ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯। RAAG DHANAASAREE, THIRD MEHL, FOURTH HOUSE: |
ONE UNIVERSAL CREATOR GOD. BY THE GRACE OF THE TRUE GURU: |
I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 || |
NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Sant Baba Inderjeet Singh jee Rakba Wale
Hukamnama Sahib Dec 30,2021
Hukamnama Sahib Dec 29,2021
ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥ ਅਰਥ: ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ।੧।ਰਹਾਉ। ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ।੧। ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ। ਹੇ ਨਾਨਕ! ਆਖ-ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ।੨।੫।੮੫। BILAAVAL, FIFTH MEHL: |
He Himself has saved His humble servant. In His Mercy, the Lord, Har, Har, has blessed me with His Name, and all my pains and afflictions have been dispelled. || 1 || Pause || Sing the Glorious Praises of the Lord of the Universe, all you humble servants of the Lord; chant the jewels, the songs of the Lord with your tongue. The desires of millions of incarnations shall be quenched, and your soul shall be satisfied with the sweet, sublime essence of the Lord. || 1 || I have grasped the Sanctuary of the Lord’s Feet; He is the Giver of peace; through the Word of the Guru’s Teachings, I meditate and chant the Chant of the Lord. I have crossed over the world-ocean, and my doubt and fear are dispelled, says Nanak, through the glorious granduer of our Lord and Master. || 2 || 5 || 85 || |
Hukamnama Sahib Dec 28,2021
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪। SORATíH, NINTH MEHL: |
O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way ó why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lordís Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 || |
HUKAMNAMA Sahib December 27,2021
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥
ਅਰਥ: ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ) , ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ।੧।ਰਹਾਉ।
ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ।
ਹੇ ਮੇਰੇ ਸਾਈਂ! ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧।
ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ।੨।
ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩।
ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। (ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ। ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ।੪।
ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ। ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ। ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ। ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ। (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ।੫।
ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ) । ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ। (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ। (ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ। ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ। ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀ ਤੁਰਦੇ ਹਾਂ।੬।
ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ-ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ। ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ। (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ। ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ।੭।
ਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ) । ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ। ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ। ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ।੮।੧।
I am not torn by duality, because I do not worship any other than the Lord; I do not visit tombs or crematoriums. I do not enter the houses of strangers, engrossed in desire. The Naam, the Name of the Lord, has satisfied my desires. Deep within my heart, the Guru has shown me the home of my being, and my mind is imbued with peace and poise, O Siblings of Destiny. You Yourself are all-knowing, and You Yourself are all-seeing; You alone bestow intelligence, O Lord. || 1 || My mind is detached, imbued with detachment; the Word of the Shabad has pierced my mind, O my mother. God’s Light shines continually within the nucleus of my deepest self; I am lovingly attached to the Bani, the Word of the True Lord Master. || Pause || Countless detached renunciates talk of detachment and renunciation, but he alone is a true renunciate, who is pleasing to the Lord Master. The Word of the Shabad is ever in his heart; he is absorbed in the Fear of God, and he works to serve the Guru. He remembers the One Lord, his mind does not waver, and he restrains its wanderings. He is intoxicated with celestial bliss, and is ever imbued with the Lord’s Love; he sings the Glorious Praises of the True Lord. || 2 || The mind is like the wind, but if it comes to rest in peace, even for an instant, then he shall abide in the peace of the Name, O Siblings of Destiny. His tongue, eyes and ears are imbued with Truth; O Lord, You quench the fires of desire. In hope, the renunciate remains free of hopes; in the home of his own inner self, he is absorbed in the trance of deep meditation. He remains content, satisfied with the charity of the Naam; he drinks in the Ambrosial Amrit with ease. || 3 || There is no renunciation in duality, as long as there is even a particle of duality. The whole world is Yours, Lord; You alone are the Giver. There is not any other, O Siblings of Destiny. The self-willed manmukh dwells in misery forever, while the Lord bestows greatness upon the Gurmukh. God is infinite, endless, inaccessible and unfathomable; His worth cannot be described. || 4 || The consciousness in deep Samaadhi, the Supreme Being, the Lord of the three worlds — these are Your Names, Lord. The creatures born into this world have their destiny inscribed upon their foreheads; they experience according to their destinies. The Lord Himself causes them to do good and bad deeds; He Himself makes them steadfast in devotional worship. The filth of their mind and mouth is washed off when they live in the Fear of God; the inaccessible Lord Himself blesses them with spiritual wisdom. || 5 || Only those who taste it know its sweet taste, like the mute, who eats the candy, and only smiles. How can I describe the indescribable, O Siblings of Destiny? I shall follow His Will forever. If one meets with the Guru, the Generous Giver, then he understands; those who have no Guru cannot understand this. As the Lord causes us to act, so do we act, O Siblings of Destiny. What other clever tricks can anyone try? || 6 || Some are deluded by doubt, while others are imbued with devotional worship; Your play is infinite and endless. As You engage them, they receive the fruits of their rewards; You alone are the One who issues Your Commands. I would serve You, if anything were my own; my soul and body are Yours. One who meets with the True Guru, by His Grace, takes the Support of the Ambrosial Naam. || 7 || He dwells in the heavenly realms, and his virtues radiantly shine forth; meditation and spiritual wisdom are found in virtue. The Naam is pleasing to his mind; he speaks it, and causes others to speak it as well. He speaks the essential essence of wisdom. The Word of the Shabad is his Guru and spiritual teacher, profound and unfathomable; without the Shabad, the world is insane. He is a perfect renunciate, naturally at ease, O Nanak, whose mind is pleased with the True Lord. || 8 || 1 ||
HUKAMNAMA Sahib December 26,2021
ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।
(ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।
ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।
DHANAASAREE, FIFTH MEHL: |
I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 || |