ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩। SOOHEE, FIRST MEHL, SIXTH HOUSE: |
ONE UNIVERSAL CREATOR GOD. BY THE GRACE OF THE TRUE GURU: |
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 || |
NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Sant Baba Inderjeet Singh jee Rakba Wale
ਹੁਕਮਨਾਮਾ ਸਾਹਿਬ ਮਈ 16,2022 @GS JHAMPUR
Hukamnama Sahib May 15,2022@GS JHAMPUR
ਰਾਗੁ ਸੂਹੀ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥ ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥ ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥ ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥ ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥ ਅਰਥ: ਹੇ ਸੱਜਣ-ਪ੍ਰਭੂ! ਆ, ਮੈਂ ਤੇਰਾ ਦਰਸਨ ਕਰ ਸਕਾਂ। (ਹੇ ਸੱਜਣ!) ਮੈਂ ਆਪਣੇ ਹਿਰਦੇ ਵਿਚ ਪੂਰੀ ਸਾਵਧਾਨਤਾ ਨਾਲ ਤੇਰੀ ਉਡੀਕ ਕਰ ਰਹੀ ਹਾਂ, ਮੇਰੇ ਮਨ ਵਿਚ ਬੜਾ ਹੀ ਚਾਉ ਹੈ (ਕਿ ਮੈਨੂੰ ਤੇਰਾ ਦਰਸਨ ਹੋਵੇ) । ਹੇ ਮੇਰੇ ਪ੍ਰਭੂ! ਮੇਰੀ ਬੇਨਤੀ) ਸੁਣ, ਮੇਰੇ ਮਨ ਵਿਚ (ਤੇਰੇ ਦਰਸਨ ਲਈ) ਬੜਾ ਹੀ ਚਾਉ ਹੈ, ਮੈਨੂੰ ਆਸਰਾ ਭੀ ਤੇਰਾ ਹੀ ਹੈ। (ਹੇ ਪ੍ਰਭੂ!) ਜਿਸ ਜੀਵ-ਇਸਤ੍ਰੀ ਨੇ ਤੇਰਾ ਦਰਸਨ ਕਰ ਲਿਆ, ਉਹ ਪਵਿੱਤ੍ਰ-ਆਤਮਾ ਹੋ ਗਈ, ਉਸ ਦਾ ਜਨਮ ਮਰਨ ਦਾ ਦੁੱਖ ਦੂਰ ਹੋ ਗਿਆ। ਉਸ ਨੇ ਸਾਰੇ ਜੀਵਾਂ ਵਿਚ ਤੈਨੂੰ ਹੀ ਵੱਸਦਾ ਪਛਾਣ ਲਿਆ, ਉਸ ਦੇ ਪ੍ਰੇਮ (ਦੀ ਖਿੱਚ) ਦੀ ਰਾਹੀਂ ਤੂੰ ਉਸ ਨੂੰ ਮਿਲ ਪਿਆ। ਹੇ ਨਾਨਕ! ਸੱਜਣ ਪ੍ਰਭੂ ਤੋਂ ਸਦਕੇ ਹੋਣਾ ਚਾਹੀਦਾ ਹੈ। ਜੇਹੜੀ ਜੀਵ-ਇਸਤ੍ਰੀ ਉਸ ਦੇ ਸਦਾ-ਥਿਰ ਨਾਮ ਵਿਚ ਜੁੜਦੀ ਹੈ, ਉਸ ਦੇ ਹਿਰਦੇ ਵਿਚ ਉਹ ਆ ਪ੍ਰਗਟਦਾ ਹੈ।੧। ਜਦੋਂ ਸੱਜਣ-ਪ੍ਰਭੂ ਜੀ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਰਗਟਦੇ ਹਨ, ਤਾਂ ਜੀਵ-ਇਸਤ੍ਰੀ ਬਹੁਤ ਪ੍ਰਸੰਨ-ਚਿੱਤ ਹੋ ਜਾਂਦੀ ਹੈ। ਜਦੋਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਸ਼ਬਦ ਨੇ ਉਸ ਨੂੰ ਖਿੱਚ ਪਾਈ, ਤਾਂ ਠਾਕੁਰ ਜੀ ਦਾ ਦਰਸਨ ਕਰ ਕੇ ਉਹ ਅਡੋਲ-ਚਿੱਤ ਹੋ ਗਈ। ਜਦੋਂ ਪ੍ਰੇਮ-ਰੰਗ ਵਿਚ ਰੱਤੇ ਪਰਮਾਤਮਾ ਨੇ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਿਆ ਤਾਂ ਉਹ ਪ੍ਰਭੂ ਦੇ ਗੁਣਾਂ (ਦੀ ਯਾਦ) ਵਿਚ ਅਡੋਲ-ਆਤਮਾ ਹੋ ਗਈ ਤੇ ਬਹੁਤ ਪ੍ਰਸੰਨ-ਚਿੱਤ ਹੋ ਗਈ। ਪੂਰਨ ਪੁਰਖ ਨੇ ਸਿਰਜਣਹਾਰ ਨੇ (ਉਸ ਦੇ ਅੰਦਰੋਂ) ਔਗੁਣ ਦੂਰ ਕਰ ਕੇ ਉਸ ਦੇ ਹਿਰਦੇ ਨੂੰ ਗੁਣਾਂ ਨਾਲ ਭਰਪੂਰ ਕਰ ਦਿੱਤਾ ਕਾਮਾਦਿਕ ਚੋਰਾਂ ਨੂੰ ਮਾਰ ਕੇ ਉਹ ਜੀਵ-ਇਸਤ੍ਰੀ ਉਸ ਪਰਮਾਤਮਾ (ਦੇ ਚਰਨਾਂ) ਵਿਚ ਟਿਕ ਗਈ ਜੋ ਸਦਾ ਪੂਰੀ ਵਿਚਾਰ ਨਾਲ ਨਿਆਂ ਕਰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, ਗੁਰੂ ਦੀ ਸਿੱਖਿਆ ਤੇ ਤੁਰਿਆਂ ਪਿਆਰੇ ਪ੍ਰਭੂ ਜੀ ਮਿਲ ਪੈਂਦੇ ਹਨ।੨। ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਲੱਭ ਲਿਆ, ਉਸ ਦੀ ਹਰੇਕ ਆਸ ਉਸ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਭਾਵ, ਉਸ ਦਾ ਮਨ ਦੁਨੀਆ ਦੀਆਂ ਆਸਾਂ ਆਦਿਕ ਵਲ ਨਹੀਂ ਦੌੜਦਾ ਭੱਜਦਾ) । ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪਣੇ ਚਰਨਾਂ ਵਿਚ ਜੋੜ ਲਿਆ, ਜੋ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਵਿਚ ਲੀਨ ਹੋ ਗਈ, ਉਸ ਨੂੰ ਪ੍ਰਭੂ ਹਰ ਥਾਂ ਵਿਆਪਕ ਦਿੱਸਦਾ ਹੈ, ਉਸ ਨੂੰ ਆਪਣੇ ਤੋਂ ਦੂਰ ਨਹੀਂ ਜਾਪਦਾ। ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਪ੍ਰਭੂ ਕਿਤੇ ਦੂਰ ਨਹੀਂ ਹਰੇਕ ਸਰੀਰ ਵਿਚ ਉਹੀ ਮੌਜੂਦ ਹੈ, ਸਾਰੀਆਂ ਜੀਵ-ਇਸਤ੍ਰੀਆਂ ਉਸੇ ਦੀਆਂ ਹੀ ਹਨ। ਉਹ ਆਪ ਹੀ ਆਨੰਦ ਦਾ ਸੋਮਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ ਉਹ ਆਪ ਹੀ ਆਪਣੇ ਮਿਲਾਪ ਦਾ ਆਨੰਦ ਦੇਂਦਾ ਹੈ। ਉਹ ਪਰਮਾਤਮਾ ਮੌਤ-ਰਹਿਤ ਹੈ, ਮਾਇਆ ਵਿਚ ਡੋਲਦਾ ਨਹੀਂ ਉਸ ਦਾ ਮੁੱਲ ਨਹੀਂ ਪੈ ਸਕਦਾ (ਭਾਵ, ਕੋਈ ਪਦਾਰਥ ਉਸ ਦੇ ਬਰਾਬਰ ਦਾ ਨਹੀਂ) ਉਹ ਸਦਾ-ਥਿਰ ਰਹਿਣ ਵਾਲਾ ਹੈ, ਉਹ ਬੇਅੰਤ ਹੈ, ਪੂਰੇ ਗੁਰੂ ਦੀ ਰਾਹੀਂ ਉਸ ਦੀ ਪ੍ਰਾਪਤੀ ਹੁੰਦੀ ਹੈ। ਹੇ ਨਾਨਕ! ਪ੍ਰਭੂ ਆਪ ਹੀ ਜੀਵਾਂ ਦੇ ਆਪਣੇ ਨਾਲ ਮੇਲ ਦੇ ਢੋ ਢੁਕਾਂਦਾ ਹੈ, ਜਦੋਂ ਉਹ ਮੇਹਰ ਦੀ ਨਜ਼ਰ ਕਰਦਾ ਹੈ, ਤਦੋਂ ਜੀਵ ਉਸ ਵਿਚ ਸੁਰਤਿ ਜੋੜਦਾ ਹੈ।੩। ਪ੍ਰਭੂ-ਪਤੀ ਇਕ ਸੋਹਣੇ ਉੱਚੇ ਮਹਲ ਵਿਚ ਵੱਸਦਾ ਹੈ (ਜਿੱਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) ਉਹ ਤਿੰਨਾਂ ਲੋਕਾਂ ਦਾ ਨਾਥ ਹੈ। ਉਸ ਦੇ ਗੁਣ ਵੇਖ ਕੇ ਮੈਂ ਹੈਰਾਨ ਹੋ ਰਹੀ ਹਾਂ। ਚੌਹੀਂ ਪਾਸੀਂ (ਸਾਰੇ ਸੰਸਾਰ ਵਿਚ) ਉਸ ਦੀ ਜੀਵਨ-ਰੌ ਇਕ-ਰਸ ਰੁਮਕ ਰਹੀ ਹੈ। ਜੇਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਨੂੰ ਵਿਚਾਰਦਾ ਹੈ (ਭਾਵ, ਆਪਣੇ ਮਨ ਵਿਚ ਵਸਾਂਦਾ ਹੈ) ਜਿਸ ਨੇ ਇਹ ਸ੍ਰੇਸ਼ਟ ਕਰਤੱਬ ਬਣਾ ਲਿਆ ਹੈ, ਜਿਸ ਦੇ ਪਾਸ ਪਰਮਾਤਮਾ ਦਾ ਨਾਮ (ਰੂਪ) ਰਾਹਦਾਰੀ ਹੈ (ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦੀ ਹੈ, ਪਰ) ਨਾਮ-ਹੀਣੇ ਖੋਟੇ ਮਨੁੱਖ ਨੂੰ (ਉਸ ਦੀ ਦਰਗਾਹ ਵਿਚ) ਥਾਂ ਨਹੀਂ ਮਿਲਦੀ। (ਪ੍ਰਭੂ ਦੇ ਦਰ ਤੇ) ਪ੍ਰਭੂ ਦਾ ਨਾਮ-ਰਤਨ ਹੀ ਕਬੂਲ ਹੁੰਦਾ ਹੈ। ਜਿਸ ਮਨੁੱਖ ਦੇ ਪਾਸ (ਪ੍ਰਭੂ-ਨਾਮ ਦਾ) ਅ-ਰੁਕ ਪਰਵਾਨਾ ਹੈ, ਉਸ ਨੂੰ (ਪ੍ਰਭੂ-ਦਰ ਤੇ) ਪੂਰੀ ਇੱਜ਼ਤ ਮਿਲਦੀ ਹੈ ਉਸ ਦੀ ਅਕਲ ਉਕਾਈ-ਹੀਣ ਹੋ ਜਾਂਦੀ ਹੈ, ਉਹ ਜਨਮ ਮਰਨ ਦੇ ਗੇੜ ਤੋਂ ਬਚ ਜਾਂਦਾ ਹੈ। ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜੋ ਮਨੁੱਖ ਆਪਣੇ ਜੀਵਨ ਨੂੰ ਪੜਤਾਲਦਾ ਹੈ, ਉਹ ਅਬਿਨਾਸੀ ਪ੍ਰਭੂ ਦਾ ਰੂਪ ਹੋ ਜਾਂਦਾ ਹੈ।੪।੧।੩। RAAG SOOHEE, FIRST MEHL, THIRD HOUSE: |
ONE UNIVERSAL CREATOR GOD. BY THE GRACE OF THE TRUE GURU: |
Come, my friend, so that I may behold the blessed Vision of Your Darshan. I stand in my doorway, watching for You; my mind is filled with such a great yearning. My mind is filled with such a great yearning; hear me, O God — I place my faith in You. Gazing upon the Blessed Vision of Your Darshan, I have become free of desire; the pains of birth and death are taken away. Your Light is in everyone; through it, You are known. Through love, You are easily met. O Nanak, I am a sacrifice to my Friend; He has come home to meet with those who are true. || 1 || When her Friend comes to her home, the bride is very pleased. She is fascinated with the True Word of the Lord’s Shabad; gazing upon her Lord and Master, she is filled with joy. She is filled with virtuous joy, and is totally pleased, when she is ravished and enjoyed by her Lord, and imbued with His Love. Her faults and demerits are eradicated, and she roofs her home with virtue, through the Perfect Lord, the Architect of Destiny. Conquering the thieves, she dwells as the mistress of her home, and administers justice wisely. O Nanak, through the Lord’s Name, she is emancipated; through the Guru’s Teachings, she meets her Beloved. || 2 || The young bride has found her Husband Lord; her hopes and desires are fulfilled. She enjoys and ravishes her Husband Lord, and blends into the Word of the Shabad, pervading and permeating everywhere; the Lord is not far away. God is not far away; He is in each and every heart. All are His brides. He Himself is the Enjoyer, He Himself ravishes and enjoys; this is His glorious greatness. He is imperishable, immovable, invaluable and infinite. The True Lord is obtained through the Perfect Guru. O Nanak, He Himself unites in Union; by His Glance of Grace, He lovingly attunes them to Himself. || 3 || My Husband Lord dwells in the loftiest balcony; He is the Supreme Lord of the three worlds. I am amazed, gazing upon His glorious excellence; the unstruck sound current of the Shabad vibrates and resonates. I contemplate the Shabad, and perform sublime deeds; I am blessed with the insignia, the banner of the Lord’s Name. Without the Naam, the Name of the Lord, the false find no place of rest; only the jewel of the Naam brings acceptance and renown. Perfect is my honor, perfect is my intellect and password. I shall not have to come or go. O Nanak, the Gurmukh understands her own self; she becomes like her Imperishable Lord God. || 4 || 1 || 3 |
Hukamnama Sahib May 14,2022
ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ। (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ।੧। ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਅਰਥ: ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ। (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ। (ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ) । ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ। (ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ।੨। ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ। ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ। ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਥਿਰ ਮਾਲਕ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈ, ਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈ, ਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ। ਹੇ ਪਿਆਰੇ ਪ੍ਰਭੂ! ਤੂੰ (ਮੇਰੀ ਬੇਨਤੀ) ਸੁਣ। ਅਸੀ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ ਸਾਨੂੰ ਪਵਿਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲ) ਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮਤਿ ਅਭੁੱਲ ਹੋ ਜਾਂਦੀ ਹੈ।੩। ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ ਅਰਥ: ਇਸਤ੍ਰੀ ਨੂੰ ਉਹੋ ਜਿਹਾ ਸੁਰਮਾ ਪਾਣਾ ਚਾਹੀਦਾ ਹੈ ਜਿਹੋ ਜਿਹਾ ਉਸ ਦੇ ਪਤੀ ਨੂੰ ਚੰਗਾ ਲੱਗੇ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦੇ ਮਿਲਾਪ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ ਜੇਹੜਾ ਪ੍ਰਭੂ-ਪਤੀ ਨੂੰ ਪਸੰਦ ਆਵੇ) । (ਪਰ ਜੀਵ ਦੇ ਕੀਹ ਵੱਸ ਹੈ?) ਜਦੋਂ ਪਰਮਾਤਮਾ ਆਪ ਸਮਝ ਬਖ਼ਸ਼ੇ, ਤਦੋਂ ਹੀ ਜੀਵ (ਸਹੀ ਰਸਤਾ) ਸਮਝ ਸਕਦਾ ਹੈ, ਤਦੋਂ ਹੀ ਜੀਵ ਨੂੰ ਸੂਝ ਆ ਸਕਦੀ ਹੈ, ਤਦੋਂ ਹੀ ਕੁਝ ਜਾਣਿਆ ਜਾ ਸਕਦਾ ਹੈ। ਪਰਮਾਤਮਾ ਆਪ ਹੀ ਸਮਝ ਦੇਂਦਾ ਹੈ, ਆਪ ਹੀ ਸਹੀ ਰਸਤੇ ਉਤੇ ਪਾਂਦਾ ਹੈ ਆਪ ਹੀ ਜੀਵ ਦੇ ਮਨ ਨੂੰ ਆਪਣੇ ਵਲ ਪ੍ਰੇਰਦਾ ਹੈ। ਸਾਧਾਰਨ ਕੰਮ ਤੇ ਚੰਗੇ ਕੰਮ ਪਰਮਾਤਮਾ ਆਪ ਹੀ ਜੀਵ ਪਾਸੋਂ ਕਰਾਂਦਾ ਹੈ; ਪਰ ਉਸ ਪ੍ਰਭੂ ਦਾ ਭੇਤ ਨਹੀਂ ਪਾਇਆ ਜਾ ਸਕਦਾ, ਕੋਈ ਉਸ ਦੀ ਕੀਮਤ ਨਹੀਂ ਜਾਣ ਸਕਦਾ। (ਪਰਮਾਤਮਾ ਦਾ ਪਿਆਰ ਪ੍ਰਾਪਤ ਕਰਨ ਲਈ) ਮੈਂ ਕੋਈ ਜਾਦੂ-ਟੂਣਾ ਕੋਈ ਮੰਤ੍ਰ ਆਦਿਕ ਪਖੰਡ ਕਰਨਾ ਨਹੀਂ ਜਾਣਦੀ। ਮੈਂ ਤਾਂ ਕੇਵਲ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਮੇਰਾ ਮਨ ਉਸ ਦੀ ਯਾਦ ਵਿਚ ਗਿੱਝ ਗਿਆ ਹੈ। ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਵਾਸਤੇ ਉਸ ਦਾ ਨਾਮ ਹੀ ਸੁਰਮਾ ਹੈ, ਇਸ ਸੁਰਮੇ ਦੀ ਸੂਝ ਭੀ ਉਸੇ ਪਾਸੋਂ ਮਿਲਦੀ ਹੈ। (ਜਿਸ ਜੀਵ ਨੂੰ ਇਹ ਸੂਝ ਪੈ ਜਾਂਦੀ ਹੈ ਉਹ) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ।੪। ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥ ਅਰਥ: ਸੱਜਣ-ਪ੍ਰਭੂ ਜੀ (ਜਿਨ੍ਹਾਂ ਸੁਭਾਗ ਬੰਦਿਆਂ ਦੇ) ਆਪਣੇ ਬਣ ਜਾਂਦੇ ਹਨ, ਉਹ ਬੰਦੇ ਪਰਾਏ ਘਰਾਂ ਵਿਚ ਨਹੀਂ ਜਾਂਦੇ (ਭਾਵ, ਪ੍ਰਭੂ ਦਾ ਸਿਮਰਨ ਛੱਡ ਕੇ ਹੋਰ ਹੋਰ ਅਖਾਉਤੀ ਧਰਮ-ਕਰਮ ਨਹੀਂ ਕਰਦੇ ਫਿਰਦੇ) । ਉਹ ਆਦਮੀ ਅੰਤਰ ਆਤਮੇ ਸਦਾ-ਥਿਰ ਸੱਜਣ-ਪ੍ਰਭੂ ਦੇ ਨਾਲ ਰੱਤੇ ਰਹਿੰਦੇ ਹਨ। ਉਹ ਆਪਣੇ ਮਨ ਵਿਚ ਸੱਜਣ-ਪ੍ਰਭੂ ਜੀ ਦੇ ਮਿਲਾਪ ਦਾ ਆਨੰਦ ਹੀ ਮਾਣਦੇ ਹਨ, ਇਹੀ ਉਹਨਾਂ ਵਾਸਤੇ ਸਾਰੇ ਧਾਰਮਿਕ ਕੰਮ ਹਨ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਿਆਰਾ ਲੱਗਦਾ ਹੈ-ਇਹੀ ਉਹਨਾਂ ਵਾਸਤੇ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ, ਇਹੀ ਉਹਨਾਂ ਵਾਸਤੇ ਪੁੰਨ-ਦਾਨ ਹੈ ਤੇ ਇਹੀ ਉਹਨਾਂ ਦੀ ਦੇਵ-ਪੂਜਾ ਹੈ। ਉਹਨਾਂ ਬੰਦਿਆਂ ਨੂੰ ਉਸੇ ਪ੍ਰਭੂ ਦੀ ਰਜ਼ਾ ਮਿੱਠੀ ਲੱਗਦੀ ਹੈ ਜੋ ਆਪ (ਜਗਤ ਨੂੰ) ਪੈਦਾ ਕਰਦਾ ਹੈ ਤੇ ਪੈਦਾ ਕਰ ਕੇ ਸੰਭਾਲ ਕਰਦਾ ਹੈ। ਸੱਜਣ-ਪ੍ਰਭੂ ਦੇ ਰੰਗ ਵਿਚ ਰੰਗੇ ਹੋਏ ਉਹਨਾਂ ਬੰਦਿਆਂ ਨੇ ਆਪਣੇ ਅੰਦਰ ਪ੍ਰਭੂ-ਪ੍ਰੇਮ ਦਾ ਲਾਲ ਰੰਗ ਬਣਾ ਰੱਖਿਆ ਹੈ।੫। ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥ ਅਰਥ: ਜੇ ਕਿਸੇ ਮਨੁੱਖ ਦਾ ਆਗੂ ਉਹ ਮਨੁੱਖ ਬਣ ਜਾਏ ਜੋ ਆਪ ਹੀ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਤਾਂ ਉਹ ਜੀਵਨ-ਸਫ਼ਰ ਦਾ ਸਿੱਧਾ ਰਸਤਾ ਨਹੀਂ ਸਮਝ ਸਕਦਾ, ਕਿਉਂਕਿ ਉਹ ਆਗੂ ਅਪ ਹੀ ਹੋਛੀ ਅਕਲ ਦੇ ਕਾਰਨ (ਕਾਮਾਦਿਕ ਵਿਕਾਰਾਂ ਦੇ ਹੱਥੋਂ) ਲੁਟਿਆ ਜਾ ਰਿਹਾ ਹੈ (ਉਸ ਦੀ ਅਗਵਾਈ ਵਿਚ ਤੁਰਨ ਵਾਲਾ ਵੀ) ਕਿਵੇਂ ਰਾਹ ਲੱਭ ਸਕਦਾ ਹੈ? ਮਾਇਆ-ਮੋਹ ਵਿਚ ਅੰਨ੍ਹੇ ਹੋਏ ਮਨੁੱਖ ਦੀ ਆਪਣੀ ਹੀ ਅਕਲ ਡੌਰੀ-ਭੌਰੀ ਹੋਈ ਹੁੰਦੀ ਹੈ, ਉਹ ਆਪ ਹੀ ਸਹੀ ਰਸਤੇ ਉਤੇ ਤੁਰ ਨਹੀਂ ਸਕਦਾ, ਤੇ ਪਰਮਾਤਮਾ ਦਾ ਦਰ ਲੱਭ ਨਹੀਂ ਸਕਦਾ; ਪਰਮਾਤਮਾ ਦੇ ਨਾਮ ਤੋਂ ਵਾਂਜੇ ਹੋਣ ਕਰਕੇ ਉਸ ਨੂੰ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਮਾਇਆ ਦੀ ਦੌੜ-ਭੱਜ ਵਿਚ ਡੁੱਬਾ ਰਹਿੰਦਾ ਹੈ। ਪਰ ਜਿਸ ਮਨੁੱਖ ਦੇ ਮਨ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਸ ਦੇ ਹਿਰਦੇ ਵਿਚ ਦਿਨ ਰਾਤ ਨਾਮ ਦਾ ਚਾਨਣ ਹੋਇਆ ਰਹਿੰਦਾ ਹੈ, ਉਸ ਦੇ ਅੰਦਰ (ਸੇਵਾ-ਸਿਮਰਨ ਦਾ) ਉਤਸ਼ਾਹ ਪੈਦਾ ਹੋਇਆ ਰਹਿੰਦਾ ਹੈ। ਉਹ ਆਪਣੇ ਦੋਵੇਂ ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦਾ ਰਹਿੰਦਾ ਹੈ ਕਿਉਂਕਿ ਗੁਰੂ ਉਸ ਨੂੰ ਜੀਵਨ ਦਾ ਸਿੱਧਾ ਰਸਤਾ ਦੱਸਦਾ ਹੈ।੬। ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲ੍ਹ੍ਹਉ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥ ਅਰਥ: ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਭਾਵ, ਉਸ ਦੇ ਅੰਦਰ ਵਿਤਕਰਾ ਬਣਿਆ ਰਹਿੰਦਾ ਹੈ) । (ਪ੍ਰਭੂ-ਚਰਨਾਂ ਤੋਂ ਵਿਛੁੜ ਕੇ) ਸਾਰਾ ਜਗਤ ਹੀ (ਭਾਵ, ਹਰੇਕ ਜੀਵ) ਦੁੱਖਾਂ ਨਾਲ (ਨਕਾ-ਨਕ) ਭਰਿਆ ਰਹਿੰਦਾ ਹੈ (ਉਹਨਾਂ ਵਿਚ ਮੈਨੂੰ ਕੋਈ ਐਸਾ ਨਹੀਂ ਦਿੱਸਦਾ ਜੋ ਨਾਮ ਤੋਂ ਵਾਂਜਿਆ ਰਹਿ ਕੇ ਸੁਖੀ ਦਿੱਸਦਾ ਹੋਵੇ, ਤੇ) ਜਿਸ ਅੱਗੇ ਮੈਂ ਆਪਣੇ ਦੁੱਖਾਂ ਦੀ ਗੰਢ ਖੋਹਲ ਸਕਾਂ (ਹਰੇਕ ਨੂੰ ਆਪੋ-ਧਾਪ ਪਈ ਰਹਿੰਦੀ ਹੈ) । (ਪ੍ਰਭੂ-ਚਰਨਾਂ ਤੋਂ ਵਿਛੁੜਿਆ ਹੋਇਆ) ਸਾਰਾ ਹੀ ਜਗਤ (ਹਰੇਕ ਜੀਵ) ਦੁੱਖਾਂ ਨਾਲ ਭਰਿਆ ਰਹਿੰਦਾ ਹੈ (ਹਰੇਕ ਦੇ ਅੰਦਰ ਇਤਨਾ ਸੁਆਰਥ ਹੁੰਦਾ ਹੈ ਕਿ ਕੋਈ ਕਿਸੇ ਦਾ ਦਰਦੀ ਨਹੀਂ ਬਣਦਾ) , ਮੇਰੀ ਦੁੱਖੀ ਦਸ਼ਾ ਨੂੰ ਜਾਣਨ ਦੀ ਕੋਈ ਵੀ ਪਰਵਾਹ ਨਹੀਂ ਕਰਦਾ। (ਨਾਮ ਤੋਂ ਖੁੰਝੇ ਹੋਏ ਜੀਵਾਂ ਦੇ ਸਿਰ ਉਤੇ) ਬਹੁਤ ਭਿਆਨਕ ਜਨਮ ਮਰਨ (ਦੇ ਗੇੜ) ਬਣੇ ਰਹਿੰਦੇ ਹਨ, ਉਹਨਾਂ ਦੀਆਂ ਜਨਮ ਮਰਨ ਦੀਆਂ ਜਗਤ-ਫੇਰੀਆਂ ਮੁੱਕਦੀਆਂ ਨਹੀਂ। ਜਿਨ੍ਹਾਂ (ਭਾਗ-ਹੀਣ ਬੰਦਿਆਂ) ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਨਹੀਂ ਸੁਣਾਇਆ, ਜੋ ਨਾਮ ਤੋਂ ਸੱਖਣੇ ਰਹੇ ਹਨ ਉਹ ਦੁੱਖੀ ਜੀਵਨ ਹੀ ਬਿਤਾਂਦੇ ਗਏ (ਕਿਉਂਕਿ) ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਉਸ ਦੇ ਅੰਦਰ ਮੇਰ-ਤੇਰ ਬਣੀ ਰਹਿੰਦੀ ਹੈ) ।੭। ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥ ਅਰਥ: ਉੱਚੇ ਟਿਕਾਣੇ ਦਾ ਮਾਲਕ ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਆ ਵੱਸਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਮਸਤ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦਾ ਸੇਵਕ ਬਣ ਜਾਂਦਾ ਹੈ ਪ੍ਰਭੂ ਦੀ ਸੇਵਾ-ਭਗਤੀ ਕਰਦਾ ਹੈ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ (ਉਸ ਦਾ ਮਨ) ਮਗਨ ਰਹਿੰਦਾ ਹੈ। ਉਹ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਗਿੱਝ ਜਾਂਦਾ ਹੈ, ਉਸ ਦਾ ਹਿਰਦਾ ਨਾਮ-ਰਸ ਨਾਲ ਭਿੱਜਿਆ ਰਹਿੰਦਾ ਹੈ, ਉਸ ਨੂੰ ਹਰੇਕ ਸਰੀਰ ਦੇ ਅੰਦਰ ਪ੍ਰਭੂ ਦਾ ਨਿਵਾਸ ਦਿੱਸਦਾ ਹੈ, (ਉਸ ਨੂੰ ਯਕੀਨ ਬਣਿਆ ਰਹਿੰਦਾ ਹੈ ਕਿ) ਪ੍ਰਭੂ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਹਰੇਕ ਦੇ ਅੰਦਰ ਇਕ-ਰਸ ਵਿਆਪਕ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜਦੋਂ ਉਸ ਮਨੁੱਖ ਦਾ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ ਤਦੋਂ ਉਸ ਦਾ ਜੀਵਨ ਸੌਖਾ ਹੋ ਜਾਂਦਾ ਹੈ (ਉਸ ਦੇ ਅੰਦਰ, ਮਾਨੋ,) ਇਕ-ਰਸ ਬੰਸਰੀ ਵੱਜਦੀ ਰਹਿੰਦੀ ਹੈ। ਉੱਚੇ ਟਿਕਾਣੇ ਦਾ ਮਾਲਕ-ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਪਰਗਟ ਹੋ ਜਾਂਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਜੁੜਿਆ ਰਹਿੰਦਾ ਹੈ।੮। ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥ ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥ ਅਰਥ: ਪਰਮਾਤਮਾ ਦੇ ਪੈਦਾ ਕੀਤੇ ਹੋਏ ਜੀਵ ਦੀਆਂ ਸਿਫ਼ਤਾਂ ਕਰਨ ਦਾ ਕੀਹ ਲਾਭ? (ਸਿਫ਼ਤਿ-ਸਾਲਾਹ ਉਸ ਪਰਮਾਤਮਾ ਦੀ ਕਰਨੀ ਚਾਹੀਦੀ ਹੈ) ਜੋ ਜਗਤ ਪੈਦਾ ਕਰ ਕੇ ਆਪ ਹੀ ਸੰਭਾਲ ਭੀ ਕਰਦਾ ਹੈ। (ਪਰ ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ, ਉਸ ਵਰਗਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) । ਜੇ ਕੋਈ ਮਨੁੱਖ ਇਹ ਚਾਹੇ (ਕਿ ਪਰਮਾਤਮਾ ਦੇ ਗੁਣ ਬਿਆਨ ਕਰ ਕੇ ਮੈਂ ਉਸ ਦਾ ਮੁੱਲ ਪਾ ਸਕਾਂ ਤਾਂ ਇਹ ਨਹੀਂ ਹੋ ਸਕਦਾ) ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ। ਜਿਸ ਮਨੁੱਖ ਨੂੰ ਪ੍ਰਭੂ ਆਪ ਸੂਝ ਬਖ਼ਸ਼ਦਾ ਹੈ, ਉਹ ਪ੍ਰਭੂ ਦੀ ਕਦਰ ਸਮਝ ਲੈਂਦਾ ਹੈ (ਤੇ ਦੱਸਦਾ ਹੈ ਕਿ) ਪ੍ਰਭੂ ਅਭੁੱਲ ਹੈ ਕਦੇ ਭੁੱਲ ਨਹੀਂ ਕਰਦਾ। (ਉਹ ਬੰਦਾ ਇਉਂ ਬੇਨਤੀ ਕਰਦਾ ਹੈ-) ਹੇ ਪ੍ਰਭੂ! ਜੇਹੜੇ ਬੰਦੇ ਤੈਨੂੰ ਪਿਆਰੇ ਲੱਗਦੇ ਹਨ ਉਹ ਗੁਰੂ ਦੇ ਅਮੋਲਕ ਸ਼ਬਦ ਵਿਚ ਜੁੜ ਕੇ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ। ਹੇ ਨਾਨਕ! ਆਖ-) ਹੇ ਭਾਈ! ਮੈਂ ਤੁੱਛ ਹਾਂ, ਮੈਂ ਨੀਵਾਂ ਹਾਂ, ਪਰ ਮੈਂ (ਪ੍ਰਭੂ-ਦਰ ਤੇ ਹੀ) ਬੇਨਤੀ ਕਰਦਾ ਹਾਂ, ਮੈਂ ਉਸ ਸਦਾ-ਥਿਰ ਪ੍ਰਭੂ (ਦੇ ਪੱਲੇ) ਨੂੰ ਨਹੀਂ ਛੱਡਦਾ। (ਮੇਰੀ ਕੋਈ ਪਾਂਇਆਂ ਨਹੀਂ ਕਿ ਮੈਂ ਸਿਫ਼ਤਿ-ਸਾਲਾਹ ਕਰਨ ਦਾ ਦਮ ਭਰ ਸਕਾਂ) , ਜੇਹੜਾ ਪ੍ਰਭੂ ਪੈਦਾ ਕਰ ਕੇ ਸੰਭਾਲ ਕਰਦਾ ਹੈ ਉਹੀ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਬਖ਼ਸ਼ਦਾ ਹੈ।੯।੨।੫। SOOHEE, FIRST MEHL: |
My mind is imbued with His Glorious Praises; I chant them, and He is pleasing to my mind. Truth is the ladder to the Guru; climbing up to the True Lord, peace is obtained. Celestial peace comes; the Truth pleases me. How could these True Teachings ever be erased? He Himself is Undeceivable; how could He ever be deceived by cleansing baths, charity, spiritual wisdom or ritual bathings? Fraud, attachment and corruption are taken away, as are falsehood, hypocrisy and duality. My mind is imbued with His Glorious Praises; I chant them, and He is pleasing to my mind. || 1 || So praise your Lord and Master, who created the creation. Filth sticks to the polluted mind; how rare are those who drink in the Ambrosial Nectar. Churn this Ambrosial Nectar, and drink it in; dedicate this mind to the Guru, and He will value it highly. I intuitively realized my God, when I linked my mind to the True Lord. I will sing the Lord’s Glorious Praises with Him, if it pleases Him; how could I meet Him by being a stranger to Him? So praise your Lord and Master, who created the creation. || 2 || When He comes, what else remains behind? How can there be any coming or going then? When the mind is reconciled with its Beloved Lord, it is blended with Him. True is the speech of one who is imbued with the Love of his Lord and Master, who fashioned the body fortress from a mere bubble. He is the Master of the five elements; He Himself is the Creator Lord. He embellished the body with Truth. I am worthless; please hear me, O my Beloved! Whatever pleases You is True. One who is blessed with true understanding, does not come and go. || 3 || Apply such an ointment to your eyes, which is pleasing to your Beloved. I realize, understand and know Him, only if He Himself causes me to know Him. He Himself shows me the Way, and He Himself leads me to it, attracting my mind. He Himself causes us to do good and bad deeds; who can know the value of the Mysterious Lord? I know nothing of Tantric spells, magical mantras and hypocritical rituals; enshrining the Lord within my heart, my mind is satisfied. The ointment of the Naam, the Name of the Lord, is only understood by one who realizes the Lord, through the Word of the Guru’s Shabad. || 4 || I have my own friends; why should I go to the home of a stranger? My friends are imbued with the True Lord; He is with them, in their minds. In their minds, these friends celebrate in happiness; all good karma, righteousness and Dharma, the sixty-eight holy places of pilgrimage, charity and worship, are found in the love of the True Name. He Himself creates, establishes and beholds all, by the Pleasure of His Will. My friends are happy in the Love of the Lord; they nurture love for their Beloved. || 5 || If a blind man is made the leader, how will he know the way? He is impaired, and his understanding is inadequate; how will he know the way? How can he follow the path and reach the Mansion of the Lord’s Presence? Blind is the understanding of the blind. Without the Lord’s Name, they cannot see anything; the blind are drowned in worldly entanglements. Day and night, the Divine Light shines forth and joy wells up, when the Word of the Guru’s Shabad abides in the mind. With your palms pressed together, pray to the Guru to show you the way. || 6 || If the man becomes a stranger to God, then all the world becomes a stranger to him. Unto whom should I tie up and give the bundle of my pains? The whole world is overflowing with pain and suffering; who can know the state of my inner self? Comings and goings are terrible and dreadful; there is no end to the rounds of reincarnation. Without the Naam, he is vacant and sad; he does not listen to the Word of the Guru’s Shabad. If the mind becomes a stranger to God, then all the world becomes a stranger to him. || 7 || One who finds the Guru’s Mansion within the home of his own being, merges in the All-pervading Lord. The sevadar performs selfless service when he is pleased, and confirmed in the True Word of the Shabad. Confirmed in the Shabad, with her being softened by devotion, the bride dwells in the Mansion of the Lord’s Presence, deep within her being. The Creator Himself creates; God Himself, in the end, is endless. Through the Word of the Guru’s Shabad, the mortal is united, and then embellished; the unstruck melody of the sound current resounds. One who finds the Guru’s Mansion within the home of his own being, merges in the All-pervading Lord. || 8 || Why praise that which is created? Praise instead the One who created it and watches over it. His value cannot be estimated, no matter how much one may wish. He alone can estimate the Lord’s value, whom the Lord Himself causes to know. He is not mistaken; He does not make mistakes. He alone celebrates victory, who is pleasing to You, through the Invaluable Word of the Guru’s Shabad. I am lowly and abject — I offer my prayer; may I never forsake the True Name, O Sibling of Destiny. O Nanak, the One who created the creation, watches over it; He alone bestows understanding. || 9 || 2 || 5 || |
ਜੇਠ ਦੀ ਸੰਗਰਾਂਦ ਦਾ ਹੁਕਮਨਾਮਾ ਸਾਹਿਬ
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥ ਅਰਥ: ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ। ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ। (ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ? ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ।4। BAARAH MAAHAA ~ THE TWELVE MONTHS: MAAJH, FIFTH MEHL, FOURTH HOUSE: |
ONE UNIVERSAL CREATOR GOD. BY THE GRACE OF THE TRUE GURU: |
In the month of Jayt’h, the bride longs to meet with the Lord. All bow in humility before Him. One who has grasped the hem of the robe of the Lord, the True Friend-no one can keep him in bondage. God’s Name is the Jewel, the Pearl. It cannot be stolen or taken away. In the Lord are all pleasures which please the mind. As the Lord wishes, so He acts, and so His creatures act. They alone are called blessed, whom God has made His Own. If people could meet the Lord by their own efforts, why would they be crying out in the pain of separation? Meeting Him in the Saadh Sangat, the Company of the Holy, O Nanak, celestial bliss is enjoyed. In the month of Jayt’h, the playful Husband Lord meets her, upon whose forehead such good destiny is recorded. || 4 ||
Hukamnama Sahib May 13,2022 @GS JHAMPUR
ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥
ਅਰਥ: ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ। ਸਮੁੰਦਰ, ਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ ਵਾਲੇ ਬੱਦਲ-(ਇਹ ਸਾਰੀ ਰਚਨਾ ਕਰਨ ਵਾਲਾ ਤੂੰ ਹੀ ਹੈਂ) ।
ਤੂੰ ਆਪ ਹੀ ਸਭ ਨੂੰ ਪੈਦਾ ਕਰਕੇ ਸਭ ਵਿਚ ਆਪ ਵਿਆਪਕ ਹੈਂ ਤੇ (ਨਿਰਲੇਪ ਭੀ ਹੈਂ) ਉਤਸ਼ਾਹ ਨਾਲ ਤੇਰੇ ਨਾਮ ਦੀ ਕਮਾਈ ਕਰ ਕੇ ਗੁਰਮੁਖਾਂ ਦੀ ਮਿਹਨਤ (ਤੇਰੇ ਦਰ ਤੇ) ਕਬੂਲ ਪੈਂਦੀ ਹੈ, ਉਹ ਬੰਦਗੀ ਦੀ ਘਾਲ ਘਾਲ ਕੇ, ਹੇ ਖਸਮ! ਤੇਰੇ ਦਰ ਤੋਂ ਮੰਗ ਮੰਗ ਕੇ ਮਜੂਰੀ ਲੈਂਦੇ ਹਨ।
ਹੇ ਨਾਨਕ! ਆਖ-) ਹੇ ਵੇਪਰਵਾਹ ਪ੍ਰਭੂ! ਤੇਰੇ ਦਰ (ਬਰਕਤਾਂ ਨਾਲ) ਭਰੇ ਹੋਏ ਹਨ, ਕੋਈ ਜੀਵ ਤੇਰੇ ਦਰ ਤੇ (ਆ ਕੇ) ਖ਼ਾਲੀ ਨਹੀਂ ਗਿਆ, ਤੂੰ ਸਦਾ ਕਾਇਮ ਰਹਿਣ ਵਾਲਾ ਤੇ ਬੇ-ਮੁਥਾਜ ਹੈਂ।੧।
ਮਹਲਾ ੧ ॥ ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥੨॥
ਅਰਥ: ਜੋ ਸਰੀਰ ਸੋਹਣੇ ਚਿੱਟੇ ਦੰਦਾਂ ਨਾਲ ਤੇ ਸੋਹਣੇ ਨੈਣਾਂ ਨਾਲ ਸੋਭ ਰਹੇ ਹਨ, ਹੇ ਨਾਨਕ! ਬੁਢੇਪਾ ਇਹਨਾਂ ਦਾ ਵੈਰੀ ਹੈ, ਕਿਉਂਕਿ ਬੁੱਢੇ ਹੋ ਕੇ ਇਹ ਨਾਸ ਹੋ ਜਾਂਦੇ ਹਨ।੨।
ਪਉੜੀ ॥ ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥ ਗੁਰ ਸਬਦੀ ਸਚੁ ਪਾਇਆ ਸਚਾ ਗਹਿਰ ਗੰਭੀਰੁ ॥ ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥ ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ ਨ ਫੀਰੁ ॥ ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀ ਗਹੀਰੁ ॥੧੦॥
ਅਰਥ: (ਹੇ ਜੀਵ!) ਤਨ ਮਨ ਸਰੀਰ (ਆਪਣਾ ਆਪ) ਪ੍ਰਭੂ ਦੇ ਹਵਾਲੇ ਕਰ ਕੇ (ਭਾਵ, ਪ੍ਰਭੂ ਦੀ ਪੂਰਨ ਰਜ਼ਾ ਵਿਚ ਰਹਿ ਕੇ) ਸਦਾ ਉਸ ਦੀ ਸਿਫ਼ਤਿ-ਸਾਲਾਹ ਕਰ; (ਜਿਸ ਮਨੁੱਖ ਨੇ) ਗੁਰ-ਸ਼ਬਦ ਦੀ ਰਾਹੀਂ (ਸਿਮਰਿਆ ਹੈ, ਉਸ ਨੂੰ) ਸਦਾ-ਥਿਰ ਰਹਿਣ ਵਾਲਾ, ਡੂੰਘੇ ਵੱਡੇ ਦਿਲ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਤਨ ਵਿਚ ਹੀਰਿਆਂ ਦਾ ਹੀਰਾ ਪ੍ਰਭੂ ਸਦਾ ਵੱਸਦਾ ਹੈ; ਉਸ ਦਾ ਜਨਮ ਮਰਨ ਦਾ ਦੁੱਖ ਮਿਟ ਜਾਂਦਾ ਹੈ, ਉਸ ਨੂੰ ਫਿਰ (ਇਸ ਗੇੜ ਵਿਚ) ਚੱਕਰ ਨਹੀਂ ਲਾਣਾ ਪੈਂਦਾ।
(ਸੋ) ਹੇ ਨਾਨਕ! ਤੂੰ ਭੀ ਉਸ ਪ੍ਰਭੂ ਦਾ ਨਾਮ ਸਿਮਰ ਜੋ ਗੁਣਾਂ ਦਾ ਮਾਲਕ ਹੈ ਤੇ ਵੱਡੇ ਦਿਲ ਵਾਲਾ ਹੈ।੧੦।
SHALOK, FIRST MEHL: |
Waaho! Waaho! You are wonderful and great, O Lord and Master; You created the creation, and made us. You made the waters, waves, oceans, pools, plants, clouds and mountains. You Yourself stand in the midst of what You Yourself created. The selfless service of the Gurmukhs is approved; in celestial peace, they live the essence of reality. They receive the wages of their labor, begging at the Door of their Lord and Master. O Nanak, the Court of the Lord is overflowing and carefree; O my True Carefree Lord, no one returns empty-handed from Your Court. || 1 || FIRST MEHL: The teeth are like brilliant, beautiful pearls, and the eyes are like sparkling jewels. Old age is their enemy, O Nanak; when they grow old, they waste away. || 2 || PAUREE: Praise the Lord, forever and ever; dedicate your body and mind to Him. Through the Word of the Guru’s Shabad, I have found the True, Profound and Unfathomable Lord. The Lord, the jewel of jewels, is permeating my mind, body and heart. The pains of birth and death are gone, and I shall never again be consigned to the cycle of reincarnation. O Nanak, praise the Naam, the Name of the Lord, the ocean of excellence. || 10 || |