ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭। SHALOK: |
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 || |
NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Sant Baba Inderjeet Singh jee Rakba Wale
Hukamnama Sahib May 02,2022 ,@GS JHAMPUR
Hukamnama Sahib May 01,2022 @GS JHAMPUR
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।
ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।
ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।
ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।
DHANAASAREE, FOURTH MEHL: |
Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 || |
Hukamnama Sahib April 30,2022 @GS JHAMPUR
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
TILANG, SECOND HOUSE, FIFTH MEHL: |
There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 || |
Hukamnama Sahib April 29,2022@GS JHAMPUR
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ। (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।l DHANAASAREE, FIRST MEHL, FIRST HOUSE, CHAU-PADAS: |
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: |
My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 || |
April 28,2022 Hukamnama Sahib @ GS JHAMPUR