Sant Baba Inderjeet Singh jee Rakba Wale

Hukamnama Sahib Feb 28,2022

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Hukamnama Sahib Feb 27,2022

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ 

ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ।

ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧।

ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ (ਜੋ ਦੁਨੀਆ ਨੂੰ ਚੰਬੜਿਆ ਹੋਇਆ ਹੈ, ਦੁਨੀਆ ਇਸ) ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਤੋਂ ਖੁੰਝੀ ਜਾ ਰਹੀ ਹੈ। (ਇਹ ਮੇਰੀ) ਮਾਂ (ਹੈ, ਇਹ ਮੇਰਾ) ਪਿਉ (ਹੈ ਇਹ ਮੇਰੀ ਇਸਤ੍ਰੀ ਹੈ, ਇਹ ਮੇਰਾ ਪੁੱਤਰ ਹੈ-ਇਹ ਭੀ) ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ। ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਲੁਕਾਈ ਸੰਬੰਧੀਆਂ ਦੇ) ਮੋਹ ਵਿਚ ਫਸੀ ਰਹਿੰਦੀ ਹੈ, (ਆਪਣੀ ਕਿਸੇ ਸਿਆਣਪ-ਚਤੁਰਾਈ ਨਾਲ ਪੂਰਬਲੇ ਕਰਮਾਂ ਦੇ ਸੰਸਕਾਰਾਂ ਨੂੰ) ਕੋਈ ਮਨੁੱਖ ਮਿਟਾ ਨਹੀਂ ਸਕਦਾ। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ (ਕੋਈ ਉਸ ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ, ਕਿਉਂਕਿ) ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ ਨਹੀਂ ਮਿਲ ਸਕਦੀ। ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ।੨।

ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ 

ਅਰਥ: ਹੇ ਭਾਈ! ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ। ਮੈਂ (ਭੀ) ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ-ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼। ਮੈਨੂੰ ਆਪਣੀ ਸਰਨ ਵਿਚ ਰੱਖ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼। ਇਹ ਦਾਤਿ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ।

(ਹੇ ਭਾਈ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ (ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ) , ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ। ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤਿ ਬਖ਼ਸ਼ਦਾ ਹੈ।੩।

ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥

 ਹੇ ਭਾਈ! ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ (ਉਸ ਦੇ ਅੰਦਰ) ਉਹੀ ਮਤਿ ਪਰਗਟ ਹੁੰਦੀ ਹੈ। (ਪ੍ਰਭੂ ਦੀ ਦਿੱਤੀ ਮਤਿ ਤੋਂ ਬਿਨਾ) ਹੋਰ ਕੋਈ ਮਤਿ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ) 

ਹੇ ਪ੍ਰਭੂ! ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦਾ ਹੈਂ। (ਹੇ ਪ੍ਰਭੂ!) ਤੂੰ ਆਪ ਹੀ (ਜੀਵ ਨੂੰ) ਅਕਲ ਦੇਂਦਾ ਹੈਂ (ਤੇਰੀ ਦਿੱਤੀ ਹੋਈ ਅਕਲ ਤੋਂ ਬਿਨਾ) ਕੋਈ ਹੋਰ (ਅਕਲ ਜੀਵ ਨੂੰਪਸੰਦ ਹੀ ਨਹੀਂ ਆ ਸਕਦੀ। (ਤਾਂਹੀਏ, ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਦਾ ਸਵਾਦ ਚੱਖਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਅਡੋਲ ਚਿੱਤ ਟਿਕਿਆ ਰਹਿੰਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸਤਿਗੁਰੂ ਵਡਿਆਈ ਦੇਂਦਾ ਹੈ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੀ ਹਜ਼ੂਰੀ ਹਾਸਲ ਕਰ ਲੈਂਦਾ ਹੈ।

ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਹੀ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰਦੇ ਹਨ, ਸਦਾ-ਥਿਰ ਪ੍ਰਭੂ ਉਹਨਾਂ ਦੀ ਉਹ (ਨਾਮ ਸਿਮਰਨ ਵਾਲੀ) ਅਕਲ ਪਰਵਾਨ ਕਰਦਾ ਹੈ।੪।੬।

WADAHANS, THIRD MEHL:

O my mind, the world comes and goes in birth and death; only the True Name shall emancipate you in the end. When the True Lord Himself grants forgiveness, then one does not have to enter the cycle of reincarnation again. He does not have to enter the cycle of reincarnation again, and he is emancipated in the end; as Gurmukh, he obtains glorious greatness. Imbued with love for the True Lord, he is intoxicated with celestial bliss, and he remains absorbed in the Celestial Lord. The True Lord is pleasing to his mind; he enshrines the True Lord in his mind. Attuned to the Word of the Shabad, he is emancipated in the end. O Nanak, those who are attuned to the Naam, merge in the True Lord; they are not cast into the terrifying world-ocean again. || 1 || Emotional attachment to Maya is total madness; through the love of duality, one is ruined. Mother and father — all are subject to this love; in this love, they are entangled. They are entangled in this love, on account of their past actions, which no one can erase. The One who created the Universe, beholds it; no other is as great as He. The blind, self-willed manmukh is consumed by his burning rage; without the Word of the Shabad, peace does not come. O Nanak, without the Name, everyone is deluded, ruined by emotional attachment to Maya. || 2 || 

Seeing this world on fire, I have hurried to the Sanctuary of the Lord. I offer my prayer to the Perfect Guru: please save me, and bless me with Your glorious greatness. Preserve me in Your Sanctuary, and bless me with the glorious greatness of the Lord’s Name; there is no other Giver as great as You. Those who are engaged in serving You are very fortunate; throughout the ages, they know the One Lord. You may practice celibacy, truth, austere self-discipline and rituals, but without the Guru, you shall not be emancipated. O Nanak, he alone understands the Word of the Shabad, who goes and seeks the Lord’s Sanctuary. || 3 || That understanding, imparted by the Lord, wells up; there is no other understanding. Deep within, and beyond as well, You alone exist, O Lord; You Yourself impart this understanding. One whom He Himself blesses with this understanding, does not love any other. As Gurmukh, he tastes the subtle essence of the Lord. In the True Court, he is forever True; with love, he chants the True Word of the Shabad. Within his home, he finds the home of his own inner being; the True Guru blesses him with greatness. O Nanak, those who are attuned to the Naam find the Mansion of the Lord’s Presence; their understanding is true and approved. || 4 || 6 ||

Hukamnama Sahib Feb 26,2022

ਰਾਗੁ ਸੂਹੀ ਮਹਲਾ ੩ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥
ਅਰਥ: ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧।ਰਹਾਉ।
ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪।
ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ।੫।
ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। (ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ।੬।ਹੇ (ਮੇਰੇ) ਮਨ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਬਣ ਜਾਇਂਗਾ। (ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ) ਆਪ ਬੀਜ ਕੇ ਆਪ ਹੀ (ਉਸ ਦਾ) ਫਲ ਖਾਣਾ ਹੁੰਦਾ ਹੈ। ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ।੭।
(ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਹੈ। ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੂੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ੮।
ਉਹ ਮਹਾ ਪੁਰਖ ਹੋਰਨਾਂ ਨੂੰ (ਭੀ ਨਾਮ ਜਪਣ ਦਾ) ਉਪਦੇਸ਼ ਕਰਦੇ ਹਨ। ਗੁਣ ਗ੍ਰਹਿਣ ਕਰਨ ਵਾਲਾ ਮਨੁੱਖ (ਉਹਨਾਂ ਪਾਸੋਂ) ਗੁਣ ਗ੍ਰਹਿਣ ਕਰ ਲੈਂਦਾ ਹੈ। ਸੋ, ਜੇਹੜੇ ਮਨੁੱਖ ਉਹਨਾਂ ਮਹਾ ਪੁਰਖਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨਉਹ ਭੀ ਹਰ ਵੇਲੇ ਨਾਮ ਜਪਣ ਲੱਗ ਪੈਂਦੇ ਹਨ।੯।
ਹੇ ਭਾਈ! ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ। ਉਹੀ ਆਪ ਸਭ ਦਾਤਾਂ ਦੇਣ ਵਾਲਾ ਹੈ। ਉਹ ਮਾਲਕ ਸਦਾ ਕਾਇਮ ਰਹਿਣ ਵਾਲਾ (ਭੀਹੈ।੧੦।
ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੇਰੇ ਅੰਗ-ਸੰਗ ਵੱਸਦਾ ਹੈ। ਗੁਰੂ ਦੀ ਸਰਨ ਪੈ ਕੇ ਤੂੰ ਉਸ ਨੂੰ ਆਪਣੀ ਅੱਖੀਂ ਵੇਖ ਲੈ। (ਜਿਸ ਮਨੁੱਖ ਉਤੇ ਉਹ) ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਹੇ ਭਾਈਉਸ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖ।੧੧।
ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਸਦਾ) ਪਵਿਤ੍ਰ ਹੈ, (ਜਦੋਂ ਤਕ ਮਨੁੱਖ ਦਾ) ਮਨ (ਵਿਕਾਰਾਂ ਨਾਲ) ਮੈਲਾ ਰਹੇ, ਉਸ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ। ਜੀਵ ਤਦੋਂ ਹੀ ਉਸ ਪ੍ਰਭੂ ਦੇ ਚਰਨਾਂ ਵਿਚ ਮਿਲ ਸਕਦਾ ਹੈ, ਜਦੋਂ ਪ੍ਰਭੂ ਆਪ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਦੀ ਹਉਮੈ ਸਾੜ ਕੇ ਉਸ ਨੂੰ ਆਪਣੇ ਨਾਲ ਮਿਲਾਂਦਾ ਹੈ।੧੨।ਹੇ ਭਾਈ! ਜੇ ਉਹ ਸਦਾ ਕਾਇਮ ਰਹਿਣ ਵਾਲਾ ਖਸਮ-ਪ੍ਰਭੂ ਭੁੱਲ ਜਾਏ, ਤਾਂ ਜਗਤ ਵਿਚ ਜੀਊਣਾ ਫਿਟਕਾਰ-ਜੋਗ ਹੈ। ਜਿਸ ਮਨੁੱਖ ਉਤੇ ਪ੍ਰਭੂ ਆਪ ਮੇਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਪ੍ਰਭੂ ਨਹੀਂ ਭੁੱਲਦਾ। ਉਹ ਮਨੁੱਖ ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਵਿਚ ਸੁਰਤਿ ਜੋੜਦਾ ਹੈ।੧੩।
ਹੇ ਭਾਈ! ਅਸਾਂ ਜੀਵਾਂ ਦਾ ਕੋਈ ਆਪਣਾ ਜ਼ੋਰ ਨਹੀਂ ਚੱਲ ਸਕਦਾ) ਜੇ ਗੁਰੂ (ਮੈਨੂੰ ਪ੍ਰਭੂ ਨਾਲ) ਮਿਲਾ ਦੇਵੇ, ਤਾਂ ਹੀ ਮੈਂ ਮਿਲਿਆ ਰਹਿ ਸਕਦਾ ਹਾਂ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮੈਂ ਆਪਣੇ ਹਿਰਦੇ ਵਿਚ ਟਿਕਾ ਕੇ ਰੱਖ ਸਕਦਾ ਹਾਂ। ਹੇ ਭਾਈ! ਗੁਰੂ ਦੇ ਪਿਆਰ ਦੀ ਬਰਕਤਿ ਨਾਲ ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਏ, ਉਹ ਫਿਰ ਕਦੇ ਉਥੋਂ ਨਹੀਂ ਵਿਛੁੜਦਾ।੧੪।
ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਤੂੰ ਭੀ ਆਪਣੇ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ। ਪ੍ਰੀਤਮ ਪ੍ਰਭੂ ਨੂੰ ਮਿਲ ਕੇ ਜਿਸ ਜੀਵ-ਇਸਤ੍ਰੀ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ, ਉਸ ਨੇ (ਲੋਕ ਪਰਲੋਕ ਵਿਚਸੋਭਾ ਖੱਟ ਲਈ।੧੫।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਮਨ ਪਰਮਾਤਮਾ ਦੇ ਨਾਮ ਵਿਚ ਨਹੀਂ ਭਿੱਜਦਾ (ਹਰਿ-ਨਾਮ ਨਾਲ ਪਿਆਰ ਨਹੀਂ ਪਾਂਦਾ। ਉਹ ਮਨੁੱਖ ਆਪਣੇ ਮਨ ਵਿਚ ਮੈਲੇ ਅਤੇ ਕਠੋਰ ਰਹਿੰਦੇ ਹਨ। ਜੇ ਸੱਪ ਨੂੰ ਦੁੱਧ ਭੀ ਪਿਲਾਇਆ ਜਾਏ, ਤਾਂ ਭੀ ਉਸ ਦੇ ਅੰਦਰ ਨਿਰੋਲ ਜ਼ਹਿਰ ਹੀ ਟਿਕਿਆ ਰਹਿੰਦਾ ਹੈ।੧੬।
ਹੇ ਭਾਈ! ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਪ੍ਰਭੂ ਆਪ ਹੀ ਕਰ ਰਿਹਾ ਹੈ। ਕਿਸ ਨੂੰ (ਚੰਗਾ ਜਾਂ ਮੰਦਾ) ਆਖਿਆ ਜਾ ਸਕਦਾ ਹੈ? (ਕੁਰਾਹੇ ਪਏ ਜੀਵਾਂ ਉਤੇ ਭੀਉਹ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ। ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਕਿਸੇ ਮਨੁੱਖ ਦੇ ਮਨ ਦੀ) ਮੈਲ ਲਹਿ ਜਾਂਦੀ ਹੈ, ਤਾਂ ਉਸ ਦੇ ਆਤਮਾ ਨੂੰ ਸਦਾ ਕਾਇਮ ਰਹਿਣ ਵਾਲੀ ਸੁੰਦਰਤਾ ਮਿਲ ਜਾਂਦੀ ਹੈ।੧੭।
ਹੇ ਭਾਈ! ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅਟੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪਰ ਉਸ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਹ ਸਦਾ ਦੁੱਖ ਵਿਚ ਹੀ ਖ਼ੁਆਰ ਹੁੰਦੇ ਰਹਿੰਦੇ ਹਨ।੧੮।ਹੇ ਭਾਈ! ਹਉਮੈ (ਦੀ ਮੈਲ) ਨਾਲ ਮੈਲਾ ਹੋਇਆ ਹੋਇਆ ਜਗਤ ਭਟਕ ਰਿਹਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਰਹਿੰਦਾ ਹੈ, ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਓਹੋ ਜਿਹੇ ਹੀ ਹੋਰ ਕਰਮ ਕਰੀ ਜਾਂਦਾ ਹੈ। (ਕਰਮਾਂ ਦੀ ਬਣੀ ਇਸ ਫਾਹੀ ਨੂੰ) ਕੋਈ ਮਿਟਾ ਨਹੀਂ ਸਕਦਾ।੧੯।
ਹੇ ਭਾਈ! ਜੇ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹੇ, ਤਾਂ ਇਸ ਦਾ ਪਿਆਰ ਸਦਾ-ਥਿਰ ਪ੍ਰਭੂ ਵਿਚ ਬਣ ਜਾਂਦਾ ਹੈ। ਹੇ ਭਾਈਤੂੰ (ਸਾਧ ਸੰਗਤਿ ਵਿਚ ਟਿਕ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋਵੇਂਗਾ।੨੦।
ਹੇ ਭਾਈ! ਪੂਰੇ ਗੁਰੂ ਦੀ ਮਤਿ ਉਕਾਈ-ਹੀਣ ਹੈ। (ਜੇਹੜਾ ਮਨੁੱਖ ਗੁਰੂ ਦੀ ਪੂਰੀ ਮਤਿ ਲੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹ ਮਨੁੱਖ ਹਉਮੈ ਅਤੇ ਮਮਤਾ ਦੇ ਵੱਡੇ ਰੋਗ ਨੂੰ ਆਪਣੇ ਅੰਦਰੋਂ ਰੋਕ ਦੇਂਦਾ ਹੈ।੨੧।
ਹੇ ਭਾਈ! ਜੇ ਪ੍ਰਭੂ ਮੇਹਰ ਕਰੇ, ਤਾਂ) ਮੈਂ ਆਪਣੇ ਗੁਰੂ ਦੀ ਵਡਿਆਈ ਕਰਾਂ, ਨਿਊਂ ਨਿਊਂ ਕੇ ਮੈਂ ਗੁਰੂ ਦੀ ਚਰਨੀਂ ਲੱਗਾਂ, ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿਆਂਗੁਰੂ ਦੇ ਅੱਗੇ ਰੱਖ ਦਿਆਂ।੨੨।
ਹੇ ਭਾਈ! ਡਾਂਵਾਂ-ਡੋਲ ਹਾਲਤ ਵਿਚ ਰਿਹਾਂ ਖ਼ੁਆਰ ਹੋਈਦਾ ਹੈ। ਇਕ ਪਰਮਾਤਮਾ ਨਾਲ ਹੀ ਸੁਰਤਿ ਜੋੜੀ ਰੱਖ। ਆਪਣੇ ਅੰਦਰੋਂ ਹਉਮੈ ਦੂਰ ਕਰ, ਮਮਤਾ ਦੂਰ ਕਰ। (ਜਦੋਂ ਮਨੁੱਖ ਹਉਮੈ ਮਮਤਾ ਦੂਰ ਕਰਦਾ ਹੈ) ਤਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ।੨੩।ਹੇ ਭਾਈ! ਮੇਰੇ) ਉਹ ਮਨੁੱਖ ਭਰਾ ਹਨ, ਜੇਹੜੇ ਗੁਰੂ ਦੀ ਸਰਨ ਵਿਚ ਆ ਪਏ ਹਨ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਚਿੱਤ ਜੋੜਦੇ ਹਨ। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹ (ਫਿਰ ਪ੍ਰਭੂ ਨਾਲੋਂ) ਨਹੀਂ ਵਿਛੁੜਦੇ। ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ (ਟਿਕੇ ਹੋਏ) ਦਿੱਸਦੇ ਹਨ।੨੪।
ਹੇ ਭਾਈ! ਮੇਰੇ ਉਹ ਮਨੁੱਖ ਭਰਾ ਹਨ ਸੱਜਣ ਹਨ, ਜੇਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ। (ਗੁਣਾਂ, ਦੇ ਵੱਟੇ) ਅਉਗਣ ਵਿਕ ਜਾਣ ਨਾਲ (ਦੂਰ ਹੋ ਜਾਣ ਨਾਲ) ਉਹ ਮਨੁੱਖ (ਆਤਮਕ ਜੀਵਨ ਵਿਚ) ਪ੍ਰਫੁਲਤ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਂਦੇ ਹਨ।੨੫।
ਹੇ ਭਾਈ! ਗੁਰੂ ਨਾਲ (ਆਤਮਕ) ਸਾਂਝ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਉਹ ਪਰਮਾਤਮਾ ਦੀ ਅਟੱਲ ਰਹਿਣ ਵਾਲੀ ਭਗਤੀ ਕਰਦੇ ਰਹਿੰਦੇ ਹਨ। ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਵਿਹਾਝਦੇ ਹਨ ਅਤੇ ਹਰਿ-ਨਾਮ (ਦਾਲਾਭ ਖੱਟਦੇ ਹਨ।੨੬।
ਹੇ ਭਾਈ! ਕਈ ਕਿਸਮ ਦੇਪਾਪ ਕਰ ਕਰ ਕੇ ਸੋਨਾ ਚਾਂਦੀ (ਆਦਿਕ ਧਨਇਕੱਠਾ ਕਰੀਦਾ ਹੈ, ਪਰ (ਜਗਤ ਤੋਂ) ਤੁਰਨ ਵੇਲੇ (ਉਹ ਧਨ ਮਨੁੱਖ ਦੇਨਾਲ ਨਹੀਂ ਜਾਂਦਾ। ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਵੇਗੀ। ਨਾਮ ਤੋਂ ਸੁੰਞੀ ਸਾਰੀ ਲੁਕਾਈ ਆਤਮਕ ਮੌਤ ਦੀ ਹੱਥੀ ਲੁੱਟੀ ਜਾਂਦੀ ਹੈ (ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ੨੭।
ਹੇ ਭਾਈ! ਮਨੁੱਖ ਦੇ ਮਨ ਵਾਸਤੇ ਪਰਮਾਤਮਾ ਦਾ ਨਾਮ ਹੀ (ਜੀਵਨ-ਸਫ਼ਰ ਦਾਖ਼ਰਚ ਹੈ। ਇਸ ਸਫ਼ਰ-ਖ਼ਰਚ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖੋ। ਇਹ ਖ਼ਰਚ ਕਦੇ ਮੁੱਕਣ ਵਾਲਾ ਨਹੀਂ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਉਸ ਦੇ ਨਾਲ ਇਹ ਸਦਾ ਲਈ ਸਾਥ ਬਣਾਂਦਾ ਹੈ।੨੮।
ਜਗਤ ਦੇ ਮੂਲ ਪਰਮਾਤਮਾ ਤੋਂ ਖੁੰਝੇ ਹੋਏ ਹੇ ਮਨ! (ਜੇ ਤੂੰ ਇਸੇ ਤਰ੍ਹਾਂ ਖੁੰਝਿਆ ਹੀ ਰਿਹਾ, ਤਾਂ) ਆਪਣੀ ਇੱਜ਼ਤ ਗਵਾ ਕੇ (ਇਥੋਂ) ਜਾਵੇਂਗਾ। ਇਹ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ (ਤੂੰ ਇਸ ਨਾਲ ਆਪਣਾ ਮੋਹ ਛੱਡ, ਅਤੇ) ਗੁਰੂ ਦੀ ਮਤਿ ਉਤੇ ਤੁਰ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ।੨੯। ਹੇ ਭਾਈ! ਪਰਮਾਤਮਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਪਰਮਾਤਮਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਸ ਮਨੁੱਖ ਦਾ ਮਨ ਅਤੇ ਤਨ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਸਦਾ ਪਰਮਾਤਮਾ ਵਿਚ ਲੀਨ ਰਹਿੰਦਾ ਹੈ।੩੦।
ਹੇ ਭਾਈ! ਮੇਰਾ ਉਹ ਖਸਮ-ਪ੍ਰਭੂ ਆਨੰਦ-ਸਰੂਪ ਹੈ (ਜੇਹੜਾ ਮਨੁੱਖ ਉਸ ਦੇ ਚਰਨਾਂ ਵਿਚ ਆ ਜੁੜਦਾ ਹੈ) ਉਸ ਨੂੰ ਉਹ ਆਤਮਕ ਅਡੋਲਤਾ ਵਿਚ, ਪ੍ਰੇਮ-ਰੰਗ ਵਿਚ ਰੰਗ ਦੇਂਦਾ ਹੈ। ਜਦੋਂ ਕੋਈ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦੀ ਹੈ, ਤਦੋਂ ਉਸ (ਦੀ ਜਿੰਦ) ਨੂੰ ਪ੍ਰੇਮ-ਰੰਗ ਚੜ੍ਹ ਜਾਂਦਾ ਹੈ।੩੧।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ (ਪ੍ਰਭੂ ਨਾਲੋਂਚਿਰ ਦੇ ਵਿਛੁੜੇ ਹੋਏ ਭੀ (ਪ੍ਰਭੂ ਨੂੰ) ਆ ਮਿਲਦੇ ਹਨ। ਪਰਮਾਤਮਾ ਦਾ ਨਾਮ (ਜੋ, ਮਾਨੋ, ਧਰਤੀ ਦੇ ਸਾਰੇ) ਨੌ ਖ਼ਜ਼ਾਨੇ (ਹੈ, ਉਹਨਾਂ ਨੂੰ) ਆਪਣੇ ਅੰਦਰ ਹੀ ਲੱਭ ਪੈਂਦਾ ਹੈ। ਉਸ ਨਾਮ-ਖ਼ਜ਼ਾਨੇ ਨੂੰ ਉਹ ਆਪ ਵਰਤਦੇ ਹਨ, ਹੋਰਨਾਂ ਨੂੰ ਵੰਡਦੇ ਹਨ, ਉਹ ਫਿਰ ਭੀ ਨਹੀਂ ਮੁੱਕਦਾ। ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ।੩੨।
ਹੇ ਭਾਈ! ਗੁਰੂ ਦੀ ਸਰਨ ਆ ਪਏ) ਉਹ ਮਨੁੱਖ ਨਾਹ ਜੰਮਦੇ ਹਨ ਨਾਹ ਮਰਦੇ ਹਨ, ਨਾਹ ਹੀ ਉਹ (ਜਨਮ ਮਰਨ ਦੇ ਗੇੜ ਦੇ) ਦੁੱਖ ਸਹਾਰਦੇ ਹਨ। ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕਰ ਦਿੱਤੀ ਹੈ, ਉਹ (ਜਨਮ ਮਰਨ ਦੇ ਗੇੜ ਤੋਂ) ਬਚ ਗਏ। ਉਹ ਸਦਾ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਤਮਕ ਆਨੰਦ ਮਾਣਦੇ ਹਨ।੩੩।
ਹੇ ਭਾਈ! ਜੇਹੜੇ ਭਲੇ ਮਨੁੱਖ ਹਰ ਵੇਲੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿੰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਮਿਲ ਕੇ ਮੁੜ ਕਦੇ ਨਹੀਂ ਵਿਛੁੜਦੇ। ਪਰ, ਹੇ ਨਾਨਕ! ਇਸ ਜਗਤ ਵਿਚ ਅਜੇਹੇ ਵਿਰਲੇ ਬੰਦੇ ਹੀ ਉੱਘੜਦੇ ਹਨਜੇਹੜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰਦੇ ਹਨ।੩੪।੧।੩।
RAAG SOOHEE, THIRD MEHL, TENTH HOUSE:
ONE UNIVERSAL CREATOR GOD. BY THE GRACE OF THE TRUE GURU:
Do not praise the world; it shall simply pass away. Do not praise other people; they shall die and turn to dust. || 1 || Waaho! Waaho! Hail, hail to my Lord and Master. As Gurmukh, forever praise the One who is forever True, Independent and Carefree. || 1 || Pause || Making worldly friendships, the self-willed manmukhs burn and die. In the City of Death, they are bound and gagged and beaten; this opportunity shall never come again. || 2 || The lives of the Gurmukhs are fruitful and blessed; they are committed to the True Word of the Shabad. Their souls are illuminated by the Lord, and they dwell in peace and pleasure. || 3 || Those who forget the Word of the Guru’s Shabad are engrossed in the love of duality. Their hunger and thirst never leave them, and night and day, they wander around burning. || 4 || Those who make friendships with the wicked, and harbor animosity to the Saints, shall drown with their families, and their entire lineage shall be obliterated. || 5 || It is not good to slander anyone, but the foolish, self-willed manmukhs still do it. The faces of the slanderers turn black, and they fall into the most horrible hell. || 6 || O mind, as you serve, so do you become, and so are the deeds that you do. Whatever you yourself plant, that is what you shall have to eat; nothing else can be said about this. || 7 || The speech of the great spiritual beings has a higher purpose. They are filled to over-flowing with Ambrosial Nectar, and they have absolutely no greed at all. || 8 || The virtuous accumulate virtue, and teach others. Those who meet with them are so very fortunate; night and day, they chant the Naam, the Name of the Lord. || 9 || He who created the Universe, gives sustenance to it. The One Lord alone is the Great Giver. He Himself is the True Master. || 10 || That True Lord is always with you; the Gurmukh is blessed with His Glance of Grace. He Himself shall forgive you, and merge you into Himself; forever cherish and contemplate God. || 11 || The mind is impure; only the True Lord is pure. So how can it merge into Him? God merges it into Himself, and then it remains merged; through the Word of His Shabad, the ego is burnt away. || 12 || Cursed is the life in this world, of one who forgets her True Husband Lord. The Lord grants His Mercy, and she does not forget Him, if she contemplates the Guru’s Teachings. || 13 || The True Guru unites her, and so she remains united with Him, with the True Lord enshrined within her heart. And so united, she will not be separated again; she remains in the love and affection of the Guru. || 14 || I praise my Husband Lord, contemplating the Word of the Guru’s Shabad. Meeting with my Beloved, I have found peace; I am His most beautiful and happy soul-bride. || 15 || The mind of the self-willed manmukh is not softened; his consciousness is totally polluted and stone-hearted. Even if the venomous snake is fed on milk, it shall still be filled with poison. || 16 || He Himself does — who else should I ask? He Himself is the Forgiving Lord. Through the Guru’s Teachings, filth is washed away, and then, one is embellished with the ornament of Truth. || 17 ||
True is the Banker, and True are His traders. The false ones cannot remain there. They do not love the Truth — they are consumed by their pain. || 18 || The world wanders around in the filth of egotism; it dies, and is re-born, over and again. He acts in accordance with the karma of his past actions, which no one can erase. || 19 || But if he joins the Society of the Saints, then he comes to embrace love for the Truth. Praising the True Lord with a truthful mind, he becomes true in the Court of the True Lord. || 20 || The Teachings of the Perfect Guru are perfect; meditate on the Naam, the Name of the Lord, day and night. Egotism and self-conceit are terrible diseases; tranquility and stillness come from within. || 21 || I praise my Guru; bowing down to Him again and again, I fall at His Feet. I place my body and mind in offering unto Him, eradicating self-conceit from within. || 22 || Indecision leads to ruin; focus your attention on the One Lord. Renounce egotism and self-conceit, and remain merged in Truth. || 23 || Those who meet with the True Guru are my Siblings of Destiny; they are committed to the True Word of the Shabad. Those who merge with the True Lord shall not be separated again; they are judged to be True in the Court of the Lord. || 24 || They are my Siblings of Destiny, and they are my friends, who serve the True Lord. They sell off their sins and demerits like straw, and enter into the partnership of virtue. || 25 || In the partnership of virtue, peace wells up, and they perform true devotional worship service. They deal in Truth, through the Word of the Guru’s Shabad, and they earn the profit of the Naam. || 26 || Gold and silver may be earned by committing sins, but they will not go with you when you die. Nothing will go with you in the end, except the Name; all are plundered by the Messenger of Death. || 27 || The Lord’s Name is the nourishment of the mind; cherish it, and preserve it carefully within your heart. This nourishment is inexhaustible; it is always with the Gurmukhs. || 28 || O mind, if you forget the Primal Lord, you shall depart, having lost your honor. This world is engrossed in the love of duality; follow the Guru’s Teachings, and meditate on the True Lord. || 29 || The Lord’s value cannot be estimated; the Lord’s Praises cannot be written down. When one’s mind and body are attuned to the Word of the Guru’s Shabad, one remains merged in the Lord. || 30 || My Husband Lord is playful; He has imbued me with His Love, with natural ease. The soul-bride is imbued with His Love, when her Husband Lord merges her into His Being. || 31 || Even those who have been separated for so very long, are reunited with Him, when they serve the True Guru. The nine treasures of the Naam, the Name of the Lord, are deep within the nucleus of the self; consuming them, they are still never exhausted. Chant the Glorious Praises of the Lord, with natural ease. || 32 || They are not born, and they do not die; they do not suffer in pain. Those who are protected by the Guru are saved. They celebrate with the Lord. || 33 || Those who are united with the Lord, the True Friend, are not separated again; night and day, they remain blended with Him. In this world, only a rare few are known, O Nanak, to have obtained the True Lord. || 34 || 1 || 3 ||

Hukamnama Sahib Feb 25,2022

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ 

ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।

ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।

ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।

ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।

ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।

ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।

ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।

ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ।੭।

ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ।੮।੩।

SORAT’H, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || 

By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 ||

 

my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

Hukamnama Sahib Feb 24,2022

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।

ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧।

ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

SORAT’H, FIFTH MEHL:

The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||

Audio Gurbani at Spotify