Sant Baba Inderjeet Singh jee Rakba Wale

Hukamnama Sahib March 10,2022

ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ 
ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥ ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥ ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥ ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥ 

ਅਰਥ: ਹੇ ਮੇਰੇ ਰਾਮ! ਮੈਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈ, ਬਚਾ ਲੈ। ਹੇ ਮੇਰੇ ਪਿਤਾ ਪ੍ਰਭੂ! ਮੈਨੂੰ ਆਪਣੀ ਬਾਂਹ ਫੜਾ, ਮੈਂ ਤੇਰਾ ਅੰਞਾਣ ਸੇਵਕ ਹਾਂ, ਮੈਂ ਤਰਨਾ ਨਹੀਂ ਜਾਣਦਾ।ਰਹਾਉ।

(ਹੇ ਬੀਠੁਲ ਪਿਤਾ! ਮੈਨੂੰ ਭੀ ਗੁਰੂ ਮਿਲਾ) ਗੁਰੂ ਤੋਂ ਮਿਲੀ ਮੱਤ ਦੀ ਬਰਕਤ ਨਾਲ ਅੱਖ ਦੇ ਫੋਰ ਵਿਚ ਮਨੁੱਖਾਂ ਤੋਂ ਦੇਵਤੇ ਬਣ ਜਾਈਦਾ ਹੈ, ਹੇ ਪਿਤਾ! ਮਿਹਰ ਕਰ) ਮੈਂ ਭੀ ਉਹ ਦਵਾਈ ਹਾਸਲ ਕਰ ਲਵਾਂ ਜਿਸ ਨਾਲ ਮਨੁੱਖਾਂ ਤੋਂ ਜੰਮ ਕੇ (ਭਾਵ, ਮਨੁੱਖ-ਜਾਤੀ ਵਿਚੋਂ ਹੋ ਕੇ) ਸੁਰਗ ਨੂੰ ਜਿੱਤਿਆ ਜਾ ਸਕਦਾ ਹੈ (ਭਾਵ, ਸੁਰਗ ਦੀ ਭੀ ਪਰਵਾਹ ਨਹੀਂ ਰਹਿੰਦੀ੧।

ਹੇ ਮੇਰੇ ਰਾਮ! ਤੂੰ ਜਿਸ ਜਿਸ ਆਤਮਕ ਟਿਕਾਣੇ ਧ੍ਰੂ ਤੇ ਨਾਰਦ (ਵਰਗੇ ਭਗਤਾਂ) ਨੂੰ ਅਪੜਾਇਆ ਹੈ, ਮੈਨੂੰ ਸਦਾ ਲਈ ਅਪੜਾ ਦੇਹ, ਮੇਰਾ ਨਾਮਦੇਵ ਦਾ ਇਹ ਪੱਕਾ ਨਿਸ਼ਚਾ ਹੈ ਕਿ ਤੇਰੇ ਨਾਮ ਦੇ ਆਸਰੇ ਬੇਅੰਤ ਜੀਵ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂਬਚ ਨਿਕਲਦੇ ਹਨ।੨।੩।

ਭਾਵ: ਪ੍ਰਭੂ ਤੋਂ ਨਾਮ ਸਿਮਰਨ ਦੀ ਮੰਗ। ਨਾਮ ਦੀ ਬਰਕਤ ਨਾਲ ਸੁਰਗ ਦੀ ਭੀ ਲਾਲਸਾ ਨਹੀਂ ਰਹਿੰਦੀ।

GOND

Carry me across, O Lord, carry me across. I am ignorant, and I do not know how to swim. O my Beloved Father, please give me Your arm. || 1 || Pause || I have been transformed from a mortal being into an angel, in an instant; the True Guru has taught me this. Born of human flesh, I have conquered the heavens; such is the medicine I was given. || 1 || Please place me where You placed Dhroo and Naarad, O my Master. With the Support of Your Name, so many have been saved; this is Naam Dayv’s understanding. || 2 || 3 ||

Hukamnama Sahib March 09,2022

 ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥: 

(ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।

ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।

ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।


BILAAVAL, FIFTH MEHL:

The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. || Pause || Triumphant cheers greet me all across the world, and all beings yearn for me. The True Guru and God are totally pleased with me; no obstacle blocks my way. || 1 || One who has the Merciful Lord God on his side — everyone becomes his slave. Forever and ever, O Nanak, glorious greatness rests with the Guru. || 2 || 12 || 30 ||

Hukamnama Sahib March 08,2022

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨।

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩।

ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ।

ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪।

RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY:
ONE UNIVERSAL CREATOR GOD. BY THE GRACE OF THE TRUE GURU:

You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||1


Hukamnama Sahib March 07,2022

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Hukamnama Sahib March 06,2022

ਵਡਹੰਸੁ ਮਹਲਾ ੧ ॥ ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥ ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥ ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥ ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥ ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥ ਦੂਖੁ ਗਇਆ ਸੁਖੁ ਆਇ ਸਮਾਣਾ ॥ ਗਾਵਨਿ ਸੁਰਿ ਨਰ ਸੁਘੜ ਸੁਜਾਣਾ ॥ ਸੁਰਿ ਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥ ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ ॥ ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥ ਨਾਮੁ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ ॥੨॥ ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥ ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥ ਸਾਉ ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥ ਨਾਮਿ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥ ਇਕੁ ਕਰਮੁ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥ ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥੩॥ ਹਉ ਬਲਿਹਾਰੀ ਸਾਚੇ ਨਾਵੈ ॥ ਰਾਜੁ ਤੇਰਾ ਕਬਹੁ ਨ ਜਾਵੈ ॥ ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥ ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥ ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥ ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥ ਜੁਗਹ ਜੁਗੰਤਰਿ ਭਗਤ ਤੁਮਾਰੇ ॥ ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥ ਜਪਹਿ ਤ ਸਾਚਾ ਏਕੁ ਮੁਰਾਰੇ ॥ ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥ ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥ ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥ ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥ ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥ ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥ ਨਦਰਿ ਕਰਹਿ ਤਾ ਸਾਚੁ ਪਛਾਣਾ ॥ ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥ ਦੂਖ ਭੂਖ ਸੰਸਾਰਿ ਕੀਏ ਸਹਸਾ ਏਹੁ ਚੁਕਾਵਹੇ ॥ ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥ ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥੬॥ ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ ਸੋਹਣੇ ਨਕ ਜਿਨ ਲੰਮੜੇ ਵਾਲਾ ॥ ਕੰਚਨ ਕਾਇਆ ਸੁਇਨੇ ਕੀ ਢਾਲਾ ॥ ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥ ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥ ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥ ਬੰਕੇ ਲੋਇਣ ਦੰਤ ਰੀਸਾਲਾ ॥੭॥ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥ ਕੁਹਕਨਿ ਕੋਕਿਲਾ ਤਰਲ ਜੁਆਣੀ ॥ ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥ ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥ ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥ ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥

ਅਰਥ: ਹੇ ਪ੍ਰਭੂ! ਮੇਹਰ ਕਰ ਕਿ ਮੈਂ ਤੇਰਾ ਨਾਮ ਸਿਮਰ ਸਕਾਂ। ਤੂੰ ਸਾਰੀ ਸ੍ਰਿਸ਼ਟੀ ਆਪ ਹੀ ਪੈਦਾ ਕੀਤੀ ਹੈ ਤੇ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈਂ। ਤੂੰ ਆਪ ਹੀ ਸਭ ਜੀਵਾਂ ਵਿਚ ਸਮਾਇਆ ਹੋਇਆ ਹੈਂ, ਪੈਦਾ ਕਰ ਕੇ ਤੂੰ ਆਪ ਹੀ ਸ੍ਰਿਸ਼ਟੀ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।

ਕਈ ਜੀਵਾਂ ਨੂੰ ਤੂੰ ਆਪ ਹੀ ਰਾਜੇ ਬਣਾ ਦਿੱਤਾ ਹੈਤੇ ਕਈ ਜੀਵਾਂ ਨੂੰ (ਮੰਗਤੇ ਬਣਾ ਕੇ) ਭਿੱਖਿਆ ਮੰਗਣ ਵਾਸਤੇ (ਦਰ ਦਰ) ਭਵਾ ਰਿਹਾ ਹੈਂ।

ਹੇ ਪ੍ਰਭੂ! ਤੂੰ ਲੋਭ ਅਤੇ ਮੋਹ ਨੂੰ ਮਿੱਠਾ ਬਣਾ ਦਿੱਤਾ ਹੈ, ਜਗਤ ਇਸ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਰਿਹਾ ਹੈ। ਜੇ ਤੂੰ ਸਦਾ ਆਪਣੀ ਮੇਹਰ ਕਰਦਾ ਰਹੇਂ ਤਾਂ ਹੀ ਮੈਂ ਤੇਰਾ ਨਾਮ ਸਿਮਰ ਸਕਦਾ ਹਾਂ।੧।

ਹੇ ਪ੍ਰਭੂ! ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਤੇਰਾ ਨਾਮ ਮੈਨੂੰ ਮਨ ਵਿਚ ਪਿਆਰਾ ਲੱਗਦਾ ਹੈ। ਜੇਹੜਾ ਮਨੁੱਖ ਤੇਰਾ ਨਾਮ ਸਿਮਰਦਾ ਹੈ ਉਸ ਦਾ ਦੁਖ ਦੂਰ ਹੋ ਜਾਂਦਾ ਹੈ ਤੇ ਆਤਮਕ ਆਨੰਦ ਉਸ ਦੇ ਅੰਦਰ ਆ ਵੱਸਦਾ ਹੈ।

ਭਾਗਾਂ ਵਾਲੇ ਸੁਚੱਜੇ ਸਿਆਣੇ ਮਨੁੱਖ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ। ਹੇ ਪ੍ਰਭੂ! ਜੇਹੜੇ ਬੰਦੇ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ ਉਹ ਭਾਗਾਂ ਵਾਲੇ ਸੁਚੱਜੇ ਸਿਆਣੇ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ। ਪਰ ਜੋ ਮਨੁੱਖ ਮਾਇਆ ਵਿਚ ਮੋਹੇ ਜਾਂਦੇ ਹਨ ਉਹ ਤੈਨੂੰ ਨਹੀਂ ਸਿਮਰਦੇ ਉਹ ਆਪਣਾ ਅਮੋਲਕ ਜਨਮ ਗਵਾ ਲੈਂਦੇ ਹਨ।

ਅਨੇਕਾਂ ਐਸੇ ਮੂਰਖ ਮਨੁੱਖ ਹਨ ਜੋ, ਹੇ ਪ੍ਰਭੂ! ਤੈਨੂੰ ਯਾਦ ਨਹੀਂ ਕਰਦੇ (ਉਹ ਇਹ ਨਹੀਂ ਸਮਝਦੇ ਕਿ) ਜੇਹੜਾ ਜਗਤ ਵਿਚ ਜੰਮਿਆ ਹੈ ਉਸ ਨੇ (ਆਖ਼ਰ ਇਥੋਂ) ਚਲੇ ਜਾਣਾ ਹੈ। ਹੇ ਪ੍ਰਭੂ! ਤੇਰਾ ਨਾਮ ਸਦਾ ਹੀ ਥਿਰ ਰਹਿਣ ਵਾਲਾ ਹੈ, ਤੇਰਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ।੨।

ਹੇ ਪ੍ਰਭੂ! ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਅੰਮ੍ਰਿਤ ਹੈ (ਅਟੱਲ ਆਤਮਕ ਜੀਵਨ ਦੇਣ ਵਾਲੀ ਹੈ) ਉਹ ਵਕਤ ਬਹੁਤ ਸੁਹਾਵਣਾ ਲੱਗਦਾ ਹੈ ਜਦੋਂ ਤੇਰਾ ਨਾਮ ਚੇਤੇ ਕਰੀਦਾ ਹੈ। ਜਿਨ੍ਹਾਂ ਬੰਦਿਆਂ ਨੂੰ ਤੇਰੇ ਨਾਮ ਦਾ ਰਸ ਆਉਂਦਾ ਹੈ ਉਹ ਸੇਵਕ ਪ੍ਰੇਮ ਨਾਲ ਤੇਰਾ ਨਾਮ ਸਿਮਰਦੇ ਹਨ। ਉਹਨਾਂ ਹੀ ਬੰਦਿਆਂ ਨੂੰ ਨਾਮ ਦਾ ਰਸ ਆਉਂਦਾ ਹੈ ਜਿਨ੍ਹਾਂ ਨੂੰ ਇਹ ਨਾਮ-ਅੰਮ੍ਰਿਤ ਪ੍ਰਾਪਤ ਹੁੰਦਾ ਹੈ। ਹੇ ਪ੍ਰਭੂ! ਜੇਹੜੇ ਬੰਦੇ ਤੇਰੇ ਨਾਮ ਵਿਚ ਜੁੜਦੇ ਹਨ ਉਹ (ਆਤਮਕ ਜੀਵਨ ਦੀ ਉੱਨਤੀ ਵਿਚ) ਸਦਾ ਵਧਦੇ ਫੁੱਲਦੇ ਰਹਿੰਦੇ ਹਨ।

ਹੇ ਪ੍ਰਭੂ! ਜਦੋਂ ਤਕ ਮੈਂ ਇਕ ਤੇਰੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ ਤਦੋਂ ਤਕ ਹੋਰ ਕੋਈ ਇੱਕ ਭੀ ਧਰਮ-ਕਰਮ ਕੋਈ ਇੱਕ ਭੀ ਸੰਜਮ ਕਿਸੇ ਅਰਥ ਨਹੀਂ। ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਆਤਮਕ ਜੀਵਨ-ਦਾਤੀ ਹੈ, ਉਹ ਵੇਲਾ ਬਹੁਤ ਸੁਹਾਵਣਾ ਲੱਗਦਾ ਹੈ ਜਦੋਂ ਤੇਰਾ ਨਾਮ ਸਿਮਰੀਦਾ ਹੈ।੩।

ਹੇ ਪ੍ਰਭੂ! ਮੈਂ ਤੇਰੇ ਸਦਾ-ਥਿਰ ਰਹਿਣ ਵਾਲੇ ਨਾਮ ਤੋਂ ਕੁਰਬਾਨ ਜਾਂਦਾ ਹਾਂ। ਤੇਰਾ ਰਾਜ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈ। ਹੇ ਪ੍ਰਭੂ! ਤੇਰਾ ਰਾਜ ਸਦਾ ਅਟੱਲ ਰਹਿਣ ਵਾਲਾ ਹੈ, ਇਹ ਕਦੇ ਭੀ ਨਾਸ ਨਹੀਂ ਹੋ ਸਕਦਾ। ਉਹੀ ਮਨੁੱਖ ਤੇਰਾ ਅਸਲ ਭਗਤ-ਸੇਵਕ ਹੈ ਜੋ (ਤੇਰਾ ਨਾਮ ਸਿਮਰ ਕੇ) ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਕੋਈ ਵੈਰੀ ਕੋਈ ਦੁੱਖ ਕਦੇ ਭੀ ਉਸ ਦਾ ਲਾਗੂ ਨਹੀਂ ਹੋ ਸਕਦਾ, ਕੋਈ ਪਾਪ ਉਸ ਦੇ ਨੇੜੇ ਨਹੀਂ ਢੁਕਦਾ।

ਹੇ ਪ੍ਰਭੂ! ਮੈਂ ਸਦਾ ਤੇਰੇ ਹੀ ਨਾਮ ਤੋਂ ਸਦਕੇ ਜਾਂਦਾ ਹਾਂ।੪।

ਹੇ ਪ੍ਰਭੂ! ਹਰੇਕ ਜੁਗ ਵਿਚ ਹੀ ਤੇਰੇ ਭਗਤ ਮੌਜੂਦ ਰਹੇ ਹਨ, ਜੋ, ਹੇ ਸੁਆਮੀ! ਤੇਰੇ ਦਰ ਤੇ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ, ਜੋ ਸਦਾ ਤੈਨੂੰ ਹੀ ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ। ਹੇ ਪ੍ਰਭੂ! ਤੈਨੂੰ ਸਦਾ-ਥਿਰ ਨੂੰ ਉਹ ਤਦੋਂ ਹੀ ਜਪ ਸਕਦੇ ਹਨ ਜਦੋਂ ਤੂੰ ਆਪ ਉਹਨਾਂ ਦੇ ਮਨ ਵਿਚ ਆਪਣਾ ਨਾਮ ਵਸਾਂਦਾ ਹੈਂ, ਜਦੋਂ ਤੂੰ ਉਹਨਾਂ ਦੇ ਮਨ ਵਿਚੋਂ ਮਾਇਆ ਵਾਲੀ ਭਟਕਣਾ ਦੂਰ ਕਰਦਾ ਹੈਂ ਜੋ ਤੂੰ ਆਪ ਹੀ ਪੈਦਾ ਕੀਤੀ ਹੋਈ ਹੈ।

ਹੇ ਪ੍ਰਭੂ! ਗੁਰੂ ਦੀ ਕਿਰਪਾ ਦੀ ਰਾਹੀਂ ਤੂੰ ਆਪਣੇ ਭਗਤਾਂ ਉੱਤੇ ਮੇਹਰ ਕਰਦਾ ਹੈਂ, ਤੇ ਉਹਨਾਂ ਨੂੰ ਜਮਾਂ ਤੋਂ ਬਚਾ ਲੈਂਦਾ ਹੈਂ। ਹਰੇਕ ਜੁਗ ਵਿਚ ਹੀ ਤੇਰੇ ਭਗਤ-ਸੇਵਕ ਮੌਜੂਦ ਰਹੇ ਹਨ।੫।

ਹੇ ਮੇਰੇ ਵੱਡੇ ਮਾਲਕ! ਹੇ ਅਦ੍ਰਿਸ਼ਟ ਮਾਲਕ! ਹੇ ਬੇਅੰਤ ਮਾਲਕ! ਮੈਂ (ਤੇਰੇ ਦਰ ਤੇ) ਕਿਵੇਂ ਬੇਨਤੀ ਕਰਾਂਮੈਨੂੰ ਤਾਂ ਬੇਨਤੀ ਕਰਨੀ ਭੀ ਨਹੀਂ ਆਉਂਦੀ। ਜੇ ਤੂੰ ਆਪ (ਮੇਰੇ ਉਤੇ) ਮੇਹਰ ਦੀ ਨਿਗਾਹ ਕਰੇਂ ਤਾਂ ਹੀ ਮੈਂ ਤੇਰੇ ਸਦਾ-ਥਿਰ ਨਾਮ ਨਾਲ ਸਾਂਝ ਪਾ ਸਕਦਾ ਹਾਂ। ਤੇਰਾ ਸਦਾ-ਥਿਰ ਨਾਮ ਮੈਂ ਤਦੋਂ ਹੀ ਪਛਾਣ ਸਕਦਾ ਹਾਂ (ਤਦੋਂ ਹੀ ਇਸ ਦੀ ਕਦਰ ਪਾ ਸਕਦਾ ਹਾਂ) ਜਦੋਂ ਤੂੰ ਆਪ ਮੈਨੂੰ ਇਹ ਸੂਝ ਬਖ਼ਸ਼ੇਂ, ਜਦੋਂ ਤੂੰ ਮੇਰੇ ਮਨ ਵਿਚੋਂ ਮਾਇਆ ਦੀ ਤ੍ਰਿਸ਼ਨਾ ਅਤੇ (ਇਸ ਤੋਂ ਪੈਦਾ ਹੋਣ ਵਾਲੇ) ਉਹਨਾਂ ਦੁੱਖਾਂ ਦਾ ਸਹਿਮ ਦੂਰ ਕਰੇਂ ਜੇਹੜੇ ਕਿ ਜਗਤ ਵਿਚ ਤੂੰ ਆਪ ਹੀ ਪੈਦਾ ਕੀਤੇ ਹੋਏ ਹਨ।

ਨਾਨਕ ਬੇਨਤੀ ਕਰਦਾ ਹੈ ਕਿ ਜਦੋਂ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਸਮਝਦਾ ਹੈ ਤਾਂ (ਇਸ ਦੇ ਅੰਦਰੋਂ ਦੁੱਖ ਆਦਿਕਾਂ ਦਾਸਹਿਮ ਦੂਰ ਹੋ ਜਾਂਦਾ ਹੈ (ਅਤੇ ਯਕੀਨ ਬਣ ਜਾਂਦਾ ਹੈ ਕਿ) ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਆਪ (ਸਭ ਜੀਵਾਂ ਦੇ ਸਿਰ ਉਤੇ) ਵੱਡਾ ਮਾਲਕ ਹੈ।੬।

(ਹੇ ਸਰਬ-ਵਿਆਪਕ ਸਿਰਜਣਹਾਰ! ਜਗਤ ਦੀ ਸਾਰੀ ਸੁੰਦਰਤਾ ਤੂੰ ਹੀ ਆਪਣੇ ਸਰੂਪ ਤੋਂ ਰਚੀ ਹੈ। ਤੂੰ ਉਹ ਉਹ ਇਸਤ੍ਰੀ ਮਰਦ ਪੈਦਾ ਕੀਤੇ ਹਨ ਜਿਨ੍ਹਾਂ ਦੇ ਨੈਣ ਦੰਦ ਨੱਕ ਕੇਸ ਆਦਿਕ ਸਾਰੇ ਹੀ ਅੰਗ ਮਹਾਨ ਸੁੰਦਰ ਹਨ। ਉਹਨਾਂ ਵਿਚ, ਹੇ ਪ੍ਰਭੂ! ਤੂੰ ਆਪ ਹੀ ਬੈਠਾ ਜੀਵਨ-ਜੋਤਿ ਜਗਾ ਰਿਹਾ ਹੈਂ। ਸੋ) ਹੇ ਪ੍ਰਭੂ! ਤੇਰੇ ਨੈਣ ਬਾਂਕੇ ਹਨ, ਤੇਰੇ ਦੰਦ ਸੋਹਣੇ ਹਨ, ਤੇਰਾ ਨੱਕ ਸੋਹਣਾ ਹੈ, ਤੇਰੇ ਸੋਹਣੇ ਲੰਮੇ ਕੇਸ ਹਨ (ਜਿਨ੍ਹਾਂ ਦੇ ਸੋਹਣੇ ਨੱਕ ਹਨ, ਜਿਨ੍ਹਾਂ ਦੇ ਸੋਹਣੇ ਲੰਮੇ ਕੇਸ ਹਨਇਹ ਭੀ, ਹੇ ਪ੍ਰਭੂ! ਤੇਰੇ ਹੀ ਨੱਕ ਤੇਰੇ ਹੀ ਕੇਸ ਹਨ। ਹੇ ਪ੍ਰਭੂ! ਤੇਰਾ ਸਰੀਰ ਸੋਨੇ ਵਰਗਾ ਸੁੱਧ ਅਰੋਗ ਹੈ ਤੇ ਸੁਡੌਲ ਹੈ, ਮਾਨੋ, ਸੋਨੇ ਵਿਚ ਹੀ ਢਲਿਆ ਹੋਇਆ ਹੈ।

ਹੇ ਸਹੇਲੀਹੋ! ਹੇ ਸਤਸੰਗੀ ਸੱਜਣੋ! ਤੁਸੀ ਉਸ ਪਰਮਾਤਮਾ (ਦੇ ਨਾਮਦੀ ਮਾਲਾ ਜਪੋ (ਉਸ ਪਰਮਾਤਮਾ ਦਾ ਨਾਮ ਮੁੜ ਮੁੜ ਜਪੋ) ਜਿਸ ਦਾ ਸਰੀਰ ਅਰੋਗ ਤੇ ਸੁਡੌਲ ਹੈ, ਮਾਨੋ, ਸੋਨੇ ਵਿਚ ਢਲਿਆ ਹੋਇਆ ਹੈ।

ਹੇ ਜੀਵ-ਇਸਤ੍ਰੀਓਮੇਰੀ ਸਿੱਖਿਆ ਸੁਣੋ। (ਜੇ ਤੁਸੀ ਉਸ ਅਰੋਗ ਤੇ ਸੁਡੌਲ ਸਰੂਪ ਵਾਲੇ ਸਰਬ-ਵਿਆਪਕ ਸਿਰਜਣਹਾਰ ਦਾ ਨਾਮ ਜਪੋ ਗੀਆਂ, ਤਾਂ) ਤੁਸੀ (ਅੰਤ ਵੇਲੇ) ਜਮ-ਰਾਜ ਦੇ ਦਰਵਾਜ਼ੇ ਤੇ ਖੜੀਆਂ ਨਹੀਂ ਹੋਵੋਗੀਆਂ। (ਜੇਹੜੇ ਬੰਦੇ ਉਸ ਪਰਮਾਤਮਾ ਦਾ ਨਾਮ ਜਪਦੇ ਹਨ ਉਹਨਾਂ ਦੇ) ਮਨ ਤੋਂ ਵਿਕਾਰਾਂ ਦੀ ਮੈਲ ਲਹਿ ਜਾਂਦੀ ਹੈ। (ਸਿਮਰਨ ਦੀ ਬਰਕਤਿ ਨਾਲ (ਮਹਾ ਪਾਖੰਡੀ ਬਗਲਿਆਂ ਤੋਂ ਸ੍ਰੇਸ਼ਟ ਹੰਸ ਬਣ ਜਾਂਦੇ ਹਨ (ਪਖੰਡੀ ਬੰਦਿਆਂ ਤੋਂ ਉੱਚੇ ਜੀਵਨ ਵਾਲੇ ਗੁਰਮੁਖ ਬਣ ਜਾਂਦੇ ਹਨ

ਹੇ ਸਹੇਲੀਹੋ! ਉਸ ਸਰਬ-ਵਿਆਪਕ ਪ੍ਰਭੂ ਦੇ) ਸੋਹਣੇ ਨੈਣ ਹਨ, ਸੋਹਣੇ ਦੰਦ ਹਨ (ਇਸ ਦਿੱਸਦੇ ਸੰਸਾਰ ਦੀ ਸਾਰੀ ਹੀ ਸੁੰਦਰਤਾ ਦਾ ਸੋਮਾ ਪ੍ਰਭੂ ਆਪ ਹੀ ਹੈ੭।

(ਕਿਤੇ ਮਿੱਠੀ ਵੈਰਾਗ-ਭਰੀ ਸੁਰ ਵਿਚ ਕੋਇਲਾਂ ਕੂਕ ਰਹੀਆਂ ਹਨ, ਕਿਤੇ ਚੰਚਲ ਜਵਾਨੀ ਦੇ ਮਦ-ਭਰੀਆਂ ਸੁੰਦਰੀਆਂ ਹਨ ਜੋ ਮਸਤ ਹਾਥੀ ਵਾਂਗ ਬੜੀ ਮਟਕ ਨਾਲ ਤੁਰਦੀਆਂ ਹਨ। ਹੇ ਪ੍ਰਭੂ! ਇਹ ਕੋਇਲ ਦੀ ਮਿੱਠੀ ਬੋਲੀ ਤੇ ਚੰਚਲ ਜਵਾਨੀ ਦਾ ਮਦ ਸਭ ਕੁਝ ਤੂੰ ਆਪ ਹੀ ਪੈਦਾ ਕੀਤਾ ਹੈ। ਸੋ ਹੇ ਪ੍ਰਭੂ!) ਤੇਰੀ (ਮਸਤ) ਚਾਲ (ਮਨ ਨੂੰ) ਸੁਖ ਦੇਣ ਵਾਲੀ ਹੈ, ਤੇਰੀ ਬੋਲੀ ਸੋਹਣੀ ਮਿੱਠੀ ਮਿੱਠੀ ਹੈ। (ਤੇਰੀਆਂ ਹੀ ਪੈਦਾ ਕੀਤੀਆਂਕੋਇਲਾਂ ਮਿੱਠੀ (ਵੈਰਾਗ-ਭਰੀ ਸੁਰ ਵਿਚ) ਕੂਕ ਰਹੀਆਂ ਹਨ, (ਤੇਰੀਆਂ ਹੀ ਪੈਦਾ ਕੀਤੀਆਂ) ਚੰਚਲ ਜਵਾਨੀ ਦੇ ਮਦ-ਭਰੀਆਂ ਸੁੰਦਰੀਆਂ ਹਨ।

ਇਹ ਚੰਚਲ ਜੁਆਨੀ ਪ੍ਰਭੂ ਨੇ ਆਪ ਹੀ ਪੈਦਾ ਕੀਤੀਉਸ ਨੂੰ ਆਪ ਨੂੰ ਹੀ ਇਸ ਦਾ ਪੈਦਾ ਕਰਨਾ ਚੰਗਾ ਲੱਗਾ, ਉਸ ਨੇ ਆਪਣੇ ਹੀ ਮਨ ਦੀ ਇੱਛਾ ਪੂਰੀ ਕੀਤੀ। (ਚੰਚਲ ਜਵਾਨੀ ਦੇ ਮਦ-ਮੱਤੀ ਸੁੰਦਰੀ ਵਿਚ ਬੈਠ ਕੇ ਪ੍ਰਭੂ ਆਪ ਹੀ) ਮਸਤ ਹਾਥੀ ਵਾਂਗ ਬੜੀ ਮਟਕ ਨਾਲ ਪੈਰ ਧਰਦਾ ਹੈ, ਉਹ ਆਪ ਹੀ ਆਪਣੇ ਆਪ ਨੂੰ (ਜਵਾਨੀ ਦੇ ਮਦ ਵਿਚ) ਮਸਤ ਕਰ ਰਿਹਾ ਹੈ। (ਪ੍ਰਭੂ ਦੀ ਆਪਣੀ ਹੀ ਕਿਰਪਾ ਨਾਲ ਕੋਈ ਵਡ-ਭਾਗਣ ਜੀਵ-ਇਸਤ੍ਰੀ ਉਸ) ਲੱਛਮੀ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ (ਉਸ ਦੇ ਨਾਮ ਵਿਚ) ਮਸਤ ਫਿਰਦੀ ਹੈ, (ਉਸ ਦਾ ਜੀਵਨ ਪਵਿਤ੍ਰ ਹੋ ਜਾਂਦਾ ਹੈ) ਜਿਵੇਂ ਗੰਗਾ ਦਾ ਪਾਣੀ (ਪਵਿਤ੍ਰ ਮੰਨਿਆ ਜਾਂਦਾ ਹੈ

ਹਰੀ ਦਾ ਦਾਸ ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਤੇਰੀ ਚਾਲ ਸੁਹਾਵਣੀ ਹੈ ਤੇ ਤੇਰੀ ਬੋਲੀ ਮਿੱਠੀ ਮਿੱਠੀ ਹੈ।੮।੨।

WADAHANS, FIRST MEHL:

Show mercy to me, that I may chant Your Name. You Yourself created all, and You are permeating all. You Yourself are permeating all, and You enjoin them to their tasks. Some, You have made kings, while others wander around begging. You have made greed and emotional attachment seem sweet; they are deluded by this delusion. Be forever merciful to me; only then can I chant Your Name. || 1 || Your Name is True, and forever pleasing to my mind. My pain is dispelled, and I am permeated with peace. The angels, the mortal beings, the wise and the enlightened sing of You. The angels, the mortal beings, the wise and the enlightened sing of You; they are pleasing to Your Mind. Enticed by Maya, they do not remember; they waste away their lives in vain. Some fools and idiots never remember; whoever has come, shall have to go. Your Name is forever True, and pleasing to my mind. || 2 || Beauteous and blessed is Your time; the Bani of Your Word is Ambrosial Nectar. Your servants serve You with love; these mortals are attached to Your taste. Those mortals are attached to Your taste, who are blessed with the Ambrosial Name. Those who are attuned to Your Name prosper more and more, day by day. Some do not practice good deeds or live righteously; they do not practice self-discipline, and they do not realize the One. Forever blessed and beauteous is Your time; the Bani of Your Word is Ambrosial Nectar. || 3 || I am a sacrifice to the True Name. Your rule shall never end. Your rule is eternal and unchanging; it shall never come to an end. He alone becomes Your servant, who contemplates You in peaceful ease. Enemies and pain shall never touch him, and sin shall never come close to him. I am forever a sacrifice to the One Lord, and Your Name. || 4 || Throughout the ages, Your devotees sing Your Praises, O Lord Master, at Your Door. They meditate on the One True Lord. They meditate on the True Lord, when they enshrine Him in their minds. Doubt and delusion are Your making; when these are dispelled, then, by Guru’s Grace, You grant Your Grace, and save them from the noose of Death. Throughout the ages, they are Your devotees. || 5 || O my Great Lord and Master, You are unknowable and infinite. How should I make and offer my prayer? I do not know what to say. If You bless me with Your Glance of Grace, then I realize the Truth. I come to realize the Truth, when You Yourself instruct me. The pain and hunger of the world are Your making; please eradicate this skepticism. Prays Nanak, skepticism is taken away, when one understands the Guru’s wisdom. The Great Lord and Master is unknowable and infinite. || 6 || Your eyes are beautiful, and Your teeth are delightful. Your nose is graceful, and Your hair is so long. Your body is precious, cast in gold. His body is cast in gold, and He wears Krishna’s mala; meditate on Him, O sisters. You shall not have to stand at Death’s door, O sisters, if you listen to these teachings. From a crane, you shall be transformed into a swan, and the filth of your mind shall be removed. Your eyes are beautiful, and Your teeth are delightful. || 7 || Your walk is graceful, and Your speech is sweet. You coo like a songbird, and your youthful beauty is alluring. Your youthful beauty is so alluring; it pleases You and fulfills the mind’s desires. Like an elephant, You step with Your Feet so carefully; You are pleased with Yourself. She who is imbued with the Love of such a Great Lord, flows intoxicated, like the waters of the Ganges. Prays Nanak, I am Your slave, O Lord; Your walk is graceful, and Your speech is sweet. || 8 || 2 ||

Audio Gurbani at Spotify