Sant Baba Inderjeet Singh jee Rakba Wale

Hukamnama Sahib Dec 03,2021

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥

ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।

ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।

ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।

ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ। ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।

ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ 

ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।

ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।

ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।

ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।

ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।

SORAT’H, FIFTH MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. || 2 || His mind’s desires may lead him to go and dwell at sacred places of pilgrimage, and offer his head to be sawn off; but this will not cause the filth of his mind to depart, even though he may make thousands of efforts. || 3 || He may give gifts of all sorts — gold, women, horses and elephants. He may make offerings of corn, clothes and land in abundance, but this will not lead him to the Lord’s Door. || 4 || He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. || 5 || He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. || 6 || He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. || 7 || Singing the Kirtan of the Lord’s Praises in the Saadh Sangat, the Company of the Holy, is the highest of all actions. Says Nanak, he alone obtains it, who is pre-destined to receive it. || 8 || Your slave is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause || 1 || 3 ||

Hukamnama Sahib 02 December 2021

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂਰਹਾਉ।

ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

HUKAMNAMA SAHIB Dec 01,2021


 ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ  ਗੋਪਾਲਾ॥੧੦॥ 

ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।

ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂਪਾਰ ਲੰਘਾ ਦੇਂਦਾ ਹੈ।੧।

ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।

ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।

ਹੇ ਗੋਪਾਲ! ਹੇ ਕਿਰਪਾਲਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।

ORAT’H, FIFTH MEHL:

I have searched and searched and searched, and found that the Lord’s Name is the most sublime reality. Contemplating it for even an instant, sins are erased; the Gurmukh is carried across and saved. || 1 || Drink in the sublime essence of the Lord’s Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. || Pause || Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. || 2 || Hear with your ears, and sing with your tongue, and meditate within your heart on Him. The Lord and Master is all-powerful, the Cause of causes; without Him, there is nothing at all. || 3 || By great good fortune, I have obtained the jewel of human life; have mercy on me, O Merciful Lord. In the Saadh Sangat, the Company of the Holy, Nanak sings the Glorious Praises of the Lord, and contemplates Him forever in meditation. || 4 || 10 ||

HUKAMNAMA SAHIB Nov 30,2021

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥
ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥
ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥
ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ 
ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।
ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨਅਹੰਕਾਰì ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।
ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।
ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।
SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

HUKAMNAMA SAHIB Nov 29,2021

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।

ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।

ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ੩।

ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ। ਹੇ ਭਾਈਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।

SORAT’H, THIRD MEHL:

Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

Audio Gurbani at Spotify