Hukamnama Sahib March 30,2021

 ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ 

ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।

(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।

(ਹੇ ਭਾਈ! ਗੁਰੂ ਦੇਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।

ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।


WADAHANS, THIRD MEHL:

My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4

Hukamnama Sahib March 29,2021

 ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥

ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।

(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧।

(ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨।

(ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩।

(ਹੇ ਮਨ!) ਲੋਭ ਛੱਡਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ।

ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।

SORAT’H, FIRST MEHL:

The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||

Hukamnama Sahib March 28,2021

ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥ 

ਅਰਥ: ਹੇ ਮਨੁੱਖ! ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ।

ਹੇ ਭਾਈ! ਪ੍ਰਤ੍ਰਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧।

ਹੇ ਭਾਈ! ਪਰਮਾਤਮਾ ਨੇਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ।੨।

ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩।

ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।

SORAT’H, FIFTH MEHL:

Children, spouses, men and women in one’s household, are all bound by Maya. At the very last moment, none of them shall stand by you; their love is totally false. || 1 || O man, why do you pamper your body so? It shall disperse like a cloud of smoke; vibrate upon the One, the Beloved Lord. || Pause || There are three ways in which the body can be consumed — it can be thrown into water, given to the dogs, or cremated to ashes. He considers himself to be immortal; he sits in his home, and forgets the Lord, the Cause of causes. || 2 || In various ways, the Lord has fashioned the beads, and strung them on a slender thread. The thread shall break, O wretched man, and then, you shall repent and regret. || 3 || He created you, and after creating you, He adorned you — meditate on Him day and night. God has showered His Mercy upon servant Nanak; I hold tight to the Support of the True Guru. || 4 || 4||

Hukamnama Sahib March 27,2021

ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ।

ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧।

ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨।

ਹੇ ਭਾਈ! ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩।

ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ। ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮।

ਨੋਟ: 'ਘਰੁ ੨ਦੇ ਸ਼ਬਦਾਂ ਦਾ ਸੰਗ੍ਰਹਿ ਖ਼ਤਮ ਹੋ ਗਿਆ ਹੈ। ਅਗਾਂਹ 'ਘਰੁ ੬ਦੇ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ। ਕੁੱਲ ਜੋੜ ੮ ਹੈ।

SOOHEE, FOURTH MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:

When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. || 1 || Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause || Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 || Naam Dayv loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naam Dayv. || 3 || All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8 ||

Hukamnama Sahib March 26,2021

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ 

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।

ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

Audio Gurbani at Spotify