obtained by the merits of past actions. Riding the body-horse, one crosses over the treacherous world-ocean; the Gurmukh meets the Lord, the embodiment of supreme bliss. The Lord, Har, Har, has perfectly arranged this wedding; the Saints have come together as a wedding party. Servant Nanak has obtained the Lord as his Spouse; joining together, the Saints sing the songs of joy and congratulations. || 4 || 1 || 5 ||

Audio Gurbani at Spotify