Sant Baba Inderjeet Singh jee Rakba Wale

Hukamnama Sahib Feb 01,2022

ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫    ੴ ਸਤਿਗੁਰ ਪ੍ਰਸਾਦਿ ॥ 

ਆਸਾ ॥ ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥ ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨੰ ॥੧॥ ਬਾਬਾ ਮਾਇਆ ਮੋਹ ਹਿਤੁ ਕੀਨ੍ਹ੍ਹ ॥ ਜਿਨਿ ਗਿਆਨੁ ਰਤਨੁ ਹਿਰਿ ਲੀਨ੍ਹ੍ਹ ॥੧॥ ਰਹਾਉ ॥ ਨੈਨ ਦੇਖਿ ਪਤੰਗੁ ਉਰਝੈ ਪਸੁ ਨ ਦੇਖੈ ਆਗਿ ॥ ਕਾਲ ਫਾਸ ਨ ਮੁਗਧੁ ਚੇਤੈ ਕਨਿਕ ਕਾਮਿਨਿ ਲਾਗਿ ॥੨॥ ਕਰਿ ਬਿਚਾਰੁ ਬਿਕਾਰ ਪਰਹਰਿ ਤਰਨ ਤਾਰਨ ਸੋਇ ॥ ਕਹਿ ਕਬੀਰ ਜਗਜੀਵਨੁ ਐਸਾ ਦੁਤੀਅ ਨਾਹੀ ਕੋਇ ॥੩॥੫॥੨੭॥ 

ਨੋਟ: ਪਹਿਲੀ ਤੁਕ ਦੇ ਲਫ਼ਜ਼ 'ਜਗਿ ਜੀਵਨੁ' ਅਤੇ ਅਖ਼ੀਰਲੀ ਤੁਕ ਦੇ 'ਜਗਜੀਵਨੁ' ਦਾ ਫ਼ਰਕ ਗਹੁ ਨਾਲ ਵੇਖਣ ਦੀ ਲੋੜ ਹੈ।

ਅਰਥ: ਜਗਤ ਵਿਚ (ਮਨੁੱਖ ਦੀ) ਜ਼ਿੰਦਗੀ ਅਜਿਹੀ ਹੀ ਹੈ ਜਿਹਾ ਸੁਪਨਾ ਹੈ, ਜ਼ਿੰਦਗੀ ਸੁਪਨੇ ਵਰਗੀ ਹੀ ਹੈ। ਪਰ ਅਸਾਂ ਸਭ ਤੋਂ ਉੱਚੇ (ਸੁਖਾਂ ਦੇ) ਖ਼ਜ਼ਾਨੇ-ਪ੍ਰਭੂ ਨੂੰ ਛੱਡ ਕੇ, (ਇਸ ਸੁਪਨ-ਸਮਾਨ ਜੀਵਨ ਨੂੰ) ਸਦਾ ਕਾਇਮ ਰਹਿਣ ਵਾਲਾ ਜਾਣ ਕੇ ਇਸ ਨੂੰ ਗੰਢ ਦੇ ਰੱਖੀ ਹੈ।1।

ਹੇ ਬਾਬਾ! ਅਸਾਂ ਮਾਇਆ ਨਾਲ ਮੋਹ-ਪਿਆਰ ਪਾਇਆ ਹੋਇਆ ਹੈ, ਜਿਸ ਨੇ ਸਾਡਾ ਗਿਆਨ-ਰੂਪ ਹੀਰਾ ਚੁਰਾ ਲਿਆ ਹੈ।1। ਰਹਾਉ।

ਭੰਬਟ ਅੱਖਾਂ ਨਾਲ (ਦੀਵੇ ਦੀ ਲਾਟ ਦਾ ਰੂਪ) ਵੇਖ ਕੇ ਭੁੱਲ ਜਾਂਦਾ ਹੈ, ਮੂਰਖ ਅੱਗ ਨੂੰ ਨਹੀਂ ਵੇਖਦਾ। (ਤਿਵੇਂ ਹੀ) ਮੂਰਖ ਜੀਵ ਸੋਨੇ ਤੇ ਇਸਤ੍ਰੀ (ਦੇ ਮੋਹ) ਵਿਚ ਫਸ ਕੇ ਮੌਤ ਦੀ ਫਾਹੀ ਨੂੰ ਚੇਤੇ ਨਹੀਂ ਰੱਖਦਾ।2।

ਕਬੀਰ ਆਖਦਾ ਹੈ– (ਹੇ ਭਾਈ! ਤੂੰ ਵਿਕਾਰ ਛੱਡ ਦੇਹ ਅਤੇ ਪ੍ਰਭੂ ਨੂੰ ਚੇਤੇ ਕਰ, ਉਹੀ (ਇਸ ਸੰਸਾਰ-ਸਮੁੰਦਰ ਵਿਚੋਂ) ਤਾਰਨ ਲਈ ਜਹਾਜ਼ ਹੈ, ਅਤੇ ਉਹ (ਸਾਡੇ) ਜੀਵਨ ਦਾ ਆਸਰਾ-ਪ੍ਰਭੂ ਐਸਾ ਹੈ ਕਿ ਕੋਈ ਹੋਰ ਉਸ ਵਰਗਾ ਨਹੀਂ ਹੈ।3।5। 27।

AASAA:

The life of the world is only a dream; life is just a dream. Believing it to be true, I grasped at it, and abandoned the supreme treasure. || 1 || O Father, I have enshrined love and affection for Maya, which has taken the jewel of spiritual wisdom away from me. || 1 || Pause || The moth sees with its eyes, but it still becomes entangled; the insect does not see the fire. Attached to gold and woman, the fool does not think of the noose of Death. || 2 || Reflect upon this, and abandon sin; the Lord is a boat to carry you across. Says Kabeer, such is the Lord, the Life of the World; there is no one equal to Him. || 3 || 5 || 27 ||

Hukamnama Sahib Jan 31,2022

ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ 

ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ।

ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ 

ਅਰਥ: ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ।

ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ 

ਅਰਥ: ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧।

ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ 

ਅਰਥ: ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ

ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ 

ਅਰਥ: ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ ('ਹਉਮੈ ਰੋਗਤੋਂ) ਬਚ ਜਾਂਦੇ ਹਨ।੨।

ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥

ਅਰਥ: ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ।

ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥

ਅਰਥ: ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ। ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ।

ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥


SHALOK, THIRD MEHL:

Those who meet the True Guru, ever sing the Kirtan of the Lord’s Praises. The Lord’s Name naturally fills their minds, and they are absorbed in the Shabad, the Word of the True Lord. They redeem their generations, and they themselves obtain the state of liberation. The Supreme Lord God is pleased with those who fall at the Guru’s Feet. Servant Nanak is the Lord’s slave; by His Grace, the Lord preserves his honor. || 1 || THIRD MEHL: In egotism, one is assailed by fear; he passes his life totally troubled by fear. Egotism is such a terrible disease; he dies, to be reincarnated — he continues coming and going. Those who have such pre-ordained destiny meet with the True Guru, God Incarnate. O Nanak, by Guru’s Grace, they are redeemed; their egos are burnt away through the Word of the Shabad. || 2 || PAUREE: The Lord’s Name is my immortal, unfathomable, imperishable Creator Lord, the Architect of Destiny. I serve the Lord’s Name, I worship the Lord’s Name, and my soul is imbued with the Lord’s Name. I know of no other as great as the Lord’s Name; the Lord’s Name shall deliver me in the end. The Generous Guru has given me the Lord’s Name; blessed, blessed are the Guru’s mother and father. I ever bow in humble reverence to my True Guru; meeting Him, I have come to know the Lord’s Name. || 16 ||


Hukamnama Sahib Jan 30,2022

ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ 

ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ।

ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧।

ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥

ਅਰਥ: ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨।

ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥

 ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।

SHALOK, FOURTH MEHL:

Without serving the True Guru, the deeds which are done are only chains binding the soul. Without serving the True Guru, they find no place of rest. They die, only to be born again — they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. || 1 || THIRD MEHL: Some wait upon and serve the True Guru; they embrace love for the Lord’s Name. O Nanak, they reform their lives, and save their generations as well. || 2 || PAUREE: He Himself is the school, He Himself is the teacher, and He Himself brings the students to be taught. He Himself is the father, He Himself is the mother, and He Himself makes the children wise. In one place, He teaches them to read and understand everything, while in another place, He Himself makes them ignorant. Some, You summon to the Mansion of Your Presence within, when they become pleasing to Your Mind, O True Lord. That Gurmukh, whom You have blessed with greatness — that humble being is known and respected in Your True Court. || 11 ||

Hukamnama Sahib Jan 29,2022

ਬਿਹਾਗੜੇ ਕੀ ਵਾਰ ਮਹਲਾ ੪    ੴ ਸਤਿਗੁਰ ਪ੍ਰਸਾਦਿ ॥

Bihagre kee vaar mahalla 4 one universal creater by the grace of The Master Guru

ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ 

ਅਰਥ: ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ।

ਜੇ (ਦਰਵੇਸ਼ ਹੋ ਕੇਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧।

ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥

ਅਰਥ: ਹੇ ਨਾਨਕ! ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ) , (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨਰਹਿੰਦਾ ਹੈ।

ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ।੨।

ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥ 

 ਪ੍ਰਭੂ ਆਪ ਹੀ ਭੁਇਂ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ। ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ।

ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ। ਜਿਸ ਉਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ।੬।


Bihagre kee vaar mahalla 4 one universal creater by the grace of The Master Guru
 A fakir understands the fakir (ideal), (being a fakir) if he goes from house to house begging, then his life is cursed and his (fakir-) clothes are cursed.

If (being a Darvish) one gives up hope and anxiety and begs for the Name in the presence of SatGuru, then, O Nanak! I am a sacrifice to him, his feet should be washed.
O Nanak! The world form (the tree) has (a) attachment to (the form of attachment to Maya), (on that tree) there are two (kind, Gurmukh and Munnmukh) birds, those birds do not have wings and they come They do not seem to go, (meaning, it is not known where these creatures come from and where they go.) Remains.

O Nanak! By the grace of God (on whose forehead) is the true abode, they are intoxicated in the juice (form) of Naam.
The Lord Himself is the earth, He Himself is the bearer of it, He Himself grows (food) and He Himself feeds, He Himself cooks and He Himself gives utensils and He Himself sits and eats. He Himself gives water and He Himself also gives water and He Himself makes the furnace.

God Himself invites the Sangat and sends them away. He, on whom the Lord Himself is merciful, obeys His will (sweetening).

Hukamnama Sahib Jan 28,2022

ਵਡਹੰਸੁ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥ 

ਅਰਥ: ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ। ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ। ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰ ਕੇ ਸਗੋਂ ਆਪਣਾ ਆਤਮਕ ਜੀਵਨ ਹੋਰ ਖ਼ਰਾਬ ਕਰਦਾ ਹੈ। ਜਿਥੇ ਭੀ (ਭਾਵ, ਸਾਧ ਸੰਗਤਿ ਵਿਚ) ਜਾ ਕੇ ਬੈਠੀਏ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਆਪਣੀ ਸੁਰਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰੋਣੀ ਚਾਹੀਦੀ ਹੈ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ?੧।

(ਪਰ ਇਹ ਸਿਫ਼ਤਿ-ਸਾਲਾਹ ਹੇ ਪ੍ਰਭੂ! ਤੇਰੀ ਆਪਣੀ ਬਖ਼ਸ਼ਸ਼ ਹੈ) ਮੈਂ ਤਦੋਂ ਹੀ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾ ਕਰਦਾ ਹੈਂ।

(ਪ੍ਰਭੂ ਦੀ ਮੇਹਰ ਨਾਲ ਹੀ) ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨ ਵਿਚ ਮਿੱਠਾ ਲੱਗਦਾ ਹੈ ਤਦੋਂ ਦੁੱਖ ਨੇ (ਉਸ ਮਨ ਵਿਚੋਂ) ਆਪਣਾ ਡੇਰਾ ਚੁੱਕ ਲਿਆ (ਸਮਝੋ

ਹੇ ਪ੍ਰਭੂ! ਜਦੋਂ ਤੂੰ ਹੁਕਮ ਕੀਤਾ ਤਦੋਂ ਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ! ਜਿਸ ਤੈਂ ਨੇ ਆਪਣੇ ਆਪ ਨੂੰ ਆਪ ਹੀ (ਜਗਤ-ਰੂਪ ਵਿਚ) ਪਰਗਟ ਕੀਤਾ ਹੈ, ਜਦੋਂ ਤੂੰ ਮੈਨੂੰ ਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ, ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ।੨।

ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ (ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਬਣਾਂਦਾ ਹੈ, ਇਸ ਵਾਸਤੇ) ਕਿਸੇ ਮਨੁੱਖ ਨੂੰ ਭੈੜਾ ਆਖ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ। ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਝਗੜਾ ਹੈ। (ਸੋਹੇ ਭਾਈ!) ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ।

ਜਿਸ ਮਾਲਕ ਦੇ ਆਸਰੇ ਸਦਾ ਜੀਊਣਾ ਹੈ, ਉਸੇ ਨਾਲ ਹੀ ਬਰਾਬਰੀ ਕਰ ਕੇ (ਜੇ ਦੁੱਖ ਪ੍ਰਾਪਤ ਹੋਇਆ ਤਾਂ ਫਿਰ ਉਸੇ ਪਾਸ) ਜਾ ਕੇ ਪੁਕਾਰ ਕਰਨ ਦਾ ਕੋਈ ਲਾਭ ਨਹੀਂ ਹੋ ਸਕਦਾ। ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲਾ ਗੁਜ਼ਾਰੀ ਕਰ ਕੇ ਵਿਅਰਥ ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ। (ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ।੩।

ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ। (ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੌੜੀ ਚੀਜ਼ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ। ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ।

ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ।

ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ।੪।੧।

WADAHANS, FIRST MEHL, CHHANT:
ONE UNIVERSAL CREATOR GOD. BY THE GRACE OF THE TRUE GURU:

Why bother to wash the body which is polluted by falsehood? One’s cleansing bath is only approved, if one practices Truth. When there is Truth deep within, then one becomes True, and obtains the True Lord. Without pre-ordained destiny, awareness is not attained; talking and babbling, one’s life is wasted away. Wherever you go and sit, speak well, and write the Word of the Shabad in your awareness. Why bother to wash the body which is polluted by falsehood? || 1 || When I spoke, I spoke as You made me speak. The Ambrosial Name of the Lord is pleasing to my mind. The Naam, the Name of the Lord, seems so sweet to my mind; it has destroyed the house of pain. Peace came to dwell in my mind, when You gave the Order. It is Yours to grant Your Grace, and it is mine to speak this prayer; You created Yourself. When I spoke, I spoke as You made me speak. || 2 || The Lord and Master gives us our turn, according to the deeds we have done. Don’t speak ill of others, or get involved in arguments. Don’t get into arguments with your Lord and Master — you shall only ruin yourself. If you challenge the One, with whom you must abide, you will only cry in the end. Accept and endure what God gives you; tell your mind not to complain in vain. The Lord and Master gives us our turn, according to the deeds we have done. || 3 || He Himself created all, and He blesses them with His Glance of Grace. No one asks for that which is bitter; everyone asks for sweets. Let everyone ask for sweets and see that it is as the Lord and Master wills. Giving donations to charity and performing various religious rituals are not equal to contemplation of the Naam. O Nanak, those who are blessed with the Naam have such karma pre-ordained. He Himself created all, and He blesses them with His Glance of Grace. || 4 || 1 ||

Audio Gurbani at Spotify