Sant Baba Inderjeet Singh jee Rakba Wale

Hukamnama Sahib April 22,2022 @GS JHAMPUR

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ 

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

DHANAASAREE, FIFTH MEHL:

You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||

Hukamnama Sahib April 21,2022@GS JHAMPUR

ਭਾਈ ਮਾਨ ਸਿੰਘ ਜੀ ਨੇ ਕੀਤੀ ਕਥਾ ਭਗੜਾਣਾ ਗੁਰਦੁਆਰਾ ਸਾਹਿਬ ਪਾਤਸ਼ਾਹੀ 9ਵੀ

Hukamnama Sahib April 21,2022

ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ 

ਅਰਥ: ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ) ?

ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥

ਅਰਥ: ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ।੧।

ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ 

ਅਰਥ: ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤ੍ਰਿਸ਼ਨਾ ਵਿਚ ਸੁੱਤਾ ਹੋਇਆ ਹੈਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ।

ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥ 

ਅਰਥ: ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ।੨।

ਪਉੜੀ ॥ ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ 

ਅਰਥ: ਹਰੀ ਦਾ ਨਾਮ ਸਾਡਾ ਛੱਤੀ (੩੬) ਤਰ੍ਹਾਂ ਦਾ (ਭਾਵਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤ੍ਰਿਪਤ ਹੋ ਗਏ ਹਾਂ) ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ।

ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ 

ਅਰਥ: ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ।

ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥ 

ਅਰਥ: ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ।੧੨।

SHALOK, THIRD MEHL:

One who does not serve the Guru as Gurmukh, who does not love the Lord’s Name, and who does not savor the taste of the Shabad, shall die, and be reborn, over and over again. The blind, self-willed manmukh does not think of the Lord; why did he even come into the world? O Nanak, that Gurmukh, upon whom the Lord casts His Glance of Grace, crosses over the world-ocean. || 1 || THIRD MEHL: Only the Guru is awake; the rest of the world is asleep in emotional attachment and desire. Those who serve the True Guru and remain wakeful, are imbued with the True Name, the treasure of virtue. The blind, self-willed manmukhs do not think of the Lord; they are ruined through birth and death. O Nanak, the Gurmukhs meditate on the Naam, the Name of the Lord; this is their destiny, pre-ordained by the Primal Lord God. || 2 || PAUREE: The Lord’s Name is my food; eating the thirty-six varieties of it, I am satisfied and satiated. The Lord’s Name is my clothing; wearing it, I shall never be naked again, and my desire to wear other clothing is gone. The Lord’s Name is my business, the Lord’s Name is my commerce; the True Guru has blessed me with its use. I record the account of the Lord’s Name, and I shall not be subject to death again. Only a few, as Gurmukh, meditate on the Lord’s Name; they are blessed by the Lord, and receive their pre-ordained destiny. || 17 ||

Hukamnama Sahib April 20,2022 @GS Jhampur

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।

ਹੇ ਹਰੀ! ਹੇ ਸੁਆਮੀਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।

ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।

ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।

ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

Audio Gurbani at Spotify