ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯। TODEE, FIFTH MEHL: |
My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 || |
NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Sant Baba Inderjeet Singh jee Rakba Wale
HUKAMNAMA Sahib Jan 14,2022
HUKAMNAMA Sahib Jan 13,2022
ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯। TODEE, FIFTH MEHL: |
My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 || |
HUKAMNAMA Sahib Jan 12,2022
ਰਾਮਕਲੀ ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥ ਜੋ ਜੋ ਕੀਨੋ ਹਮ ਤਿਸ ਕੇ ਦਾਸ ॥ ਪ੍ਰਭ ਮੇਰੇ ਕੋ ਸਗਲ ਨਿਵਾਸ ॥ ਨਾ ਕੋ ਦੂਤੁ ਨਹੀ ਬੈਰਾਈ ॥ ਗਲਿ ਮਿਲਿ ਚਾਲੇ ਏਕੈ ਭਾਈ ॥੩॥ ਜਾ ਕਉ ਗੁਰਿ ਹਰਿ ਦੀਏ ਸੂਖਾ ॥ ਤਾ ਕਉ ਬਹੁਰਿ ਨ ਲਾਗਹਿ ਦੂਖਾ ॥ ਆਪੇ ਆਪਿ ਸਰਬ ਪ੍ਰਤਿਪਾਲ ॥ ਨਾਨਕ ਰਾਤਉ ਰੰਗਿ ਗੋਪਾਲ ॥੪॥੫॥੧੬॥
ਅਰਥ: ਹੇ ਭਾਈ! ਹੁਣ ਮੈਂ (ਆਤਮਕ ਜੀਵਨ ਦੀ ਮਰਯਾਦਾ) ਸਮਝ ਲਈ ਹੈ, ਮੇਰੇ ਅੰਦਰੋਂ (ਚਿਰਾਂ ਦੀ ਚੰਬੜੀ ਹੋਈ ਮਮਤਾ ਦੀ) ਡੈਣ ਨਿਕਲ ਗਈ ਹੈ। ਪੂਰੇ ਗੁਰੂ ਨੇ ਮੈਨੂੰ (ਜੀਵਨ ਦੀ) ਸੂਝ ਬਖ਼ਸ਼ ਦਿੱਤੀ ਹੈ। (ਮੇਰੇ ਅੰਦਰੋਂ) ਮਾਇਆ ਦੇ ਲਾਲਚ ਦੀ ਅੱਗ ਬੁੱਝ ਗਈ ਹੈ, ਗੁਰੂ ਨੇ ਮੇਰਾ ਮਾਇਆ ਦਾ ਮੋਹ ਦੂਰ ਕਰ ਦਿੱਤਾ ਹੈ।੧।ਰਹਾਉ।
(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੇਰੇ ਸਰੀਰ ਵਿਚੋਂ ਇਹ ਮਿੱਥ ਮੁੱਕ ਗਈ ਹੈ ਕਿ ਇਹ ਸਰੀਰ ਮੇਰਾ ਹੈ, ਇਹ ਸਰੀਰ ਮੇਰਾ ਹੈ। ਹੁਣ ਮੈਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ ਹੈ। ਜੋ ਕੁਝ ਪਰਮਾਤਮਾ ਕਰਦਾ ਹੈ, ਉਹ (ਹੁਣ) ਮੇਰੇ ਮਨ ਵਿਚ ਮਿੱਠਾ ਲੱਗ ਰਿਹਾ ਹੈ। (ਇਸ ਆਤਮਕ ਤਬਦੀਲੀ ਦਾ) ਇਹ ਅਚਰਜ ਤਮਾਸ਼ਾ ਮੈਂ ਪਰਤੱਖ ਵੇਖ ਲਿਆ ਹੈ।੧।
(ਹੇ ਭਾਈ! ਗੁਰੂ ਨੇ ਮੇਹਰ ਕਰ ਕੇ ਮੈਨੂੰ ਆਪਣੀ ਸਰਨ ਵਿਚ ਰੱਖਿਆ ਹੋਇਆ ਹੈ। ਗੁਰੂ ਨੇ ਪ੍ਰਭੂ ਦੇ ਚਰਨ ਫੜਾ ਦਿੱਤੇ ਹਨ। ਹੁਣ ਜਦੋਂ ਮੇਰਾ ਮਨ ਪੂਰੇ ਤੌਰ ਤੇ ਠਹਿਰ ਗਿਆ ਹੈ, (ਟਿਕ ਗਿਆ ਹੈ) , ਮੈਨੂੰ ਗੁਰੂ ਅਤੇ ਪਰਮਾਤਮਾ ਇੱਕ-ਰੂਪ ਦਿੱਸ ਰਹੇ ਹਨ।੨।
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਦਿੱਸ ਪਿਆ ਹੈ ਕਿ) ਸਾਰੇ ਹੀ ਜੀਵਾਂ ਵਿਚ ਮੇਰੇ ਪਰਮਾਤਮਾ ਦਾ ਨਿਵਾਸ ਹੈ, (ਇਸ ਵਾਸਤੇ) ਜੇਹੜਾ ਜੇਹੜਾ ਜੀਵ ਪਰਮਾਤਮਾ ਨੇ ਪੈਦਾ ਕੀਤਾ ਹੈ ਮੈਂ ਹਰੇਕ ਦਾ ਸੇਵਕ ਬਣ ਗਿਆ ਹਾਂ। ਮੈਨੂੰ ਕੋਈ ਭੀ ਜੀਵ ਆਪਣਾ ਦੁਸ਼ਮਨ ਵੈਰੀ ਨਹੀਂ ਦਿੱਸਦਾ। ਹੁਣ ਮੈਂ ਸਭਨਾਂ ਦੇ ਗਲ ਨਾਲ ਮਿਲ ਕੇ ਤੁਰਦਾ ਹਾਂ (ਜਿਵੇਂ ਅਸੀ) ਇੱਕੋ ਪਿਤਾ (ਦੇ ਪੁੱਤਰ) ਭਰਾ ਹਾਂ।੩।
ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਨੇ ਪ੍ਰਭੂ ਨੇ (ਇਹ) ਸੁਖ ਦੇ ਦਿੱਤੇ, ਉਸ ਉੱਤੇ ਦੁੱਖ ਮੁੜ ਆਪਣਾ ਜ਼ੋਰ ਨਹੀਂ ਪਾ ਸਕਦੇ। (ਉਸ ਨੂੰ ਇਹ ਦਿੱਸ ਪੈਂਦਾ ਹੈ ਕਿ) ਪਰਮਾਤਮਾ ਆਪ ਹੀ ਸਭਨਾਂ ਦੀ ਪਾਲਣਾ ਕਰਨ ਵਾਲਾ ਹੈ। ਉਹ ਮਨੁੱਖ ਸ੍ਰਿਸ਼ਟੀ ਦੇ ਰੱਖਿਅਕ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ।੪।੫।੧੬।
RAAMKALEE, FIFTH MEHL: |
My self-conceit has been eliminated from my body. The Will of God is dear to me. Whatever He does, seems sweet to my mind. And then, these eyes behold the wondrous Lord. || 1 || Now, I have become wise and my demons are gone. My thirst is quenched, and my attachment is dispelled. The Perfect Guru has instructed me. || 1 || Pause || In His Mercy, the Guru has kept me under His protection. The Guru has attached me to the Lord’s Feet. When the mind is totally held in check, one sees the Guru and the Supreme Lord God as one and the same. || 2 || Whoever You have created, I am his slave. My God dwells in all. I have no enemies, no adversaries. I walk arm in arm, like brothers, with all. || 3 || One whom the Guru, the Lord, blesses with peace, does not suffer in pain any longer. He Himself cherishes all. Nanak is imbued with the love of the Lord of the World. || 4 || 5 || 16 || |
Hukamnama Sahib Jan 11,2022
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥
ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।
ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।
ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥
ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।
ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।
ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥
ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।
ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।
ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥
ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।
ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਗਿਆ ਹੈ। (ਜਿਨ੍ਹਾਂ ਨੇ ਭੀ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, (ਵਿਕਾਰਾਂ ਦੀ) ਸੜਨ ਮੁੱਕ ਜਾਂਦੀ ਹੈ, (ਮਨ ਮਾਇਆ ਵਲੋਂ) ਰੱਜ ਜਾਂਦਾ ਹੈ। ਜਿਨ੍ਹਾਂ ਉਤੇ ਪ੍ਰਭੂ ਦਇਆ ਕਰਦਾ ਹੈ, ਜਿਨ੍ਹਾਂ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿਨ੍ਹਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ (ਕੇ ਸੁਆਹ ਹੋ) ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ! ਜਿਨ੍ਹਾਂ ਉਤੇ ਪ੍ਰਭੂ) ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ।੪।੨।
God is lofty, unapproachable and infinite. He is indescribable- He cannot be described. Nanak seeks the Sanctuary of God, who is all-powerful to save us. || 1 || CHHANT: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. || 1 || SHALOK: Countless are His virtues; they cannot be enumerated. God’s Name is lofty and exalted. This is Nanak’s humble prayer, to bless the homeless with a home. || 2 || CHHANT: There is no other place at all - where else should I go? Twenty-four hours a day, with my palms pressed together, I meditate on God. Meditating forever on my God, I receive the fruits of my mind’s desires. Renouncing pride, attachment, corruption and duality, I lovingly center my attention on the One Lord. Dedicate your mind and body to God; eradicate all your self-conceit. Prays Nanak, shower me with Your mercy, Lord, that I may be absorbed in Your True Name. || 2 || SHALOK: O mind, meditate on the One, who holds everything in His hands. Gather the wealth of the Lord’s Name; O Nanak, it shall always be with You. || 3 || CHHANT: God is our only True Friend; there is not any other. In the places and interspaces, in the water and on the land, He Himself is pervading everywhere. He is totally permeating the water, the land and the sky; God is the Great Giver, the Lord and Master of all. The Lord of the world, the Lord of the universe has no limit; His Glorious Virtues are unlimited- how can I count them? I have hurried to the Sanctuary of the Lord Master, the Bringer of peace; without Him, there is no other at all. Prays Nanak, that being, unto whom the Lord shows mercy - he alone obtains the Naam. || 3 || SHALOK: Whatever I wish for, that I receive. Meditating on the Naam, the Name of the Lord, Nanak has found total peace. || 4 || CHHANT: My mind is now emancipated; I have joined the Saadh Sangat, the Company of the Holy. As Gurmukh, I chant the Naam, and my light has merged into the Light. Remembering the Lord’s Name in meditation, my sins have been erased; the fire has been extinguished, and I am satisfied. He has taken me by the arm, and blessed me with His kind mercy; He has accepted me His own. The Lord has hugged me in His embrace, and merged me with Himself; the pains of birth and death have been burnt away. Prays Nanak, He has blessed me with His kind mercy; in an instant, He unites me with Himself. || 4 || 2 ||
Hukamnama Sahib Jan 10,2022
ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਅਸੁਮੇਧ ਜਗਨੇ ॥ਤੁਲਾ ਪੁਰਖ ਦਾਨੇ ॥ ਪ੍ਰਾਗ ਇਸਨਾਨੇ ॥੧॥ ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥ ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥ਗਇਆ ਪਿੰਡੁ ਭਰਤਾ ॥ ਬਨਾਰਸਿ ਅਸਿ ਬਸਤਾ ॥ ਮੁਖਿ ਬੇਦ ਚਤੁਰ ਪੜਤਾ ॥੨॥ ਸਗਲ ਧਰਮ ਅਛਿਤਾ ॥ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥ ਖਟੁ ਕਰਮ ਸਹਿਤ ਰਹਤਾ ॥੩॥ ਸਿਵਾ ਸਕਤਿ ਸੰਬਾਦੰ ॥ ਮਨ ਛੋਡਿ ਛੋਡਿ ਸਗਲ ਭੇਦੰ ॥ ਸਿਮਰਿ ਸਿਮਰਿ ਗੋਬਿੰਦੰ ॥ ਭਜੁ ਨਾਮਾ ਤਰਸਿ ਭਵ ਸਿੰਧੰ ॥੪॥੧॥ ਅਰਥ: ਜੇ ਕੋਈ ਮਨੁੱਖ ਅਸਮੇਧ ਜੱਗ ਕਰੇ, ਆਪਣੇ ਨਾਲ ਸਾਵਾਂ ਤੋਲ ਕੇ (ਸੋਨਾ ਚਾਂਦੀ ਆਦਿਕ) ਦਾਨ ਕਰੇ ਅਤੇ ਪ੍ਰਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰੇ।੧।; ਤਾਂ ਭੀ ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ, ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ, ਬਰਾਬਰੀ ਨਹੀਂ ਕਰ ਸਕਦੇ। ਸੋ, ਹੇ ਮੇਰੇ ਆਲਸੀ ਮਨ! ਆਪਣੇ ਪਿਆਰੇ ਪ੍ਰਭੂ ਨੂੰ ਸਿਮਰ।੧।ਰਹਾਉ। ਜੇ ਮਨੁੱਖ ਗਇਆ ਤੀਰਥ ਤੇ ਜਾ ਕੇ ਪਿਤਰਾਂ ਨਿਮਿੱਤ ਪਿੰਡ ਭਰਾਏ, ਜੇ ਕਾਂਸ਼ੀ ਦੇ ਨਾਲ ਵਗਦੀ ਅਸਿ ਨਦੀ ਦੇ ਕੰਢੇ ਰਹਿੰਦਾ ਹੋਵੇ, ਜੇ ਮੂੰਹੋਂ ਚਾਰੇ ਵੇਦ (ਜ਼ਬਾਨੀ) ਪੜ੍ਹਦਾ ਹੋਵੇ।੨।; ਜੇ ਮਨੁੱਖ ਸਾਰੇ ਕਰਮ ਧਰਮ ਕਰਦਾ ਹੋਵੇ, ਆਪਣੇ ਗੁਰੂ ਦੀ ਸਿੱਖਿਆ ਲੈ ਕੇ ਇੰਦ੍ਰੀਆਂ ਨੂੰ ਕਾਬੂ ਵਿਚ ਰੱਖਦਾ ਹੋਵੇ, ਜੇ ਬ੍ਰਾਹਮਣਾਂ ਵਾਲੇ ਛੇ ਹੀ ਕਰਮ ਸਦਾ ਕਰਦਾ ਰਹੇ,।੩।; ਰਾਮਾਇਣ (ਆਦਿਕ) ਦਾ ਪਾਠ-ਹੇ ਮੇਰੇ ਮਨ! ਇਹ ਸਾਰੇ ਕਰਮ ਛੱਡ ਦੇਹ, ਛੱਡ ਦੇਹ, ਇਹ ਸਭ ਪ੍ਰਭੂ ਨਾਲੋਂ ਵਿੱਥ ਪਾਣ ਵਾਲੇ ਹੀ ਹਨ। ਹੇ ਨਾਮਦੇਵ! ਗੋਬਿੰਦ ਦਾ ਭਜਨ ਕਰ, (ਪ੍ਰਭੂ ਦਾ) ਨਾਮ ਸਿਮਰ, (ਨਾਮ ਸਿਮਰਿਆਂ ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘੇਂਗਾ।੪।੧। ਭਾਵ: ਜੱਗ, ਦਾਨ, ਤੀਰਥ-ਇਸ਼ਨਾਨ ਆਦਿਕ ਕੋਈ ਭੀ ਕਰਮ ਸਿਮਰਨ ਦੀ ਬਰਾਬਰੀ ਨਹੀਂ ਕਰ ਸਕਦਾ। |
RAAG GOND, THE WORD OF NAAM DAYV JEE, FIRST HOUSE: |
ONE UNIVERSAL CREATOR GOD. BY THE GRACE OF THE TRUE GURU: |
The ritual sacrifice of horses, giving one’s weight in gold to charities, and ceremonial cleansing baths — || 1 || These are not equal to singing the Praises of the Lord’s Name. Meditate on your Lord, you lazy man! || 1 || Pause || Offering sweet rice at Gaya, living on the river banks at Benares, reciting the four Vedas by heart; || 2 || Completing all religious rituals, restraining sexual passion by the spiritual wisdom given by the Guru, and performing the six rituals; || 3 || Expounding on Shiva and Shakti — O man, renounce and abandon all these things. Meditate, meditate in remembrance on the Lord of the Universe. Meditate, O Naam Dayv, and cross over the terrifying world-ocean. || 4 || 1 || |