Sant Baba Inderjeet Singh jee Rakba Wale

Hukamnama Sahib March 16,2022

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 


ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।


ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।


ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।


(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।l

DHANAASAREE, FIRST MEHL, FIRST HOUSE, CHAU-PADAS:
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 ||

Hukamnama Sahib March 14,2022

 ਬਿਲਾਵਲੁ ਮਹਲਾ ੧ ਛੰਤ ਦਖਣੀ    ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥

ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥

ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥

ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥ 

ਅਰਥ: ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤਿ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ। ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ।

ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ। ਹੇ ਨਾਨਕ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ।੧।

ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ; ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ।

ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ। (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ, (ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ। (ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ। ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ।

ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ। ਹੇ ਨਾਨਕ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤਿ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ।੨।

 (ਹੇ ਭਾਈ! ਜਿਹੜੀ ਜੀਵ-ਇਸਤ੍ਰੀ ਦੀ) ਜੀਵਨ-ਚਾਲ ਗੁਰੂ ਦੇ ਅਨੁਸਾਰ ਰਹਿੰਦੀ ਹੈ ਜਿਹੜੀ ਜੀਵ-ਇਸਤ੍ਰੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੀ ਹੈ, (ਉਹ ਜੀਵ-ਇਸਤ੍ਰੀਮਾਇਆ ਦੇ ਪਤੀ-ਪ੍ਰਭੂ ਦੇ ਪਿਆਰ-ਵੱਸ ਹੋ ਜਾਂਦੀ ਹੈ ਉਹ ਜੀਵ-ਇਸਤ੍ਰੀ ਪਤੀ-ਪ੍ਰਭੂ ਦੇ ਚਰਨਾਂ ਵਿੱਚ ਜੁੜੀ ਰਹਿੰਦੀ ਹੈ। ਹੇ ਭਾਈ! ਸਤ-ਸੰਗਣ ਸਹੇਲੀਆਂ ਨਾਲ ਮਿਲ ਕੇ ਜਿਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਹੁੰਦੀ ਹੈਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜਦੀ ਹੈ, ਪਰਮਾਤਮਾ ਦੇ ਪਿਆਰ ਵਿਚ ਇਕਾਗਰ-ਮਨ ਟਿਕਣ ਦੇ ਕਾਰਨ (ਉਸ ਦੇ ਅੰਦਰ ਪਰਮਾਤਮਾ ਦਾ) ਨਾਮ ਆ ਵੱਸਦਾ ਹੈ (ਉਸ ਦੇ ਅੰਦਰ ਇਹ ਸਰਧਾ ਬਣ ਜਾਂਦੀ ਹੈ ਕਿ) ਗੁਰੂ ਨੇ (ਮੈਨੂੰ) ਪ੍ਰਭੂ ਦੇ ਚਰਨਾਂ ਵਿਚ ਮਿਲਾਇਆ ਹੈ। (ਉਸ ਜੀਵ-ਇਸਤ੍ਰੀ ਨੂੰ) ਦਿਨ ਰਾਤ ਘੜੀ ਪਲ (ਕਿਸੇ ਵੇਲੇ ਭੀ ਪਰਮਾਤਮਾ ਦੀ ਯਾਦ) ਨਹੀਂ ਭੁੱਲਦੀ, (ਉਹ ਜੀਵ-ਇਸਤ੍ਰੀ) ਹਰੇਕ ਸਾਹ ਦੇ ਨਾਲ ਨਿਰੰਜਨ-ਪ੍ਰਭੂ (ਨੂੰ ਚੇਤੇ ਰੱਖਦੀ ਹੈ। ਹੇ ਨਾਨਕ! ਆਖ-ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਰੱਬੀ) ਜੋਤਿ ਜਗਾ ਕੇ ਦੀਵਾ ਜਗਾ ਕੇ (ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਹਰੇਕ) ਡਰ-ਸਹਿਮ ਨਾਸ ਕਰ ਲੈਂਦੀ ਹੈ।੩।

ਹੇ ਸਹੇਲੀਏ! ਪਰਮਾਤਮਾ ਦੀ) ਜੋਤਿ ਹਰ ਥਾਂ (ਪਸਰੀ ਹੋਈ) ਹੈ, ਉਹ ਪ੍ਰਭੂ ਸਾਰੇ ਜਗਤ ਦੀ ਸੰਭਾਲ ਕਰਦਾ ਹੈ। ਉਹ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ।

ਹੇ ਸਹੇਲੀਏ! ਉਹ ਪਰਮਾਤਮਾ ਅਦ੍ਰਿਸ਼ਟ ਹੈ, ਬੇਅੰਤ ਹੈ, ਬੇਅੰਤ ਹੈਉਹ ਸਦਾ ਕਾਇਮ ਰਹਿਣ ਵਾਲਾ ਹੈ। ਆਪਾ-ਭਾਵ ਮਾਰ ਕੇ (ਹੀ ਉਸ ਨੂੰ) ਮਿਲ ਸਕੀਦਾ ਹੈ। ਹੇ ਸਹੇਲੀਏ! ਅਪਣੇ ਅੰਦਰੋਂ) ਹਉਮੈ, ਮਾਇਆ ਜੋੜਨ ਦੀ ਖਿੱਚ ਤੇ ਲਾਲਚ ਸਾੜ ਦੇਹ (ਸਹੇਲੀਏ! ਹਉਮੈ ਮਮਤਾ ਲੋਭ ਆਦਿਕ ਦੀਮੈਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮੁਕਾਈ ਜਾ ਸਕਦੀ ਹੈ।

(ਸੋ, ਹੇ ਸਹੇਲੀਏਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ) ਰਜ਼ਾ ਵਿਚ (ਤੁਰ ਕੇ ਜੀਵਨ ਬਿਤੀਤ ਕਰ, ਤੇ ਅਰਦਾਸ ਕਰਿਆ ਕਰ-) ਹੇ ਤਾਰਨਹਾਰ ਪ੍ਰਭੂ! ਮੈਨੂੰ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਲੈ (ਇਸ ਤਰ੍ਹਾਂ, ਹੇ ਸਹੇਲੀਏ! ਗੁਰੂ ਦੇਦਰ ਤੇ ਜਾ ਕੇ (ਪਰਮਾਤਮਾ ਦਾ) ਦਰਸਨ ਕਰ ਲਏਂਗੀ।

ਹੇ ਨਾਨਕ! ਆਖ-ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਪ੍ਰਭੂ ਦਾ ਨਾਮ ਆਪਣੇ) ਹਿਰਦੇ ਵਿਚ ਵਸਾਂਦੀ ਹੈ ਉਹ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਚੱਖ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੀ ਹੈ।੪।੧।

BILAAVAL, FIRST MEHL, CHHANT, DAKHNEE:
ONE UNIVERSAL CREATOR GOD. BY THE GRACE OF THE TRUE GURU:

The young, innocent soul-bride has come to the pasture lands of the world. Laying aside her pitcher of worldly concern, she lovingly attunes herself to her Lord. She remains lovingly absorbed in the pasture of the Lord, automatically embellished with the Word of the Shabad. With her palms pressed together, she prays to the Guru, to unite her with her True Beloved Lord. Seeing His bride’s loving devotion, the Beloved Lord eradicates unfulfilled sexual desire and unresolved anger. O Nanak, the young, innocent bride is so beautiful; seeing her Husband Lord, she is comforted. || 1 || Truthfully, O young soul-bride, your youth keeps you innocent. Do not come and go anywhere; stay with your Husband Lord. I will stay with my Husband Lord; I am His hand-maiden. Devotional worship to the Lord is pleasing to me. I know the unknowable, and speak the unspoken; I sing the Glorious Praises of the Celestial Lord God. She who chants and savors the taste of the Lord’s Name is loved by the True Lord. The Guru grants her the gift of the Shabad; O Nanak, she contemplates and reflects upon it. || 2 || She who is fascinated by the Supreme Lord, sleeps with her Husband Lord. She walks in harmony with the Guru’s Will, attuned to the Lord. The soul-bride is attuned to the Truth, and sleeps with the Lord, along with her companions and sister soul-brides. Loving the One Lord, with one-pointed mind, the Naam dwells within; I am united with the True Guru. Day and night, with each and every breath, I do not forget the Immaculate Lord, for a moment, even for an instant. So light the lamp of the Shabad, O Nanak, and burn away your fear. || 3 || O soul-bride, the Lord’s Light pervades all the three worlds. He is pervading each and every heart, the Invisible and Infinite Lord. He is Invisible and Infinite, Infinite and True; subduing his self-conceit, one meets Him. So burn away your egotistical pride, attachment and greed, with the Word of the Shabad; wash away your filth. When you go to the Lord’s Door, you shall receive the Blessed Vision of His Darshan; by His Will, the Savior will carry you across and save you. Tasting the Ambrosial Nectar of the Lord’s Name, the soul-bride is satisfied; O Nanak, she enshrines Him in her heart. || 4 || 1 ||

Hukamnama Sahib March 13,2022

ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥
: ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ, ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ। ਗੋਬਿੰਦ ਦਾ ਨਾਮ ਸਿਮਰ ਕੇ (ਉਸ ਦੇ ਅੰਦਰ) ਸੁਖ ਹੀ ਸੁਖ ਬਣ ਗਿਆ।੧।ਰਹਾਉ।

ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ) । ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ। ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ। ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ।੧।

(ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ। ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ। ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ।੨।੨੬।੧੧੨।

BILAAVAL, FIFTH MEHL:

Meditating in remembrance on the Lord of the Universe, I am emancipated. Suffering is eradicated, and true peace has come, meditating on the Inner-knower, the Searcher of hearts. || 1 || Pause || All beings belong to Him — He makes them happy. He is the true power of His humble devotees. He Himself saves and protects His slaves, who believe in their Creator, the Destroyer of fear. || 1 || I have found friendship, and hatred has been eradicated; the Lord has rooted out the enemies and villains. Nanak has been blessed with celestial peace and poise and total bliss; chanting the Glorious Praises of the Lord, he lives. || 2 || 26 || 112 ||

Hukamnama Sahib March 12,2022

ਸਲੋਕ ਮਃ ੧ ॥ ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥ ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥ ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥ ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥

 (ਰੂੰ ਵੇਲਣੇ ਵਿਚ) ਵੇਲ ਕੇ ਪਿੰਞਾਈਦਾ ਹੈ, ਕੱਤ ਕੇ (ਕੱਪੜਾ) ਉਣਾਈਦਾ ਹੈ, ਇਸ ਦੇ ਟੋਟੇ ਕਰ ਕੇ (ਧੁਆਣ ਲਈ) ਖੁੰਬ ਤੇ ਚੜ੍ਹਾਈਦਾ ਹੈ। (ਇਸ ਕੱਪੜੇ ਨੂੰ) ਕੈਂਚੀ ਕਤਰਦੀ ਹੈ, ਦਰਜ਼ੀ ਇਸ ਨੂੰ ਪਾੜਦਾ ਹੈ, ਤੇ ਸੂਈ ਧਾਗਾ ਸਿਊਂਦਾ ਹੈ। (ਜਿਵੇਂ ਇਹ ਕੱਟਿਆ ਪਾੜਿਆ ਹੋਇਆ ਕੱਪੜਾ ਸੂਈ ਧਾਗੇ ਨਾਲ ਸੀਪ ਜਾਂਦਾ ਹੈ) ਤਿਵੇਂ ਹੀ, ਹੇ ਨਾਨਕ! ਮਨੁੱਖ ਦੀ ਗੁਆਚੀ ਹੋਈ ਇੱਜ਼ਤ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਫਿਰ ਬਣ ਆਉਂਦੀ ਹੈ ਤੇ ਮਨੁੱਖ ਸੁਚੱਜਾ ਜੀਵਨ ਗੁਜ਼ਾਰਨ ਲੱਗ ਪੈਂਦਾ ਹੈ।

ਕੱਪੜਾ ਪੁਰਾਣਾ ਹੋ ਕੇ ਪਾਟ ਜਾਂਦਾ ਹੈ, ਸੂਈ ਧਾਗਾ ਇਸ ਨੂੰ ਗੰਢ ਦੇਂਦਾ ਹੈ, (ਪਰ ਇਹ ਗੰਢਿਆ ਹੋਇਆ ਪੁਰਾਣਾ ਕੱਪੜਾ) ਕੋਈ ਮਹੀਨਾ ਅੱਧਾ ਮਹੀਨਾ ਤੱਗਦਾ ਨਹੀਂ, ਸਿਰਫ਼ ਘੜੀ ਦੋ ਘੜੀ (ਥੋੜਾ ਚਿਰ) ਹੀ ਹੰਢਦਾ ਹੈ; (ਪਰ) ਪ੍ਰਭੂ ਦਾ ਨਾਮ (-ਰੂਪ ਪਟੋਲਾ) ਕਦੇ ਪੁਰਾਣਾ ਨਹੀਂ ਹੁੰਦਾ, ਸੀਤਾ ਹੋਇਆ ਕਦੇ ਪਾਟਦਾ ਨਹੀਂ (ਉਸ ਪ੍ਰਭੂ ਨਾਲ ਜੁੜਿਆ ਹੋਇਆ ਮਨ ਉਸ ਤੋਂ ਟੁੱਟਦਾ ਨਹੀਂ) । ਹੇ ਨਾਨਕ! ਪ੍ਰਭੂ-ਖਸਮ ਸਦਾ ਕਾਇਮ ਰਹਿਣ ਵਾਲਾ ਹੈ, ਪਰ ਇਸ ਗੱਲ ਦੀ ਤਾਂ ਹੀ ਸਮਝ ਪੈਂਦੀ ਹੈ ਜੇ ਉਸ ਨੂੰ ਸਿਮਰੀਏ।1।

ਮਃ ੧ ॥ ਸਚ ਕੀ ਕਾਤੀ ਸਚੁ ਸਭੁ ਸਾਰੁ ॥ ਘਾੜਤ ਤਿਸ ਕੀ ਅਪਰ ਅਪਾਰ ॥ ਸਬਦੇ ਸਾਣ ਰਖਾਈ ਲਾਇ ॥ ਗੁਣ ਕੀ ਥੇਕੈ ਵਿਚਿ ਸਮਾਇ ॥ ਤਿਸ ਦਾ ਕੁਠਾ ਹੋਵੈ ਸੇਖੁ ॥ ਲੋਹੂ ਲਬੁ ਨਿਕਥਾ ਵੇਖੁ ॥ ਹੋਇ ਹਲਾਲੁ ਲਗੈ ਹਕਿ ਜਾਇ ॥ ਨਾਨਕ ਦਰਿ ਦੀਦਾਰਿ ਸਮਾਇ ॥੨॥ 

 ਜੇ ਪ੍ਰਭੂ ਦੇ ਨਾਮ ਦੀ ਛੁਰੀ ਹੋਵੇ, ਪ੍ਰਭੂ ਦਾ ਨਾਮ ਹੀ (ਉਸ ਛੁਰੀ ਦਾ) ਸਾਰਾ ਲੋਹਾ ਹੋਵੇ, ਉਸ ਛੁਰੀ ਦੀ ਘਾੜਤ ਬਹੁਤ ਸੁੰਦਰ ਹੁੰਦੀ ਹੈ; ਇਹ ਛੁਰੀ ਸਤਿਗੁਰੂ ਦੇ ਸ਼ਬਦ ਦੀ ਸਾਣ ਤੇ ਰੱਖ ਕੇ ਤੇਜ਼ ਕੀਤੀ ਜਾਂਦੀ ਹੈ, ਤੇ ਇਹ ਪ੍ਰਭੂ ਦੇ ਗੁਣਾਂ ਦੀ ਮਿਆਨ ਵਿਚ ਟਿਕੀ ਰਹਿੰਦੀ ਹੈ।

ਜੇ ਸ਼ੇਖ਼ ਇਸ ਛੁਰੀ ਦਾ ਕੁੱਠਾ ਹੋਇਆ ਹੋਵੇ (ਭਾਵ, ਜੇ 'ਸ਼ੇਖ਼' ਦਾ ਜੀਵਨ ਪ੍ਰਭੂ ਦੇ ਨਾਮ, ਸਤਿਗੁਰੂ ਦੇ ਸ਼ਬਦ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਘੜਿਆ ਹੋਇਆ ਹੋਵੇ) ਤਾਂ ਉਸ ਦੇ ਅੰਦਰੋਂ ਲੱਬ-ਰੂਪ ਲਹੂ ਜ਼ਰੂਰ ਨਿਕਲ ਜਾਂਦਾ ਹੈ, ਇਸ ਤਰ੍ਹਾਂ ਹਲਾਲ ਹੋ ਕੇ (ਕੁੱਠਾ ਜਾ ਕੇ) ਉਹ ਪ੍ਰਭੂ ਵਿਚ ਜੁੜਦਾ ਹੈ, ਤੇ, ਹੇ ਨਾਨਕ! ਪ੍ਰਭੂ ਦੇ ਦਰ ਤੇ (ਅੱਪੜ ਕੇ) ਉਸ ਦੇ ਦਰਸ਼ਨ ਵਿਚ ਲੀਨ ਹੋ ਜਾਂਦਾ ਹੈ।2।

ਮਃ ੧ ॥ ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ॥ ਗਰਬੁ ਨ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ ॥੩॥ 

ਲੱਕ ਦੁਆਲੇ ਸੋਹਣੀ ਜਿਹੀ ਕਟਾਰ ਹੋਵੇ ਤੇ ਸੋਹਣੇ ਘੋੜੇ ਦਾ ਸੁਆਰ ਹੋਵੇ, (ਫਿਰ ਭੀ) ਹੇ ਨਾਨਕ! ਮਾਣ ਨਾਹ ਕ ਰੀਏ, (ਕੀਹ ਪਤਾ ਹੈ) ਮਤਾਂ ਸਿਰ-ਭਾਰ ਡਿੱਗ ਪਏ।3।

ਪਉੜੀ ॥ ਸੋ ਸਤਸੰਗਤਿ ਸਬਦਿ ਮਿਲੈ ਜੋ ਗੁਰਮੁਖਿ ਚਲੈ ॥ ਸਚੁ ਧਿਆਇਨਿ ਸੇ ਸਚੇ ਜਿਨ ਹਰਿ ਖਰਚੁ ਧਨੁ ਪਲੈ ॥ ਭਗਤ ਸੋਹਨਿ ਗੁਣ ਗਾਵਦੇ ਗੁਰਮਤਿ ਅਚਲੈ ॥ ਰਤਨ ਬੀਚਾਰੁ ਮਨਿ ਵਸਿਆ ਗੁਰ ਕੈ ਸਬਦਿ ਭਲੈ ॥ ਆਪੇ ਮੇਲਿ ਮਿਲਾਇਦਾ ਆਪੇ ਦੇਇ ਵਡਿਆਈ ॥੧੯ll

ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਸਾਧ ਸੰਗਤਿ ਵਿਚ (ਆ ਕੇ) ਗੁਰੂ ਦੇ ਸ਼ਬਦ ਵਿਚ ਜੁੜਦਾ ਹੈ। ਜਿਨ੍ਹਾਂ ਮਨੁੱਖਾਂ ਦੇ ਪੱਲੇ ਪ੍ਰਭੂ ਦਾ ਨਾਮ-ਰੂਪ ਧਨ ਹੈ (ਜ਼ਿੰਦਗੀ ਦੇ ਸਫ਼ਰ ਲਈ) ਖ਼ਰਚ ਹੈ ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਸਿਮਰਦੇ ਹਨ ਤੇ ਉਸੇ ਦਾ ਰੂਪ ਹੋ ਜਾਂਦੇ ਹਨ। ਬੰਦਗੀ ਕਰਨ ਵਾਲੇ ਬੰਦੇ ਪ੍ਰਭੂ ਦੇ ਗੁਣ ਗਾਂਦੇ ਹਨ ਤੇ ਸੋਹਣੇ ਲੱਗਦੇ ਹਨ, ਸਤਿਗੁਰੂ ਦੀ ਮੱਤ ਲੈ ਕੇ ਉਹ ਅਡੋਲ ਹੋ ਜਾਂਦੇ ਹਨ, ਸਤਿਗੁਰੂ ਦੇ ਸੋਹਣੇ ਸ਼ਬਦ ਦੀ ਰਾਹੀਂ ਉਹਨਾਂ ਦੇ ਮਨ ਵਿਚ ਪ੍ਰਭੂ ਦੇ ਸ੍ਰੇਸ਼ਟ ਨਾਮ ਦੀ ਵਿਚਾਰ ਆ ਵੱਸਦੀ ਹੈ।

(ਭਗਤ ਜਨਾਂ ਨੂੰ) ਪ੍ਰਭੂ ਆਪ ਹੀ ਆਪਣੇ ਵਿਚ ਮਿਲਾਂਦਾ ਹੈ, ਆਪ ਹੀ ਉਹਨਾਂ ਨੂੰ ਸੋਭਾ ਦੇਂਦਾ ਹੈ। 19।

SHALOK, FIRST MEHL:

The cotton is ginned, woven and spun; the cloth is laid out, washed and bleached white. The tailor cuts it with his scissors, and sews it with his thread. Thus, the torn and tattered honor is sewn up again, through the Lord’s Praise, O Nanak, and one lives the true life. Becoming worn, the cloth is torn; with needle and thread it is sewn up again. It will not last for a month, or even a week. It barely lasts for an hour, or even a moment. But the Truth does not grow old; and when it is stitched, it is never torn again. O Nanak, the Lord and Master is the Truest of the True. While we meditate on Him, we see Him. || 1 || FIRST MEHL: The knife is Truth, and its steel is totally True. Its workmanship is incomparably beautiful. It is sharpened on the grindstone of the Shabad. It is placed in the scabbard of virtue. If the Shaykh is killed with that, then the blood of greed will spill out. One who is slaughtered in this ritualistic way, will be attached to the Lord. O Nanak, at the Lord’s door, he is absorbed into His Blessed Vision. || 2 || FIRST MEHL: A beautiful dagger hangs by your waist, and you ride such a beautiful horse. But don’t be too proud; O Nanak, you may fall head first to the ground. || 3 || PAUREE: They alone walk as Gurmukh, who receive the Shabad in the Sat Sangat, the True Congregation. Meditating on the True Lord, they become truthful; they carry in their robes the supplies of the Lord’s wealth. The devotees look beautiful, singing the Praises of the Lord; following the Guru’s Teachings, they become stable and unchanging. They enshrine the jewel of contemplation within their minds, and the most sublime Word of the Guru’s Shabad. He Himself unites in His Union; He Himself grants glorious greatness. || 19 ||

Hukamnama Sahib March 11,2022

ਗੋਂਡ ਮਹਲਾ ੫ ॥ ਜਾ ਕਉ ਰਾਖੈ ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥ ਰਾਮ ਕਵਚੁ ਦਾਸ ਕਾ ਸੰਨਾਹੁ ॥ ਦੂਤ ਦੁਸਟ ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ ਸੋ ਜਾਇ ॥ ਗਰੀਬ ਦਾਸ ਕੀ ਪ੍ਰਭੁ ਸਰਣਾਇ ॥੨॥ ਜੋ ਜੋ ਸਰਣਿ ਪਇਆ ਹਰਿ ਰਾਇ ॥ ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥ ਜੇ ਕੋ ਬਹੁਤੁ ਕਰੇ ਅਹੰਕਾਰੁ ॥ ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥ ਹੈ ਭੀ ਸਾਚਾ ਹੋਵਣਹਾਰੁ ॥ ਸਦਾ ਸਦਾ ਜਾਈ ਬਲਿਹਾਰ ॥ ਅਪਣੇ ਦਾਸ ਰਖੇ ਕਿਰਪਾ ਧਾਰਿ ॥ ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦॥ 

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਰੱਖਣ-ਜੋਗ ਪ੍ਰਭੂ (ਕਾਮਾਦਿਕ ਵਿਕਾਰਾਂ ਤੋਂ) ਬਚਾਣਾ ਚਾਹੁੰਦਾ ਹੈ, ਪ੍ਰਭੂ ਉਸ ਮਨੁੱਖ ਦਾ ਪੱਖ ਕਰਦਾ ਹੈ (ਉਸ ਦੀ ਮਦਦ ਕਰਦਾ ਹੈ੧।ਰਹਾਉ।

ਹੇ ਭਾਈ! ਜਿਵੇਂ ਜੀਵ ਨੂੰ) ਮਾਂ ਦੇ ਪੇਟ ਵਿਚ ਅੱਗ ਦੁੱਖ ਨਹੀਂ ਦੇਂਦੀ, (ਤਿਵੇਂ ਪ੍ਰਭੂ ਜਿਸ ਮਨੁੱਖ ਦਾ ਪੱਖ ਕਰਦਾ ਹੈ, ਉਸ ਨੂੰ) ਕਾਮ, ਕ੍ਰੋਧ, ਲੋਭ, ਮੋਹ (ਕੋਈ ਭੀ) ਆਪਣੇ ਦਬਾਉ ਵਿਚ ਨਹੀਂ ਲਿਆ ਸਕਦਾ। ਉਹ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦਾ ਹੈ, (ਪਰ ਉਸ) ਦੀ ਨਿੰਦਾ ਕਰਨ ਵਾਲੇ ਮਨੁੱਖ ਦੇ ਸਿਰ ਉਤੇ ਸੁਆਹ ਪੈਂਦੀ ਹੈ (ਨਿੰਦਕ ਬਦਨਾਮੀ ਹੀ ਖੱਟਦਾ ਹੈ੧।

ਹੇ ਭਾਈ! ਪਰਮਾਤਮਾ (ਦਾ ਨਾਮ) ਸੇਵਕ ਵਾਸਤੇ (ਸ਼ਸਤ੍ਰਾਂ ਦੀ ਮਾਰ ਤੋਂ ਬਚਾਣ ਵਾਲਾ) ਤੰਤ੍ਰ ਹੈਸੰਜੋਅ ਹੈ (ਜਿਸ ਮਨੁੱਖ ਦੇ ਪਾਸ ਰਾਮ-ਨਾਮ ਦਾ ਕਵਚ ਹੈ ਸੰਜੋਅ ਹੈ) ਉਸ ਨੂੰ (ਕਾਮਾਦਿਕ) ਚੰਦਰੇ ਵੈਰੀ ਪੋਹ ਨਹੀਂ ਸਕਦੇ। (ਪਰ) ਜੇਹੜਾ ਜੇਹੜਾ ਮਨੁੱਖ (ਆਪਣੀ ਤਾਕਤ ਦਾ) ਮਾਣ ਕਰਦਾ ਹੈਉਹ (ਆਤਮਕ ਜੀਵਨ ਵਲੋਂ) ਤਬਾਹ ਹੋ ਜਾਂਦਾ ਹੈ। ਗ਼ਰੀਬ ਦਾ ਆਸਰਾ ਸੇਵਕ ਦਾ ਆਸਰਾ ਪ੍ਰਭੂ ਆਪ ਹੈ।੨।

ਹੇ ਭਾਈ! ਜੇਹੜਾ ਜੇਹੜਾ ਮਨੁੱਖ ਪ੍ਰਭੂ ਪਾਤਿਸ਼ਾਹ ਦੀ ਸਰਨੀ ਪੈ ਜਾਂਦਾ ਹੈ, ਉਸ ਸੇਵਕ ਨੂੰ ਪ੍ਰਭੂ ਆਪਣੇ ਗਲ ਨਾਲ ਲਾ ਕੇ (ਦੁਸਟ ਦੂਤਾਂ ਤੋਂ) ਬਚਾ ਲੈਂਦਾ ਹੈ। ਪਰ ਜੇਹੜਾ ਮਨੁੱਖ (ਆਪਣੀ ਹੀ ਤਾਕਤ ਉਤੇ) ਬੜਾ ਮਾਣ ਕਰਦਾ ਹੈ, ਉਹ ਮਨੁੱਖਾਂ (ਇਹਨਾਂ ਦੂਤਾਂ ਦੇ ਟਾਕਰੇ ਤੇ) ਇਕ ਖਿਨ ਵਿਚ ਹੀ ਮਿੱਟੀ ਵਿਚ ਮਿਲ ਜਾਂਦਾ ਹੈ।੩।

ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੁਣ ਭੀ ਮੌਜੂਦ ਹੈ, ਸਦਾ ਲਈ ਮੌਜੂਦ ਰਹੇਗਾ। ਮੈਂ ਸਦਾ ਉਸੇ ਉਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਨਾਨਕ ਦੇ ਪ੍ਰਭੂ ਜੀ ਆਪਣੇ ਦਾਸਾਂ ਦੀ ਜਿੰਦ ਦਾ ਆਸਰਾ ਹਨ। ਪ੍ਰਭੂ ਆਪਣੇ ਦਾਸ ਨੂੰ ਕਿਰਪਾ ਕਰ ਕੇ (ਵਿਕਾਰਾਂ ਤੋਂ ਸਦਾ) ਬਚਾਂਦਾ ਹੈ।੪।੧੮।੨੦।

O brother! The human being whom the maintainable Lord wants to save (from sexual disorders), the Lord favors that human being (helps him).

O brother! As fire does not afflict the creature (in the womb of the mother), (so the man whom the Lord favors) cannot be brought under (his) lust, anger, greed, attachment. He stays in the Sangat of Guru and chants God's name, (but ashes fall on the head of the person who slanders him).
O brother! God (Naam) is the Tantra for the Sevak (protector from the scourge of weapons), Sanjoa is (the man who has the armor of Ram Naam is Sanjoa) he (Kamadik) Chandra enemies cannot touch him. (But) every human being who is proud (of his strength) is destroyed (by the spiritual life). The support of the poor, the support of the servant is the Lord Himself.
O brother! Every human being who falls under the protection of the Lord King, the Lord saves (from the evil angels) the servant by embracing him. But the human being who is very proud (of his own strength), the human beings (against the resistance of these angels) are reduced to dust in a single moment.
O brother! The ever abiding Lord is still present, will be present forever. I am always sacrificing to Him. O brother! Nanak's Lord is the support of the life of His servants. The Lord graciously saves His servant (from vices).

Audio Gurbani at Spotify