Sant Baba Inderjeet Singh jee Rakba Wale

Hukamnama Sahib April 07,2022

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ 

ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧।

ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ੨।

ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ੩।

ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।

SORAT’H, FIFTH MEHL:

The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 ||

April 06,2022 Hukamnama Sahib

ਰਾਮਕਲੀ ਮਹਲਾ ੧ ॥ ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥ ਗੁਰ ਤਾਰਿ ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥ ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥ ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥੨॥ ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥ ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥੩॥੬॥

ਅਰਥ: (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚੋਂ) ਤਾਰਨ ਵਾਲੇ ਹੇ ਗੁਰੂਮੈਨੂੰ (ਇਹਨਾਂ ਲਹਿਰਾਂ ਵਿਚੋਂ) ਪਾਰ ਲੰਘਾ ਲੈ। ਸਦਾ ਕਾਇਮ ਰਹਿਣ ਵਾਲੇ ਅਤੇ ਸਰਬ-ਵਿਆਪਕ ਪਰਮਾਤਮਾ ਦੀ ਭਗਤੀ (ਦੀ ਦਾਤਿ) ਮੈਨੂੰ ਦੇਹ। ਮੈਂ ਤੈਥੋਂ ਸਦਕੇ ਜਾਂਦਾ ਹਾਂ।੧।ਰਹਾਉ।

(ਹੇ ਗੁਰੂ!) ਮੇਰੀ ਜ਼ਿੰਦਗੀ ਦੀ ਬੇੜੀ ਪਾਪਾਂ ਨਾਲ ਭਰੀ ਹੋਈ ਹੈ, ਮਾਇਆ ਦਾ ਝੱਖੜ ਝੁੱਲ ਰਿਹਾ ਹੈ, ਮੈਨੂੰ ਡਰ ਲੱਗ ਰਿਹਾ ਹੈ ਕਿ ਕਿਤੇ (ਮੇਰੀ ਬੇੜੀ) ਡੁੱਬ ਨ ਜਾਏ। (ਚੰਗਾ ਹਾਂ ਮੰਦਾ ਹਾਂ) ਪਰਮਾਤਮਾ ਨੂੰ ਮਿਲਣ ਵਾਸਤੇ (ਪ੍ਰਭੂ ਦੇ ਚਰਨਾਂ ਵਿਚ ਜੁੜਨ ਵਾਸਤੇ) ਮੈਂ ਝਾਕਾ ਲਾਹ ਕੇ ਤੇਰੇ ਦਰ ਤੇ ਆ ਗਿਆ ਹਾਂ। ਹੇ ਗੁਰੂ! ਮੈਨੂੰ ਜ਼ਰੂਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ।੧।

ਜਿਨ੍ਹਾਂ ਨੂੰ ਗੁਰੂ ਦਾ ਉਪਦੇਸ਼ ਮਿਲ ਜਾਂਦਾ ਹੈ ਉਹ ਮਾਲਿਕ-ਪ੍ਰਭੂ ਦੇ ਚਰਨ ਛੁਹ ਕੇ (ਜ਼ਿੰਦਗੀ ਦੀ ਬਾਜ਼ੀ ਵਿਚ) ਕਾਮਯਾਬ ਹੋ ਜਾਂਦੇ ਹਨ, ਉਹ ਇੱਕ ਪਰਮਾਤਮਾ ਨੂੰ ਆਪਣੇ ਚਿੱਤ ਵਿਚ ਵਸਾਂਦੇ ਹਨ, ਉਹੀ ਹਨ ਅਸਲ ਸਿੱਧ ਸਾਧਿਕ ਜੋਗੀ ਤੇ ਜੰਗਮ।੨।

ਹੇ ਪ੍ਰਭੂ! ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦਾ ਲੇਖਾ ਨਿਬੇੜਨ ਵਾਸਤੇ) ਮੈਂ ਕਿਸੇ ਜਪ ਤਪ ਸੰਜਮ ਆਦਿਕ ਧਾਰਮਿਕ ਕਰਮ ਨੂੰ ਕਾਫ਼ੀ ਨਹੀਂ ਸਮਝਦਾ। ਮੈਂ ਤੇਰਾ ਨਾਮ ਹੀ ਸਿਮਰਦਾ ਹਾਂ।

ਹੇ ਨਾਨਕ! ਜਿਸ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ (ਕਿਉਂਕਿ) ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ ਉਸ ਦੇ ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦਾ ਲੇਖਾ ਨਿੱਬੜ ਜਾਂਦਾ ਹੈ।੩।੬।

RAAMKALEE, FIRST MEHL:

My boat is wobbly and unsteady; it is filled with sins. The wind is rising — what if it tips over? As sunmukh, I have turned to the Guru; O my Perfect Master; please be sure to bless me with Your glorious greatness. || 1 || O Guru, my Saving Grace, please carry me across the world-ocean. Bless me with devotion to the perfect, imperishable Lord God; I am a sacrifice to You. || 1 || Pause || He alone is a Siddha, a seeker, a Yogi, a wandering pilgrim, who meditates on the One Perfect Lord. Touching the feet of the Lord Master, they are emancipated; they come to receive the Word of the Teachings. || 2 || I know nothing of charity, meditation, self-discipline or religious rituals; I only chant Your Name, God. Nanak has met the Guru, the Transcendent Lord God; through the True Word of His Shabad, he is set free. || 3 || 6 ||

Hukamnama Sahib April 05,2022

 

ਬਿਲਾਵਲੁ ਮਹਲਾ ੫ ॥ ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥ ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥ ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥ ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥ 

ਅਰਥ: ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਹੁੰਦਾ ਹੈ, (ਮਨ ਨੂੰ) ਸ਼ਾਂਤੀ ਮਿਲਦੀ ਹੈ। (ਹੇ ਭਾਈ! ਮਨੁੱਖ ਦੇ ਜੀਵਨ ਵਿਚਉਹੀ ਘੜੀ ਭਾਗਾਂ ਵਾਲੀ ਹੁੰਦੀ ਹੈ; (ਜਦੋਂ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮਾਤਮਾ ਦਾ ਨਾਮ ਸਿਮਰਦਾ ਹੈ।੧।ਰਹਾਉ।

(ਹੇ ਭਾਈ! ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ) ਪ੍ਰਭੂ ਦਾ ਨਾਮ ਸਦਾ ਸਿਮਰਦਾ ਹੈ, (ਉਸ ਦੇ ਮਨ ਵਿਚੋਂ ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ, ਭਟਕਣਾ ਮਿਟ ਜਾਂਦੀ ਹੈ, ਉਸ ਦਾ ਸਰੀਰ ਸੋਹਣਾ ਹੋ ਜਾਂਦਾ ਹੈ (ਉਸ ਦੇ ਗਿਆਨ-ਇੰਦ੍ਰੇ ਸੁਚੱਜੇ ਹੋ ਜਾਂਦੇ ਹਨ) , ਉਸ ਦਾ ਹਿਰਦਾ-ਥਾਂ ਜੀਵਨ-ਮਨੋਰਥ ਪੂਰਾ ਕਰਨ ਵਾਲਾ ਬਣ ਜਾਂਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।੨।

ਹੇ ਭਾਈ! ਜੇਹੜੇ ਮਨੁੱਖਾਂ ਨੂੰ ਪਹਿਲਾਂ ਕੋਈ ਭੀ ਜਾਣਦਾ-ਸਿੰਞਾਣਦਾ ਨਹੀਂ ਸੀ (ਸਾਧ ਸੰਗਤਿ ਵਿਚ ਟਿਕ ਕੇ ਸਿਮਰਨ ਦੀ ਬਰਕਤਿ ਨਾਲ) ਉਹ ਜਗਤ ਵਿਚ ਨਾਮਣੇ ਵਾਲੇ ਹੋ ਜਾਂਦੇ ਹਨ। ਹੇ ਨਾਨਕ! ਸਾਧ ਸੰਗਤਿ ਦਾ ਆਸਰਾ ਲੈ ਕੇ) ਉਸ ਪਰਮਾਤਮਾ ਦੀ ਸਦਾ ਸਰਨ ਪਏ ਰਹਿਣਾ ਚਾਹੀਦਾ ਹੈ ਜੇਹੜਾ ਹਰੇਕ ਜੀਵ ਦੇ ਹਿਰਦੇ ਦੀ ਹਰੇਕ ਗੱਲ ਜਾਣਨ ਵਾਲਾ ਹੈ।੨।੧੨।੭੬।

BILAAVAL, FIFTH MEHL:

The earth is beautified, all places are fruitful, and my affairs are perfectly resolved. Fear runs away, and doubt is dispelled, dwelling constantly upon the Lord. || 1 || Dwelling with the humble Holy people, one finds peace, poise and tranquility, Blessed and auspicious is that time, when one meditates in remembrance on the Lord’s Name. || 1 || Pause || They have become famous throughout the world; before this, no one even knew their names. Nanak has come to the Sanctuary of the One who knows each and every heart. || 2 || 12 || 76 ||

Hukamnama Sahib April 04,20922

RAAG DHANAASAREE, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ 



ਅਰਥ:
 ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।

ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।

ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।

(ਹੇ ਸੱਜਣ!) ਤੂੰ ਸੂਰਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?੩।

(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫।

ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।


RAAG DHANAASAREE, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:

Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||

ਪਿੰਡ ਝਾਂਮਪੁਰ ਵਿਖੇ ਦੀਪ ਸਿੱਧੂ ਦੀ ਯਾਦ ਵਿੱਚ ਧਾਰਮਿਕ ਸਮਾਗਮ ਹੋਇਆ

 


ਪਿੰਡ ਝਾਂਮਪੁਰ ਵਿਖੇ ਦੀਪ ਸਿੱਧੂ ਦੀ ਯਾਦ ਵਿੱਚ ਧਾਰਮਿਕ ਸਮਾਗਮ ਹੋਇਆ

ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਸੰਦੀਪ ਸਿੰਘ ਉਰਫ ਦੀਪ ਸਿੱਧੂ ਦੀ ਸੋਚ ਨੂੰ ਮੁੱਖ ਰੱਖਦੇ ਹੋਏ ਪਿੰਡ ਝਾਂਮਪੁਰ ਦੇ ਨੌਜਵਾਨਾ ਅਤੇ ਸੰਮੂਹ ਸੰਗਤ ਵੱਲੋਂ ਮਿਤੀ 2 ਅਪ੍ਰੈਲ 2022  ਸ਼ਾਮ ਨੂੰ 6 ਵਜੇ ਤੋਂ 10 ਰਾਤ ਤੱਕ ਦਿਨ ਸ਼ਨਿੱਚਰਵਾਰ ਵਾਲੇ ਦਿਨ ਪਿੰਡ ਝਾਂਮਪੁਰ ਵਿਖੇ ਪਹਿਲਾ ਸਮਾਗਮ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਰਵਾਇਆ ਗਿਆ ਇਸ ਸਮਾਗਮ ਵਿੱਚ ਸੰਗਤਾਂ ਨੂੰ  ਸੰਬੋਧਨ ਹੁੰਦਿਆ ਕਿਹਾ ਕਿ ਦੀਪ ਸਿੱਧੂ ਦੀ ਸੋਚ ਤੇ ਪਹਿਰਾ ਤਾਂ ਹੀ ਦੇ ਸਕਦੇ ਹਾਂ ਜਦੋਂ ਅਸੀਂ ਆਪਣੀ ਹੋਂਦ ਦੀ ਲੜਾਈ ਨੂੰ ਸਮਝਾਂਗੇ, ਜੇਕਰ ਅਸੀਂ ਸਿਰਫ ਨਾਅਰੇ ਮਾਅਰਕੇ ਹੀ ਦੀਪ ਸਿੱਧੂ ਦੀ ਸੋਚ ਨੂੰ ਕਾਇਮ ਕਰਨ ਦਾ ਭਰਮ ਪਾਲਦੇ ਰਹੇ ਤਾਂ ਇਸੇ ਤਰ੍ਹਾਂ ਪੰਜਾਬ ਸਦਾ ਲੁਟਿਆ ਜਾਂਦਾ ਰਹੇਗਾ। ਉਹਨਾਂ ਵਿਸ਼ੇਸ਼ ਤੌਰ ਤੇ ਭਗਵੰਤ ਮਾਨ ਮੁੱਖ ਮੰਤਰੀ ਵੱਲੋਂ ਕੋਈ ਤਕੜਾ ਰੋਸ ਨਾ ਜ਼ਾਹਿਰ ਕਰਨ ਤੇ ਕਿਹਾ ਕਿ ਉਹਨਾਂ ਨੇ ਪੰਜ ਰਾਜ ਸਭਾ ਮੈਂਬਰ ਜੋ ਦਿੱਲੀ ਲਈ ਭੇਜੇ ਹਨ ਉਹ ਪੰਜਾਬ ਤੋਂ ਹੀ ਕਿਉਂ ਨਹੀਂ ਲਏ ਜਾਣ ਦੀ ਵਕਾਲਤ ਕੀਤੀ। ਸ. ਈਮਾਨ ਸਿੰਘ ਮਾਨ ਨੇ ਦੱਸਿਆ ਕਿ ਸ. ਸਿਮਰਨਜੀਤ ਸਿੰਘ ਮਾਨ ਨੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਨੀ ਸੀ ਪਰੰਤੂ ਉਹਨਾਂ ਦੇ ਭਣੋਈਆ ਸਾਹਿਬ ਸ. ਹਰਜਿੰਦਰ ਸਿੰਘ ਟੈਡੀ ਰੱਬ ਨੂੰ ਪਿਆਰੇ ਹੋ ਗਏ ਹਨ ਤੇ  ਜਿਸ ਕਰਕੇ ਉਹ ਉਹਨਾ ਗ੍ਰਹਿ ਵਿਖੇ ਸਾਰੇ ਰਿਸ਼ਤੇਦਾਰਾਂ ਨੂੰ ਮਿਲ ਰਹੇ ਹਨ । ਇਥੇ ਦੱਸਣਾ ਵਾਜਿਬ ਸਮਝਦੇ ਹੋਇੇਆ ਸ. ਈਮਾਨ ਸਿੰਘ ਮਾਨ ਨੇ ਆਪਣੇ   ਫੁਫੜ ਜੀ ਦੀ ਸ. ਮਾਨ ਨੂੰ ਭਾਗਲਪੁਰ ਜੇਲ੍ਹ ਵਿਚ ਜਾ ਕੇ ਸਾਰੀ ਪੈਰਵਾਈ ਕਰਨ ਅਤੇ ਉਹਨਾਂ ਦੀ ਗੈਰਹਾਜਰੀ ਵਿਚ ਸਾਡੀ ਭਾਵ ਸ. ਈਮਾਨ ਸਿੰਘ ਮਾਨ ਅਤੇ ਪ੍ਰੀਵਾਰ ਦੀ ਦੇਖਭਾਲ ਕੀਤੀ ਸੀ ਜਿਸ ਲਈ ਅੱਜ ਸ. ਮਾਨ ਦਾ ਫਰਜ ਹੈ ਆਪਣੇ ਭਣੋਈਏ ਦੇ ਅਕਾਲ ਚਲਾਣੇ ਤੋਂ ਬਾਅਦ ਪ੍ਰੀਵਾਰ ਦੀ ਦੇਖਭਾਲ ਕਰੇ । ਇਸ ਵਕਤ  ਜਗਤ ਪ੍ਰਸਿੱਧ  ਢਾਡੀ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ, ਭਾਈ ਭਗਵੰਤ ਸਿੰਘ ਢੀਂਡਸਾ, ਸ਼ੇਰ ਏ ਪੰਜਾਬ ਕਵੀਸ਼ਰੀ ਜਥਾ ਪਿੰਡ ਝਾਂਮਪੁਰ, ਗੁਰਦੁਆਰਾ ਸਾਹਿਬ ਝਾਂਮਪੁਰ ਦੇ ਹੈਡ ਗ੍ਰੰਥੀ ਸਾਹਿਬ ਭਾਈ ਨਰਿੰਦਰਪਾਲ ਸਿੰਘ ਹੀਰਾ ਗੁਰੁ ਸਾਹਿਬ ਜੀ ਦੀ ਸੇਵਾ ਨਿਭਾਈ। ਸਾਰੇ ਢਾਡੀ ਜਥਿਆਂ ਅਤੇ ਕਵੀਸ਼ਰੀਆਂ ਵੱਲੌ ਸ਼ਹੀਦ ਦੀਪ ਸਿੱਧੂ ਦੀਆਂ ਵਾਰਾਂ ਅਤੇ ਕਵਿਤਾਵਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਸ. ਜਸਪ੍ਰੀਤ ਸਿੰਘ ਜਿਲ੍ਹਾ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਅਤੇ ਹੋਰ ਨੌਜਵਾਨਾਂ ਨੇ ਇਸ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਪੂਰੀ ਸਰਗਰਮੀ ਨਾਲ ਸੇਵਾ ਨਿਭਾਈ। 

ਇਸ ਵੇਲੇ ਸਟੇਜ ਤੇ ਬੋਲਣ ਵਾਲੇ ਬੁਲਾਰਿਆਂ ਸ. ਈਮਾਨ ਸਿੰਘ ਮਾਨ ਤੋਂ ਇਲਾਵਾ, ਸ. ਬਲਵੰਤ ਸਿੰਘ ਨਜ਼ਦੀਕੀ ਸ਼ਹੀਦ ਸੰਦੀਪ ਸਿੰਘ ਸਿੱਧੂ (ਦੀਪ ਸਿੱਧੂ), ਨੇ ਦੀਪ ਸਿੱਧੂ ਦੀ ਹੋਂਦ ਦੀ ਲੜਾਈ ਲਈ ਨੌਜਵਾਨਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ, ਗੁਰਜੀਤ ਸਿੰਘ ਝਾਂਮਪੁਰ ਨੇ ਅੱਗੋਂ ਵੀ ਅਜਿਹੇ ਪ੍ਰੋਗਾਮ ਕਰਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਬੁਲਾਰਿਆਂ ਤੋਂ ਇਲਾਵਾ ਸ. ਹਰਮਨਪ੍ਰੀਤ ਸਿੰਘ ਚਾਵਲਾ, ਸੀ.ਮੀ. ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ, ਸੁਖਦੇਵ ਸਿੰਘ ਸਾਬਕਾ ਠਾਣੇਦਾਰ, ਕੁਲਵੰਤ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਸਿੱਧੂ ਭਾਈਕੇ, ਮੇਜਰ ਸਿੰਘ, ਸੁਖਵਿੰਦਰ ਸਿੰਘ ਲਾਡੀ, ਗੁਰਵਿੰਦਰ ਸਿੰਘ, ਧਰਮ ਵੀਰ ਸਿੰਘ, ਮਨਦੀਪ ਸਿੰਘ ਟੈਂਟ ਹਾਊਸ, ਕੋਮਲਪ੍ਰੀਤ ਸਿੰਘ, ਰਿੱਕੀ ਚੌਹਾਨ, ਗੁਰਜੰਟ ਸਿੰਘ ਫੌਜੀ, ਅਮ੍ਰਿਤ ਸਿੰਘ ਸੁrਖਜਿੰਦਰ ਸਿੰਘ, ਗੁਰਜੀਤ ਕੌਰ ਕਿਸਾਨ ਮਜ਼ਦੂਰ ਏਕਤਾ ਜਥੇਬੰਦੀ ਦੀ ਪ੍ਰਧਾਂਨ ਅਤੇ ਉਹਨਾਂ ਦੀ ਬੇਟੀ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

ਜੋੜੇ ਘਰ ਦੀ ਸੇਵਾ ਭਗੜਾਣਾ ਦੇ ਨੌਜਵਾਨਾ ਵਲੋਂ ਨਿਭਾਈ ਗਈ, ਬਰਾਸ ਨੌਜਵਾਨਾਂ ਵੱਲੋਂ ਲੰਗਰ ਵਰਤਾਉਣ ਦੀ ਸੇਵਾ ਨਿਭਾਈ ਗਈ।

ਇਸ ਸਮਾਗਮ ਦੀ ਸਮਾਪਤੀ ਸ਼ਾਮੀ ਰਹਿਰਾਸ ਸਾਹਿਬ ਤੋਂ ਲੈ ਕੇ ਸ੍ਰੀ ਅਨੰਦ ਸਾਹਿਬ ਦੇ ਪਾਠ ਨਾਲ ਕਰੀਬ ਸਵਾ ਗਿਆਰਾਂ ਵਜੇ ਰਾਤ ਨੂੰ ਹੋਈ। ਸੰਮੂਹ ਸੰਗਤਾਂ ਦਾ ਇਕਾਗਰਤਾ ਦੀ ਧੰਨਵਾਦ ਕੀਤਾ ਗਿਆ ।

ਇਹੋ ਜਿਹੇ ਸਮਾਗਮਾਂ ਤੋਂ ਸੇਧ ਲੈ ਕੇ ਨੌਜਵਾਨ ਆਉਣ ਵਾਲੇ ਸਮੇਂ ਵਿੱਚ  ਕੌਮ ਦੀ ਆਵਾਜ ਨੂੰ ਬਲੁੰਦ ਕਰਨ ਲਈ ਆਪ ਮੁਹਾਰੇ ਅੱਗੇ ਆਉਣਗੇ ਤਾਂ ਕਿ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਨੱਥ  ਪੈ ਸਕੇ।  

ਅਵਤਾਰ ਸਿੰਘ, ਅਕਵਾਲ ਸਿੰਘ ਪੂਨੀਆਂ ਨੇ ਜਸਤਿੰਦਰ ਸਿੰਘ ਲਾਲੀ ਬਹੁਤ ਵਧੀਆ ਤਰੀਕੇ ਨਾਲ ਸੇਵਾਵਾਂ ਨਿਭਾਈਆਂ

ਜਾਰੀ ਕਰਤਾ:

ਗੁਰਜੀਤ ਸਿੰਘ ਝਾਂਮਪੁਰ, ਮੈਂਬਰ ਅਗਜ਼ੈਕਟਿਵ ਕਮੇਟੀ, ਯੂ.ਐੱਸ.ਏ. ਯੁਨਿਟ






Audio Gurbani at Spotify